Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮਿਡ ਡੇ ਸਕੀਮ ਅਧੀਨ 13961 ਸਕੂਲਾਂ ਦੇ 36742 ਬੱਚਿਆਂ ਨੂੰ ਦੁਪਹਿਰ ਦਾ ਖਾਣਾ ਦਿੱਤਾ ਜਾਂਦਾ ਹੈ : ਪਰਨੀਤ ਸ਼ੇਰਗਿੱਲ

97 ਲੱਖ 60 ਹਜ਼ਾਰ ਰੁਪਏ ਦੇ ਕਰਜ਼ੇ ਮੁਹੱਈਆ ਕਰਵਾ ਕੇ 42 ਡੇਅਰੀ ਯੂਨਿਟ ਸਥਾਪਿਤ ਕਰਵਾਏ ਗਏ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 22 Sep 2022

Last updated on: Sep 22, 2022, 00:00 IST

ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਮਿਡ ਡੇ ਮੀਲ ਸਕੀਮ ਅਧੀਨ 13961 ਸਕੂਲਾਂ ਦੇ 36742 ਬੱਚਿਆਂ ਨੂੰ ਦੁਪਹਿਰ ਦਾ ਖਾਣਾ ਦਿੱਤਾ ਜਾਂਦਾ ਹੈ, ਜਿਸ ਤੇ ਹੁਣ ਤੱਕ ਜਿਸ ਤੇ ਹੁਣ ਤੱਕ 02 ਕਰੋੜ 77 ਲੱਖ 25 ਹਜ਼ਾਰ ਰੁਪਏ ਖਰਚ ਕੀਤੇ ਜਾ ਚੁੱਕੇ ਹਨ। 

ਉਹਨਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਾਣਾ ਤਿਆਰ ਕਰਵਾਉਣ ਸਮੇਂ ਬੱਚਿਆਂ ਦੀ ਸਿਹਤ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਬੱਚਿਆਂ ਨੂੰ ਪੋਸ਼ਟਿਕ ਆਹਾਰ ਵਾਲਾ ਖਾਣਾ ਦਿੱਤਾ ਜਾਵੇ। ਉਹਨਾਂ ਨੇ ਇਹ ਵੀ ਹਦਾਇਤ ਕੀਤੀ ਕਿ ਬੱਚਿਆਂ ਦੇ ਸਮੇਂ ਸਮੇਂ ਤੇ ਮੈਡੀਕਲ ਚੈਕਅੱਪ ਕਰਵਾਇਆ ਜਾਵੇ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਦੇ ਬੱਚਿਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕੀਤਾ ਜਾਵੇ ਤਾਂ ਜੋ ਬੱਚੇ ਖੇਡਾਂ ਨਾਲ ਜੁੜ ਕੇ ਸਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਅਤੇ ਕਾਮਯਾਬ ਜੀਵਨ ਬਤੀਤ ਕਰਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੈ-ਰੋਜਗਾਰ ਸਕੀਮ ਅਧੀਨ ਪੜੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ 97 ਲੱਖ 60 ਹਜ਼ਾਰ ਰੁਪਏ ਦੇ ਕਰਜ਼ੇ ਮੁਹੱਈਆ ਕਰਵਾ ਕੇ 42 ਡੇਅਰੀ ਯੂਨਿਟ ਸਥਾਪਿਤ ਕਰਵਾਏ ਗਏ ਹਨ ਤਾਂ ਜੋ ਉਹ ਆਪਣਾ ਆਰਥਿਕ ਪੱਧਰ ਉਚਾ ਚੁੱਕ ਸਕਣ। ਉਹਨਾਂ ਦੱਸਿਆ ਕਿ ਡੇਅਰੀ ਵਿਭਾਗ ਵੱਲੋਂ ਮਿਲਾਵਟੀ ਦੁੱਧ ਦੀ ਚੈਕਿੰਗ ਲਈ 16 ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਏ ਗਏ ਹਨ ਜਿਹਨਾਂ ਵਿੱਚ 351 ਦੁੱਧ ਦੇ ਸੈਂਪਲ ਵਿਭਾਗ ਦੀ ਮੋਬਾਇਲ ਲੈਬ ਰਾਹੀਂ ਚੈਕ ਕੀਤੇ ਗਏ। ਕਿਸੇ ਵੀ ਸੈਂਪਲ ਵਿੱਚ ਕੋਈ ਹਾਨੀਕਾਰਕ ਰਸਾਇਣ ਨਹੀਂ ਪਾਇਆ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਿਨੇਸ਼ ਵਸ਼ੀਸ਼ਟ, ਐਸ ਡੀ ਐਮ ਖਮਾਣੋਂ ਪਰਲੀਨ ਕਾਲੇਕਾ, ਸਹਾਇਕ ਕਮਿਸ਼ਨਰ ਸ੍ਰੀ ਅਸ਼ੋਕ ਕੁਮਾਰ, ਐਸ ਡੀ ਐਮ ਅਮਲੋਹ ਸ੍ਰੀ ਗੁਰਵਿੰਦਰ ਸਿੰਘ ਜੌਹਲ, ਐਸ ਡੀ ਐਮ ਫਤਹਿਗੜ੍ਹ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਅਟਵਾਲ, ਡੀ ਡੀ ਪੀ ਓ  ਹਿਤੇਸ਼ ਕਪਲਾ, ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਿਨੇਸ਼ ਵਸ਼ੀਸ਼ਟ, ਐਸ ਡੀ ਐਮ ਖਮਾਣੋਂ ਪਰਲੀਨ ਕਾਲੇਕਾ, ਸਹਾਇਕ ਕਮਿਸ਼ਨਰ ਸ੍ਰੀ ਅਸ਼ੋਕ ਕੁਮਾਰ, ਐਸ ਡੀ ਐਮ ਅਮਲੋਹ ਸ੍ਰੀ ਗੁਰਵਿੰਦਰ ਸਿੰਘ ਜੌਹਲ, ਐਸ ਡੀ ਐਮ ਫਤਹਿਗੜ੍ਹ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਅਟਵਾਲ, ਉਪ ਜ਼ਿਲ੍ਹਾ ਸਿਖਿਆ ਅਫ਼ਸਰ (ਸੈਕੰਡਰੀ) ਸ੍ਰੀ ਸਮਸ਼ੇਰ ਸਿੰਘ ਉਪ ਜ਼ਿਲ੍ਹਾ ਸਿਖਿਆ ਅਫ਼ਸਰ (ਐਲੀਮੈਟਰੀ) ਸ੍ਰੀ ਦੀਦਾਰ ਸਿੰਘ ਮਾਗਟ, ਡੇਅਰੀ ਵਿਕਾਸ ਅਫ਼ਸਰ ਸ੍ਰੀ ਚਰਨਜੀਤ ਸਿੰਘ ਸਮੇਤ ਹੋਰ ਅਧਿਕਾਰੀ ਜਰ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD