Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡਾਂ ਵਤਨ ਪੰਜਾਬ ਦੀਆਂ-2022 : ਅਨੁਸ਼ਾਸਨ ਤੇ ਸਹਿਣਸ਼ੀਲਤਾ ਦੀ ਭਾਵਨਾ ਪੈਦਾ ਕਰਦੀਆਂ ਹਨ ਖੇਡਾਂ- ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਜ਼ਿਲ੍ਹਾ ਪੱਧਰੀ ਖੇਡਾਂ ਦੀ ਸਮਾਪਤੀ ਮੌਕੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ

Amandeep Singh Goldy Musafir, Amandeep Singh Goldy, Balluana Fazilka , Abohar, AAP, Aam Aadmi Party, Aam Aadmi Party Punjab, AAP Punjab, Sports News, Punjab Khed Mela 2022 , Khedan Watan Punjab Diyan, Khedan Watan Punjab Deyan 2022

Web Admin

Web Admin

5 Dariya News

ਫਾਜ਼ਿਲਕਾ , 22 Sep 2022

Last updated on: Sep 22, 2022, 00:00 IST

ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2022 ਅਧੀਨ ਲੜਕੇ/ਲੜਕੀਆਂ ਦੇ ਫਾਜ਼ਿਲਕਾ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਆਪਣੀਆਂ ਅਮਿੱਟ ਯਾਦਾ ਛੱਡਦੇ ਹੋਏ ਸਮਾਪਤ ਹੋ ਗਏ। ਖੇਡ ਮੁਕਾਬਿਲਆਂ ਦੀ ਸਮਾਪਤੀ ਮੌਕੇ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨਹਿਰੂ ਸਟੇਡੀਅਮ ਬੈਡਮਿੰਟਨ ਹਾਲ ਅਬੋਹਰ ਵਿਖੇ ਮੁੱਖ ਮਹਿਮਾਨ ਵਜੋ ਸ਼ਾਮਿਲ ਹੋਏ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਵੰਡ ਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ।

ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆ ਆਖਿਆ ਕਿ ਖੇਡਾਂ ਸਾਡੀ ਜਿੰਦਗੀ ਦਾ ਇੱਕ ਮਹੱਤਵਪੂਰਨ ਅੰਗ ਹਨ, ਖੇਡਾਂ ਨਾਲ ਜਿੱਥੇ ਇੱਕ ਇਨਸਾਨ ਆਪਣੀ ਸਰੀਰਕ ਤੰਦਰੁਸਤੀ ਨੂੰ ਪ੍ਰਾਪਤ ਕਰਦਾ ਹੈ ਉਥੇ ਅਨੁਸ਼ਾਸ਼ਨ ਅਤੇ ਸਹਿਣਸ਼ੀਲਤਾ ਦੀ ਭਾਵਨਾ ਵੀ ਵਿਅਕਤੀ ਅੰਦਰ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਇਨਸਾਨ ਨੂੰ ਨਸ਼ਿਆ ਤੋਂ ਦੂਰ ਰਹਿ ਕੇ ਇੱਕ ਚੰਗਾ ਸਮਾਜ ਸਿਰਜਣ ਵੱਲ ਲੈ ਕੇ ਜਾਂਦੀਆਂ ਹਨ।

ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਦੇ ਖੇਤਰ ਨਾਲ ਜੁੜਣ ਦੀ ਪ੍ਰੇਰਨਾ ਵੀ ਦਿੱਤੀ ਅਤੇ ਨਸ਼ਿਆ ਵਰਗੀਆਂ ਭੈੜੀਆਂ ਕੁਰੀਤੀਆਂ ਤੋਂ ਦੂਰ ਰਹਿਣ ਲਈ ਵੀ ਖੇਡਾਂ ਨੂੰ ਵੱਧ ਤੋਂ ਵੱਧ ਮਹੱਤਤਾ ਦੇਣ ਦੀ ਗੱਲ ਆਖੀ।ਜਿਲ੍ਹਾ ਖੇਡ ਅਫਸਰ ਸ਼੍ਰੀ ਗੁਰਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਅੱਜ ਦੀਆਂ ਇਨ੍ਹਾਂ ਖੇਡਾਂ ਦੀ ਸਮਾਪਤੀ ਨਾਲ ਜ਼ਿਲ੍ਹਾ ਪੱਧਰੀ ਖੇਡਾਂ ਸਮਾਪਤ ਹੋ ਗਈਆਂ ਅਤੇ ਹੁਣ ਰਾਜ ਪੱਧਰੀ ਖੇਡਾਂ ਮਿਤੀ 10 ਅਕਤੂਬਰ 2022 ਤੋਂ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿਚ ਕਰਵਾਈਆਂ ਜਾਣਗੀਆਂ ਜਿਨ੍ਹਾ ਦੀਆਂ ਮਿਤੀਆਂ ਵਿਭਾਗ ਵੱਲੋਂ ਜਲਦ ਹੀ ਜਾਰੀ ਕੀਤੀਆਂ ਜਾਣਗੀਆਂ।

ਉਨ੍ਹਾਂ ਨੇ ਦੱਸਿਆ ਕਿ ਰਾਜ ਪੱਧਰੀ ਖੇਡਾਂ ਲਈ ਜ਼ਿਲ੍ਹਾ ਪੱਧਰ ਤੇ ਖੇਡਾਂ ਦੇ ਟਰਾਇਲ ਕਰਵਾਏ ਜਾ ਰਹੇ ਹਨ ਇਹ ਉਹ ਖੇਡਾਂ ਹਨ ਜੋ ਜਿਲ੍ਹਾ ਪੱਧਰ ਤੇ ਨਹੀਂ ਕਰਵਾਈਆਂ ਗਈਆਂ ਸਨ। ਉਨ੍ਹਾ ਦੱਸਿਆ ਕਿ ਪਹਿਲਾਂ ਦਿੱਤੇ ਗਏ ਟਰਾਇਲਾਂ ਦੇ ਸ਼ਡੀਊਲ ਵਿੱਚ ਆਰਚਰੀ ਗੇਮ ਵੀ ਸ਼ਾਮਿਲ ਕੀਤੀ ਗਈ ਹੈ ਅਤੇ ਇਸ ਗੇਮ ਦੇ ਅੰਡਰ 14, 17, 21, 21 ਤੋਂ 40 ਖਿਡਾਰੀ/ਖਿਡਾਰਨਾਂ ਦੇ ਟਰਾਇਲ ਮਿਤੀ 25 ਸਤੰਬਰ 2022 ਨੂੰ ਸਰਕਾਰੀ ਸੀਨੀ. ਸਕੈਂ. ਸਕੂਲ (ਲੜਕੇ) ਅਬੋਹਰ ਵਿਖੇ ਕਰਵਾਏ ਜਾਣਗੇ ਅਤੇ ਸਬੰਧਤ ਖਿਡਾਰੀ ਠੀਕ 9 ਵਜੇ ਉਕਤ ਸਥਾਨ ਤੇ ਪਹੁੰਚਣ। 

ਉਨ੍ਹਾ ਦੱਸਿਆ ਕਿ ਇਨ੍ਹਾਂ ਟਰਾਇਲਾ ਵਿੱਚ ਚੁਣੇ ਗਏ ਖਿਡਾਰੀ 10 ਅਕਤੂਬਰ ਤੋਂ ਹੋ ਰਹੇ ਸਟੇਟ ਪੱਧਰ ਟੂਰਨਾਮੈਂਟ ਖੇਡਣ ਲਈ ਜਾਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੀ ਹਰਪਿੰਦਰਜੀਤ ਸਿੰਘ ਕੁਸ਼ਤੀ ਕੋਚ, ਸ਼੍ਰੀ ਹਰਕਮਲਜੀਤ ਸਿੰਘ ਬੈਡਮਿੰਟਨ ਕੋਚ, ਸ੍ਰੀ ਪਰਵਿੰਦਰ ਸਿੰਘ ਆਰਚਰੀ ਕੋਚ ਅਤੇ ਸ੍ਰੀ ਭੁਪਿੰਦਰ ਸਿੰਘ ਕੁਸ਼ਤੀ ਕੋਚ ਵੀ ਹਾਜ਼ਰ ਸਨ।

 

Tags: Amandeep Singh Goldy Musafir , Amandeep Singh Goldy , Balluana Fazilka , Abohar , AAP , Aam Aadmi Party , Aam Aadmi Party Punjab , AAP Punjab , Sports News , Punjab Khed Mela 2022 , Khedan Watan Punjab Diyan , Khedan Watan Punjab Deyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD