Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮਾਨਸਾ ਪੁਲਿਸ ਨੇ ਨਸ਼ਿਆ ਵਿਰੁੱਧ ਕੀਤੀ ਵੱਡੀ ਕਾਰਵਾਈ

ਨਸ਼ੇ ਦਾ ਧੰਦਾ ਕਰਨ ਵਾਲੇ ਮੁਲਜਿਮ ਨੂੰ ਕਾਬੂ ਕਰਕੇ 16 ਗ੍ਰਾਮ ਹੈਰੋਇਨ ਕੀਤੀ ਬਰਾਮਦ

Crime News Punjab, Punjab Police, Police, Crime News, Mansa Police, Mansa

Web Admin

Web Admin

5 Dariya News

ਮਾਨਸਾ , 22 Sep 2022

Last updated on: Sep 22, 2022, 00:00 IST

ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ (Zero Tolerance) ਦੀ ਨੀਤੀ ਅਪਨਾਈ ਗਈ ਹੈ। ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਅਤੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਪੀ.ਓਜ./ਭਗੋੜਿਆਂ ਨੂੰ ਗ੍ਰਿਫਤਾਰ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। 

ਇਸੇ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਥਾਣੇ: ਪ੍ਰਵੀਨ ਕੁਮਾਰ ਮੁੱਖ ਅਫਸਰ ਥਾਣਾ ਜੋੜਕੀਆ ਦੀ ਨਿਗਰਾਨੀ ਹੇਠ ਥਾਣੇ: ਗੰਗਾ ਰਾਮ ਸਮੇਤ ਪੁਲਿਸ ਪਾਰਟੀ ਵੱਲੋਂ ਕੁਲਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਤਲਵੰਡੀ ਸਾਬੋ ਜਿਲਾ ਬਠਿੰਡਾ ਨੂੰ ਮੋਟਸਾਈਕਲ ਮਾਰਕਾ ਹੀਰੋ ਸਪਲੈਂਡਰ ਸਮੇਤ ਕਾਬੂ ਕਰਕੇ 16 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸਦੇ ਵਿਰੁੱਧ ਥਾਣਾ ਜੋੜਕੀਆ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁੱਕਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ। 

ਗ੍ਰਿਫਤਾਰ ਮੁਲਜਿਮ ਨੂੰ ਮਾਨਯੌਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਹੋਰ ਬਰਾਮਦਗੀ ਕਰਵਾਈ ਜਾਵੇਗੀ।ਇਸੇ ਤਰ੍ਹਾਂ ਸ਼ਰਾਬ ਦੀ ਸਮੱਗਲਿੰਗ ਕਰਨ ਵਾਲਿਆ ਵਿਰੁੱਧ ਕਾਰਵਾਈ ਕਰਦੇ ਹੋਏ ਸ:ਥ: ਗੁਰਮੇਲ ਸਿੰਘ ਇੰਚਾਰਜ ਚੌਂਕੀ ਕੋਟ ਧਰਮੂ ਸਮੇਤ ਪੁਲਿਸ ਪਾਰਟੀ ਵੱਲੋਂ ਮੁੱਕਦਮਾ ਨੰਬਰ 142 ਮਿਤੀ 12.08.2018 ਅ/ਧ 61/1/14 ਆਬਕਾਰੀ ਐਕਟ ਥਾਣਾ ਸਦਰ ਮਾਨਸਾ ਦੇ ਭਗੌੜੇ (ਅ/ਧ 299 ਜਾਬਤਾ ਫੋਜਦਾਰੀ) ਮੁਲਜਿਮ ਅ੍ਰੰਮਿਤਪਾਲ ਸਿੰਘ ਉਰਫ ਅਮਨੀ ਪੁੱਤਰ ਜੱਗਾ ਸਿੰਘ ਵਾਸੀ ਜਵਾਹਰਕੇ ਦਾ ਟਿਕਾਣਾ ਟਰੇਸ ਕਰਕੇ ਕਾਬੂ ਕੀਤਾ ਗਿਆ ਹੈ।ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਹੈ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

 

Tags: Crime News Punjab , Punjab Police , Police , Crime News , Mansa Police , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD