Thursday, 30 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਪਵਿੱਤਰ ਨਗਰੀ ਵਿਚ ਪਿਛਲੇ ਸਾਰੇ ਰਿਕਾਰਡ ਤੋੜਦਿਆਂ ਵਿਸ਼ਾਲ ਰੋਡ ਸ਼ੋਅ ਦੀ ਕੀਤੀ ਅਗਵਾਈ ਦੇਸ਼ ਦੀ ਸੁਰੱਖਿਆ ਲਈ ਮਜ਼ਬੂਤ ਨੇਤਾ ਅਤੇ ਪੂਰਨ ਵਿਕਾਸ ਲਈ ਸਥਿਰ ਸਰਕਾਰ ਜ਼ਰੂਰੀ: ਅਨੁਰਾਗ ਠਾਕੁਰ ਮੋਦੀ ਰਾਮ ਨੂੰ ਅਯੁੱਧਿਆ ਲੈ ਆਏ ਹਨ, ਹੁਣ ਮੋਦੀ ਨੂੰ ਵਾਪਸ ਲਿਆਉਣਾ ਸਾਡਾ ਫਰਜ਼ : ਮਨੋਜ ਤਿਵਾਡ਼ੀ ਸਵਾਤੀ ਮਾਲੀਵਾਲ ਨੂੰ ਲੈ ਕੇ ਹੋਇਆ ਰੋਸ ਪ੍ਰਦਰਸ਼ਨ, ਭਾਜਪਾ ਦੇ ਯੁਵਾ ਮੋਰਚਾ ਨੇ ਕੇਜਰੀਵਾਲ ਨੂੰ ਕੀਤੇ ਸਵਾਲ ਚੰਡੀਗਡ਼੍ਹ ਅਤੇ ਹਿਮਾਚਲ ਦੇ ਸਹਿਜਧਾਰੀ ਸਿੱਖਾਂ ਵੱਲੋਂ ਭਾਜਪਾ ਦੇ ਸਮਰਥਨ ਦਾ ਐਲਾਨ ਕਾਲੇਵਾਲ ਪਿੰਡ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਰਪੰਚ ਸਮੇਤ ਕਈ ਪੰਚਾਇਤ ਮੈਂਬਰ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਚੰਡੀਗੜ੍ਹ ਵਿੱਚ ਬੋਲੇ ਅਰਵਿੰਦ ਕੇਜਰੀਵਾਲ - ਚੰਗੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ ਭਾਜਪਾ ਦੀ ਜ਼ਬਰਦਸਤ ਚੋਣ ਮਸ਼ੀਨ ਪਹਿਲੀ ਜੂਨ ਨੂੰ ਤਿਵਾਡ਼ੀ ਨੂੰ ਪਾਸੇ ਕਰ ਦੇਵੇਗੀ: ਸੰਜੇ ਟੰਡਨ ਸਰਵੇਖਣ ਆ ਗਏ ਹਨ, ਲੋਕਾਂ ਨੇ ਫ਼ੈਸਲਾ ਕਰ ਲਿਆ, 'ਆਪ' 13-0 ਨਾਲ ਜਿੱਤ ਰਹੀ ਹੈ : ਭਗਵੰਤ ਮਾਨ ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ : ਅਰਵਿੰਦ ਕੇਜਰੀਵਾਲ ਆਪ ਸਰਕਾਰ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਿਸ਼ ਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲੀਆਂ ਹਨ : ਅਰਵਿੰਦ ਕੇਜਰੀਵਾਲ ਜਦੋਂ ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ : ਸੰਜੇ ਸਿੰਘ ਪੰਜਾਬ ਦੀ ਸ਼ਾਂਤੀ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿਆਂਗੇ: ਸੁਖਬੀਰ ਸਿੰਘ ਬਾਦਲ ਰਾਹੁਲ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ, ਐੱਮਐੱਸਪੀ 'ਤੇ ਕਾਨੂੰਨੀ ਗਾਰੰਟੀ ਦਾ ਐਲਾਨ ਕੀਤਾ ਅੱਛੇ ਦਿਨ ਨਹੀਂ ਪੁਰਾਣੇ ਦਿਨ ਵਾਪਿਸ ਲਿਆਏਗੀ ਕਾਂਗਰਸ : ਗੁਰਜੀਤ ਸਿੰਘ ਔਜਲਾ ਗੁਰਜੀਤ ਸਿੰਘ ਔਜਲਾ ਨੇ ਕੀਤਾ ਸਿੱਧੂ ਮੂਸੇਆਲੇ ਨੂੰ ਯਾਦ ਜੇਕਰ ਪੰਜਾਬ 'ਚ ਕ੍ਰਾਈਮ ਕੰਟਰੋਲ ਹੁੰਦਾ ਤਾਂ ਅੱਜ ਸਿੱਧੂ ਮੂਸੇਵਾਲਾ ਜ਼ਿੰਦਾ ਹੁੰਦਾ: ਵਿਜੇ ਇੰਦਰ ਸਿੰਗਲਾ ਭਗਵੰਤ ਜੀ ਤੁਸੀਂ ਲੋਕਾਂ ਦੇ ਕੰਮ ਕਰੋ ਕਿੱਕਲੀਆਂ ਨਾ ਸੁਣਾਓ, ਤੁਹਾਨੂੰ ਲੋਕਾਂ ਨੇ ਇਸ ਕੰਮ ਲਈ ਮੁੱਖ ਮੰਤਰੀ ਨਹੀਂ ਬਣਾਇਆ ਮੀਤ ਹੇਅਰ ਨੇ ਕੈਬਨਿਟ ਮੰਤਰੀ ਵਜੋਂ ਕੀਤੇ ਕੰਮਾਂ ਦੇ ਸਿਰ ਉੱਤੇ ਮੰਗੀਆਂ ਵੋਟਾਂ ਅਕਾਲੀ ਦੱਲ ਨੂੰ ਵੱਡਾ ਝੱਟਕਾ , ਕਾੰਗਰੇਸ ਨੂੰ ਮਿਲਿਆ ਬੱਲ ਭਗਵੰਤ ਮਾਨ ਦੀ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ: ਹੁਣ ਜ਼ੁਲਮ ਦੇ ਖ਼ਿਲਾਫ਼ ਲੜਾਈ ਤਲਵਾਰਾਂ ਦੀ ਬਜਾਏ ਵੋਟਾਂ ਨਾਲ ਲੜੀ ਜਾ ਰਹੀ ਹੈ, ਤੁਸੀਂ ਸਾਡਾ ਸਾਥ ਦਿਓ!

 

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਤੇ ਬੀ.ਐੱਸ.ਐੱਫ ਅਧਿਕਾਰੀਆਂ ਨੇ ਸਰਹੱਦੀ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ

ਵਿਲੇਜ ਡਿਫੈਂਸ ਕਮੇਟੀਆਂ ਚੌਕਸੀ ਰੱਖਣ ਦੇ ਨਾਲ ਲੋਕਾਂ ਨੂੰ ਦੇਸ਼ ਦੀ ਸੁਰੱਖਿਆ ਲਈ ਕਰਨਗੀਆਂ ਚੌਕਸ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 22 Sep 2022

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਬੀ.ਐੱਸ.ਐੱਫ ਅਧਿਕਾਰੀਆਂ ਵੱਲੋਂ ਅੱਜ ਭਾਰਤ-ਪਕਿਸਤਾਨ ਸਰਹੱਦ ਨਾਲ ਲੱਗਦੇ ਪਿੰਡਾਂ ਸ਼ਾਹਪੁਰ ਅਫ਼ਗਾਨਾ, ਮੀਰਕਚਾਣਾ, ਠੇਠਰਕੇ ਅਤੇ ਰੱਤੜ ਛੱਤੜ ਵਿਖੇ ਇਲਾਕੇ ਦੇ ਹੋਰ ਸਰਹੱਦੀ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਅਤੇ ਮੋਹਤਬਰ ਵਿਅਕਤੀਆਂ ਅਤੇ ਡਿਫੈਂਸ ਕਮੇਟੀ ਮੈਂਬਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਵਿਕਰਮਜੀਤ ਸਿੰਘ, ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀਮਤੀ ਸ਼ਾਇਰੀ ਭੰਡਾਰੀ, ਐੱਸ.ਪੀ. ਗੁਰਪ੍ਰੀਤ ਸਿੰਘ ਗਿੱਲ, ਡੀ.ਐੱਸ.ਪੀ. ਐੱਚ. ਐੱਸ. ਸੰਧੂ, ਸਿਵਲ ਅਧਿਕਾਰੀ ਅਤੇ ਬੀ.ਐੱਸ.ਐੱਫ ਦੇ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗਾਂ ਦੌਰਾਨ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਸਰਹੱਦ ਨੇੜੇ ਹੁੰਦੀ ਹਰ ਦੇਸ਼-ਵਿਰੋਧੀ ਗਤੀਵਿਧੀ ’ਤੇ ਤਿੱਖੀ ਨਜ਼ਰ ਰੱਖਣ ਅਤੇ ਸਰਹੱਦ ਦੀ ਸੁਰੱਖਿਆ ਲਈ ਬੀ.ਐੱਸ.ਐੱਫ ਅਤੇ ਹੋਰ ਸੁਰੱਖਿਆ ਏਜੰਸੀਆਂ ਦਾ ਪੂਰਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਡਰੋਨ ਰਾਹੀਂ ਹੁੰਦੀ ਨਸ਼ੇ, ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਡਿਫੈਂਸ ਕਮੇਟੀਆਂ ਅਤੇ ਸਾਰੇ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ ਅਤੇ ਉਨ੍ਹਾਂ ਨੂੰ ਜਦੋਂ ਵੀ ਡਰੋਨ ਦੀ ਅਵਾਜ਼ ਸੁਣਾਈ ਦੇਵੇ ਜਾਂ ਕੋਈ ਅਣਪਛਾਤਾ ਵਿਅਕਤੀ ਉਨ੍ਹਾਂ ਦੇ ਪਿੰਡ ਘੁੰਮਦਾ ਦਿਖਾਈ ਦੇਵੇ ਤਾਂ ਇਸਦੀ ਸੂਚਨਾ ਤੁਰੰਤ 112 ਨੰਬਰ ’ਤੇ ਦਿੱਤੀ ਜਾਵੇ। 

ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਇਸਦੇ ਨਾਲ ਹੀ ਸੂਚਨਾ ਦੇ ਕੇ ਨਸ਼ਿਆਂ ਜਾਂ ਹਥਿਆਰਾਂ ਦੀ ਖੇਪ ਫੜਾਉਣ ਵਾਲੇ ਵਿਅਕਤੀ ਨੂੰ ਬੀ.ਐੱਸ.ਐੱਫ. ਵੱਲੋਂ ਇੱਕ ਲੱਖ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ।ਵਿਲੇਜ ਡਿਫੈਂਸ ਕਮੇਟੀ ਦੇ ਕੰਮ-ਕਾਜ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਪਹਿਲਾਂ ਖੁਦ ਦੇਸ਼ ਦੀ ਸੁਰੱਖਿਆ ਲਈ ਚੌਕਸ ਤੇ ਜਾਗਰੂਕ ਹੋਣ ਅਤੇ ਉਸ ਤੋਂ ਬਾਅਦ ਆਪਣੇ ਪਿੰਡ ਵਾਸੀਆਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ। 

ਉਨ੍ਹਾਂ ਕਿਹਾ ਕਿ ਹਰ ਮਹੀਨੇ ਵਿਲੇਜ ਡਿਫੈਂਸ ਕਮੇਟੀ ਦੇ ਸਾਰੇ ਮੈਂਬਰਾਂ ਵੱਲੋਂ ਮੀਟਿੰਗ ਕੀਤੀ ਜਾਵੇ ਅਤੇ ਅਧਿਕਾਰੀਆਂ ਵੱਲੋਂ ਇਸਦੀ ਸਮੀਖਿਆ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਸਰਹੱਦੀ ਪਿੰਡਾਂ ਵਿੱਚ 112 ਨੰਬਰ ਬਾਰੇ ਬੋਰਡ ਲਿਖ ਕੇ ਲਗਾਉਣ ਤਾਂ ਜੋ ਕੋਈ ਵੀ ਸ਼ੱਕੀ ਹਰਕਤ ਨੂੰ ਦੇਖ ਕੇ ਲੋਕ 112 ਨੰਬਰ ’ਤੇ ਸੂਚਨਾ ਦੇ ਸਕਣ।

ਮੀਟਿੰਗਾਂ ਦੌਰਾਨ ਬੀ.ਐੱਸ.ਐੱਫ ਅਧਿਕਾਰੀਆਂ ਨੇ ਵੀ ਸਰਹੱਦ ਦੀ ਸੁਰੱਖਿਆ ਸਬੰਧੀ ਆਪਣੀਆਂ ਚਿੰਤਾਵਾਂ ਅਤੇ ਗੁਆਂਢੀ ਮੁਲਕ ਦੀਆਂ ਨਾ-ਪਾਕ ਹਰਕਤਾਂ ਬਾਰੇ ਗੱਲ ਕਰਦਿਆਂ ਦੁਸ਼ਮਣ ਦੇ ਇਰਾਦਿਆਂ ਨੂੰ ਨਾਕਾਮ ਕਰਨ ਲਈ ਸਰਹੱਦੀ ਪਿੰਡਾਂ ਦੇ ਲੋਕਾਂ ਦਾ ਸਹਿਯੋਗ ਮੰਗਿਆ। ਇਨ੍ਹਾਂ ਮੀਟਿੰਗਾਂ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਹੱਦੀ ਇਲਾਕੇ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਹਾਜ਼ਰ ਅਧਿਕਾਰੀਆਂ ਨੂੰ ਉਨ੍ਹਾਂ ਦਾ ਹੱਲ ਕਰਨ ਦਾ ਨਿਰਦੇਸ਼ ਦਿੱਤੇ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD