Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸੰਪਨ

ਜੇਤੂ ਖਿਡਾਰੀਆਂ ਨੂੰ ਮੈਡਲ ਤੇ ਸਰਟੀਫਿਕੇਟਸ ਨਾਲ ਕੀਤਾ ਸਨਮਾਨਿਤ

Sports News, Punjab Khed Mela 2022 , Khedan Watan Punjab Diyan, Khedan Watan Punjab Deyan 2022

Web Admin

Web Admin

5 Dariya News

ਗੁਰਦਾਸਪੁਰ , 22 Sep 2022

Last updated on: Sep 22, 2022, 00:00 IST

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਮੁਕੰਮਲ ਹੋ ਗਏ। ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ ਦੇ ਜੂਡੋ ਹਾਲ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ। ਸਮਾਪਤੀ ਸਮਾਗਮ ਦੌਰਾਨ ਜੁਡੋ ਦੇ ਵੱਖ-ਵੱਖ ਉਮਰ ਵਰਗ ਦੇ ਫਾਈਨਲ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਪੱਧਰੀ ਜੂਡੋ ਖੇਡ ਮੁਕਾਬਲਿਆਂ ਵਿੱਚ 14, 17, 21 ਸਾਲ ਗੁਰੱਪ ਦੇ 300 ਤੋਂ ਵਧੇਰੇ ਖਿਡਾਰੀਆਂ ਨੇ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸੁਖਚੈਨ ਸਿੰਘ, ਵੈਟਨਰੀ ਅਫ਼ਸਰ ਡਾ. ਗੁਰਦੇਵ ਸਿੰਘ, ਰਵੇਲ ਸਿੰਘ ਅਤੇ ਹੋਰ ਅਧਿਕਾਰੀਆਂ ਵੱਲੋਂ ਜੇਤੂ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਤ ਕੀਤਾ ਗਿਆ।

ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸੁਖਚੈਨ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਖੇਡਾਂ ਦੇ ਜੇਤੂ ਖਿਡਾਰੀਆਂ ਹੁਣ 10 ਤੋਂ 21 ਅਕਤੂਬਰ ਤੱਕ ਹੋਣ ਵਾਲੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। 

ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਖਿਡਾਰੀ ਰਾਜ ਪੱਧਰੀ ਮੁਕਾਬਲਿਆਂ ਵਿੱਚ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਗੇ। 

ਬਲਾਕ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਦੀ ਸਫਲਤਾ ਲਈ ਜ਼ਿਲ੍ਹਾ ਖੇਡ ਅਫ਼ਸਰ ਨੇ ਸਮੂਹ ਕੋਚ ਸਾਹਿਬਾਨ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ।ਇਸ ਮੌਕੇ ਸ਼ਹੀਦ ਭਗਤ ਸਿੰਘ ਜੂਡੋ ਟਰੇਨਿੰਗ ਸੈਂਟਰ ਦੇ ਇੰਚਾਰਜ ਅਮਰਜੀਤ ਸ਼ਾਸ਼ਤਰੀ ਨੇ ਕਿਹਾ ਕਿ ਸਾਨੂੰ ਬੇਟੀ ਬਚਾਓ, ਬੇਟੀ ਪੜ੍ਹਾਓ ਦੇ ਨਾਲ ਬੇਟੀ ਖਿਡਾਓ ਵੱਲ ਵੀ ਧਿਆਨ ਦੇਣ ਦੀ ਲੋੜ ਹੈ। 

ਖੇਡਾਂ ਦੇ ਸਮਾਪਤੀ ਸਮਾਰੋਹ ਮੌਕੇ ਜੂਡੋ ਖੇਡ ਵਿੱਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਮੈਡਲ ਜਿੱਤ ਚੁੱਕੀਆਂ 14 ਖਿਡਾਰਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ, ਜੋ ਇਸ ਸਮੇਂ ਵਕੀਲ, ਡਾਕਟਰ, ਇੰਜੀਨੀਅਰ, ਅਧਿਆਪਕਾ ਅਤੇ ਬਿਜਨਸਵੋਮੈਨ ਦੇ ਤੌਰ ’ਤੇ ਸਫਲ ਜੀਵਨ ਬਸਰ ਕਰ ਰਹੀਆਂ ਹਨ।  

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Deyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD