Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਜ਼ਿਲਾ ਪੱਧਰੀ ਸਕੂਲੀ ਖੇਡਾਂ ਦਾ ਹੋਇਆ ਆਗਾਜ਼

ਖੇਡਾਂ ਨਾਲ ਵਿਦਿਆਰਥੀ ਦਾ ਸਰਬਪੱਖੀ ਵਿਕਾਸ ਹੁੰਦਾ ਹੈ-ਚੇਅਰਮੈਨ

Sports News, Punjab Khed Mela 2022 , Khedan Watan Punjab Diyan, Khedan Watan Punjab Deyan 2022

Web Admin

Web Admin

5 Dariya News

ਮਾਨਸਾ , 22 Sep 2022

ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਖੇਡ ਕੈਲੰਡਰ ਅਨੁਸਾਰ ਜ਼ਿਲਾ ਮਾਨਸਾ ਦੀਆਂ ਜ਼ਿਲਾ ਪੱਧਰੀ ਸਕੂਲੀ ਖੇਡਾਂ ਦਾ ਆਗਾਜ ਅੱਜ ਬਹੁਮੰਤਵੀ ਖੇਡ ਸਟੇਡੀਅਮ ਮਾਨਸਾ ਵਿਖੇ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੰਹੁਚੇ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਮਾਨਸਾ ਸ਼੍ਰੀ ਚਰਨਜੀਤ ਸਿੰਘ ਨੇ ਬੈਡਮਿੰਟਨ ਅਤੇ ਕਬੱਡੀ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਦੀਆਂ ਹਨ, ਜੋ ਸਮਾਜ ਅਤੇ ਦੇਸ਼ ਦੇ ਵਿਕਾਸ ਲਈ ਬਹੁਤ ਜਰੂਰੀ ਹੈ।

ਜ਼ਿਲਾ ਸਿੱਖਿਆ ਅਫ਼ਸਰ ਸ਼੍ਰੀ ਸੰਜੀਵ ਕੁਮਾਰ ਗੋਇਲ ਨੇ ਕਿਹਾ ਕਿ ਖੇਡਾਂ ਨਾਲ ਵਿਦਿਆਰਥੀਆਂ ਵਿੱਚ ਨੈਤਿਕ ਸਿੱਖਿਆ ਪੈਦਾ ਹੁੰਦੀ ਹੈ। ਉਨਾਂ ਕਿਹਾ ਕਿ ਸਕੂਲੀ ਖੇਡਾਂ ਵਿੱਚ ਜ਼ਿਲਾ ਮਾਨਸਾ ਨੇ ਸੂਬਾ ਅਤੇ ਕੌਮੀ ਖੇਡਾਂ ਵਿੱਚ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ। ਉਨਾਂ ਕਿਹਾ ਕਿ ਖੇਡਾਂ ਨਾਲ ਵਿਦਿਆਰਥੀਆਂ ਵਿੱਚ ਮਿਲਵਰਤਣ ਦੀ ਭਾਵਨਾ ਆਉਂਦੀ ਹੈ। 

ਜ਼ਿਲਾ ਮਾਨਸਾ ਦੇ ਦਸ ਜੋਨ ਇਨਾਂ ਜ਼ਿਲਾ ਪੱਧਰੀ ਸਕੂਲੀ ਖੇਡਾਂ ਦੇ ਅੰਡਰ 14, 17 ਅਤੇ 19 ਉਮਰ ਵਰਗ ਦੇ ਖਿਡਾਰੀ ਕਬੱਡੀ, ਬੈਡਮਿੰਟਨ, ਰੱਸਾ-ਕਸੀ, ਬਾਕਸਿੰਗ ਵਿੱਚ ਭਾਗ ਲੈ ਰਹੇ ਹਨ। ਇਸ ਮੌਕੇ ਉਪ ਜ਼ਿਲਾ ਸਿੱਖਿਆ ਅਫ਼ਸਰ (ਸ) ਡਾ. ਵਿਜੈ ਕੁਮਾਰ ਮਿੱਢਾ, ਉਪ ਜ਼ਿਲਾ ਸਿੱਖਿਆ ਅਫ਼ਸਰ (ਅ) ਸ਼੍ਰੀ ਗੁਰਲਾਭ ਸਿੰਘ, ਗੁਰਪ੍ਰੀਤ ਸਿੰਘ ਭੁੱਚਰ ਜਨਰਲ ਸਕੱਤਰ, ਡਾ. ਹਰਦੇਵ ਸਿੰਘ ਕੋਰਵਾਲਾ, ਐਡਵੋਕੇਟ ਰਣਦੀਪ ਸ਼ਰਮਾ, ਬਲਵਿੰਦਰ ਸਿੰਘ ਬੁਢਲਾਡਾ (ਸਟੇਟ ਅਵਾਰਡੀ), ਰਾਮੇਸ਼ ਖ਼ਿਆਲਾ, ਕਾਲਾ ਕੋਟੜਾ, ਅਮਨਦੀਪ ਸਿੰਘ, ਬੀ.ਐਮ.ਸਰੀਰਕ ਸਿੱਖਿਆ ਬੂਟਾ ਸਿੰਘ, ਰਾਜ ਖਾਨ, ਬੇਅੰਤ ਕੌਰ, ਮੱਖਣ ਸਿੰਘ (ਸਟੇਟ ਅਵਾਰਡੀ), ਜਸਵਿੰਦਰ ਕੌਰ, ਗੁਰਜੀਤ ਸਿੰਘ, ਰਾਜਵੀਰ ਮੋਦਗਿੱਲ, ਸੁਖਵਿੰਦਰ ਸਿੰਘ, ਰਵਿੰਦਰ ਸਿੰਘ (ਸਟੇਟ ਅਵਾਰਡੀ), ਹਰਪ੍ਰੀਤ ਸਿੰਘ, ਪੰਕਜ ਕੁਮਾਰ, ਰਾਹੁਲ ਮੋਦਗਿੱਲ ਅਤੇ ਗੁਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖਿਡਾਰੀ ਮੌਜੂਦ ਸਨ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Deyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD