Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਪੰਜਾਬ ਬਦਲਵੀਆਂ ਫਸਲਾਂ ਲਈ ਤਿਆਰ ਪਰ ਕੇਂਦਰ ਸਰਕਾਰ ਫਸਲਾਂ ਦਾ ਲਾਹੇਵੰਦ ਭਾਅ ਦੇਵੇ : ਭਗਵੰਤ ਮਾਨ

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਦੋ-ਰੋਜ਼ਾ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Ludhiana, Pashu Palan Mela, Kisan Mela, Guru Angad Dev Veterinary, Animal Sciences University

Web Admin

Web Admin

5 Dariya News

ਲੁਧਿਆਣਾ , 23 Sep 2022

Last updated on: Sep 23, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਪਾਣੀ ਦੇ ਗੰਭੀਰ ਸੰਕਟ ਦੇ ਹੱਲ ਲਈ ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਵਾਲੀਆਂ ਫਸਲਾਂ ਦੀ ਬਜਾਏ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਭਾਰਤ ਸਰਕਾਰ ਨੂੰ ਇਨ੍ਹਾਂ ਫਸਲਾਂ ’ਤੇ ਲਾਹੇਵੰਦ ਭਾਅ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਕਿਸਾਨੀ, ਜਵਾਨੀ ਤੇ ਪੌਣ-ਪਾਣੀ ਬਚਾਈਏ, ਆਓ ‘ਰੰਗਲਾ ਪੰਜਾਬ’ ਬਣਾਈਏ’ ਦੇ ਨਾਅਰੇ ਨਾਲ ਅੱਜ ਸ਼ੁਰੂ ਹੋਏ ਦੋ-ਰੋਜ਼ਾ ਕਿਸਾਨ ਮੇਲੇ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇਸੰਜ਼ ਯੂਨੀਵਰਸਿਟੀ ਦੇ ਪਸ਼ੂ ਪਾਲਣ ਮੇਲੇ ਦੇ ਉਦਘਾਟਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਝੋਨੇ ਦੇ ਬਦਲ ਵਜੋਂ ਸੂਰਜਮੁਖੀ, ਦਾਲਾਂ ਤੇ ਮੱਕੀ ਵਰਗੀਆਂ ਫਸਲਾਂ ਬੀਜਣ ਲਈ ਤਿਆਰ ਹਨ ਪਰ ਕੇਂਦਰ ਸਰਕਾਰ ਝੋਨੇ ਦੇ ਬਰਾਬਰ ਮੁਨਾਫੇ ਵਜੋਂ ਇਨ੍ਹਾਂ ਫਸਲਾਂ ਉਤੇ ਲਾਹੇਵੰਦ ਭਾਅ ਦੇਵੇ ਤਾਂ ਕਿ ਸੂਬੇ ਵਿਚ ਪਾਣੀ ਦੇ ਸੰਕਟ ਦੇ ਮੰਡਰਾ ਰਹੇ ਬੱਦਲ ਹੋਰ ਗਹਿਰੇ ਨਾ ਹੋਣ।

ਭਗਵੰਤ ਮਾਨ ਨੇ ਕਿਹਾ, “ਸਾਡੇ ਕਿਸਾਨ ਵੀ ਦਿਨੋ-ਦਿਨ ਪਾਣੀ ਦੇ ਡਿੱਗ ਰਹੇ ਪੱਧਰ ਅਤੇ ਝੋਨੇ ਦੀ ਪਰਾਲੀ ਨਾਲ ਪਲੀਤ ਹੁੰਦੇ ਵਾਤਾਵਰਣ ਤੋਂ ਬਹੁਤ ਚਿੰਤਤ ਹਨ ਪਰ ਉਹ ਆਪਣੀ ਆਮਦਨ ਖੁੱਸਣ ਦੇ ਡਰ ਤੋਂ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਨਹੀਂ ਨਿਕਲ ਰਹੇ। ਪੰਜਾਬ ਦੀ ਸੋਨੇ ਵਰਗੀ ਧਰਤੀ ਏਨੀ ਜਰਖੇਜ਼ ਹੈ ਕਿ ਇੱਥੇ ਕੁਝ ਵੀ ਬੀਜਿਆ ਹੋਇਆ ਪੁੰਗਰ ਜਾਂਦਾ ਹੈ। ਪਾਣੀ ਦੇ ਗੰਭੀਰ ਸੰਕਟ ਨੂੰ ਅਸੀਂ ਅੱਖੋਂ-ਪਰੋਖੇ ਨਹੀਂ ਕਰ ਸਕਦੇ ਕਿਉਂਕਿ ਖਾੜੀ ਮੁਲਕ ਆਪਣੀ ਧਰਤੀ ਵਿੱਚੋਂ ਜਿੰਨੀ ਡੂੰਘਾਈ ‘ਚੋਂ ਤੇਲ ਕੱਢ ਰਹੇ ਹਨ, ਅਸੀਂ ਇੱਥੇ ਉਨੀ ਡੂੰਘਾਈ ‘ਚੋਂ ਪਾਣੀ ਕੱਢ ਰਹੇ ਹਾਂ ਜੋ ਸਾਡੇ ਲਈ ਖਤਰੇ ਦੀ ਘੰਟੀ ਹੈ। ਚੌਲ ਪੰਜਾਬੀਆਂ ਦੀ ਮੁੱਖ ਖੁਰਾਕ ਨਹੀਂ ਹੈ ਪਰ ਇਕ ਕਿਲੋ ਚੌਲ ਪੈਦਾ ਕਰਨ ਲਈ 4000 ਲਿਟਰ ਤੱਕ ਪਾਣੀ ਦੀ ਖਪਤ ਕੀਤੀ ਜਾ ਰਹੀ ਹੈ ਜਿਸ ਕਰਕੇ ਸਾਨੂੰ ਹੋਰ ਫਸਲਾਂ ਅਪਣਾਉਣੀਆਂ ਹੀ ਪੈਣਗੀਆਂ।”

ਦੇਸ਼ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਉਣ ਲਈ ਪੰਜਾਬ ਦੇ ਯੋਗਦਾਨ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਦੇਸ਼ ਵਾਸੀ ਅਨਾਜ ਦੀ ਕਮੀ ਕਾਰਨ ਦੋ ਡੰਗ ਦੀ ਰੋਟੀ ਤੋਂ ਵੀ ਮੁਥਾਜ ਸਨ ਤਾਂ ਉਸ ਵੇਲੇ ਪੰਜਾਬ ਦੇ ਕਿਸਾਨਾਂ ਨੇ ‘ਹਰੀ ਕ੍ਰਾਂਤੀ’ ਰਾਹੀਂ ਦੇਸ਼ ਦੇ ਅੰਨ-ਭੰਡਾਰ ਨੱਕੋ-ਨੱਕ ਭਰ ਦਿੱਤੇ ਅਤੇ ਇੱਥੋਂ ਤੱਕ ਕਿ ਇਸ ਲਈ ਪੰਜਾਬ ਨੂੰ ਆਪਣੇ ਬਹੁਮੁੱਲੇ ਕੁਦਰਤੀ ਸਰੋਤਾਂ ਪਾਣੀ, ਹਵਾ ਅਤੇ ਧਰਤੀ ਨੂੰ ਕੀਮਤ ਚੁਕਾਉਣੀ ਪਈ। ਹੁਣ ਜਦੋਂ ਉੜੀਸਾ, ਛੱਤੀਸਗੜ੍ਹ, ਤੇਲੰਗਾਨਾ ਵਰਗੇ ਸੂਬੇ ਝੋਨੇ ਦੀ ਖੇਤੀ ਕਰਨ ਲੱਗ ਪਏ ਤਾਂ ਪੰਜਾਬ ਦੇ ਝੋਨੇ ਨੂੰ ਐਮ.ਐਸ.ਪੀ. ਉਤੇ ਖਰੀਦਣ ਤੋਂ ਹੱਥ ਪਿੱਛੇ ਖਿੱਚਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲੰਬੀਆ ਤੇ ਮੋਜ਼ੰਮਬੀਕ ਵਰਗੇ ਮੁਲਕਾਂ ਤੋਂ ਹਰੇਕ ਸਾਲ 120 ਬਿਲੀਅਨ ਡਾਲਰ ਦੀ ਕੀਮਤ ਦੀਆਂ ਦਾਲਾਂ ਦੀ ਦਰਾਮਦ ਕਰਦੀ ਹੈ ਜਦਕਿ ਦੂਜੇ ਪਾਸੇ ਪੰਜਾਬ ਦੇ ਕਿਸਾਨ ਦਾਲਾਂ ਦੀ ਕਾਸ਼ਤ ਕਰਨੀਆਂ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਕੇਂਦਰ ਸਰਕਾਰ ਢੁਕਵਾਂ ਸਮਰਥਨ ਮੁੱਲ ਦੇਣ ਲਈ ਤਿਆਰ ਨਹੀਂ।

ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਕ-ਦੋ ਦਿਨ ਵਿੱਚ ਪਰਾਲੀ ਦੀ ਸਮੱਸਿਆ ਲਈ ਵੱਡਾ ਫੈਸਲਾ ਲਿਆ ਜਾ ਰਿਹਾ ਹੈ ਤਾਂ ਕਿ ਝੋਨਾ ਵੱਢਣ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੁੰਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਸਲ ਵਿਚ ਤਾਂ ਕੇਂਦਰ ਸਰਕਾਰ ਨੂੰ ਪਰਾਲੀ ਦਾ ਢੁਕਵਾਂ ਪ੍ਰਬੰਧ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਕਿਸਾਨ ਦੇਸ਼ ਲਈ ਚੌਲ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਚੌਲ ਦਾ ਕੇਂਦਰ ਦੇ ਭੰਡਾਰ ਵਿਚ ਚਲਾ ਜਾਂਦਾ ਹੈ ਪਰ ਪਰਾਲੀ ਸਾੜਨ ਮੌਕੇ ਕਿਸਾਨਾਂ ਉਤੇ ਸਖਤੀ ਕਰਨ ਲਈ ਸੂਬੇ ਨੂੰ ਕਹਿ ਦਿੱਤਾ ਜਾਂਦਾ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਖੇਤੀ ਮਾਹਿਰਾਂ ਨੂੰ ਨਵੀਆਂ ਤਕਨੀਕਾਂ ਅਤੇ ਚੁਣੌਤੀਆਂ ਬਾਰੇ ਕਿਸਾਨਾਂ ਨੂੰ ਜਾਣੂੰ ਕਰਵਾਉਣ ਲਈ ਖੁਦ ਉਨ੍ਹਾਂ ਕੋਲ ਪਹੁੰਚ ਕਰਨ ਦੇ ਆਦੇਸ਼ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਵਿਚ ਰੁੱਝੇ ਕਿਸਾਨ ਕੋਲ ਖੇਤੀ ਸੰਸਥਾਵਾਂ ਕੋਲ ਪਹੁੰਚ ਕਰਕੇ ਨਵੀਆਂ ਖੋਜਾਂ ਤੇ ਤਕਨੀਕਾਂ ਬਾਰੇ ਸਿੱਖਣ ਦਾ ਸਮਾਂ ਨਹੀਂ ਹੁੰਦਾ ਜਿਸ ਕਰਕੇ ਖੇਤੀ ਮਾਹਿਰਾਂ ਨੂੰ ਹੀ ਖੇਤਾਂ ਵੱਲ ਰੁਖ ਕਰਨਾ ਪਵੇਗਾ ਤਾਂ ਕਿ ਕਿਸਾਨ ਆਧੁਨਿਕ ਅਤੇ ਅਗਾਂਹਵਧੂ ਖੇਤੀ ਢੰਗ-ਤਰੀਕਿਆਂ ਨੂੰ ਅਪਣਾ ਕੇ ਹੋਰ ਤਰੱਕੀ ਕਰ ਸਕਣ। 

ਉਨ੍ਹਾਂ ਕਿਹਾ, “ਸਾਡੇ ਕਿਸਾਨਾਂ ਦੀ ਮਿਹਨਤ ਵਿਚ ਕੋਈ ਕਮੀ ਨਹੀਂ ਹੈ, ਕਮੀ ਤਾਂ ਇਸ ਗੱਲ ਵਿਚ ਹੈ ਕਿ ਉਨ੍ਹਾਂ ਨੂੰ ਮੁਸੀਬਤ ਮੌਕੇ ਸਮੇਂ ਸਿਰ ਸੇਧ ਨਹੀਂ ਮਿਲਦੀ। ਇਸ ਕਰਕੇ ਸਾਨੂੰ ਸਮੱਸਿਆਵਾਂ ਅਤੇ ਉਸ ਦੇ ਹੱਲ ਦਰਮਿਆਨ ਫਰਕ ਘਟਾਉਣਾ ਹੋਵੇਗਾ ਜੋ ਖੇਤੀ ਮਾਹਿਰਾਂ ਅਤੇ ਕਿਸਾਨਾਂ ਦੇ ਆਪਸੀ ਤਾਲਮੇਲ ਨਾਲ  ਹੀ ਸੰਭਵ ਹੋ ਸਕਦਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਬੱਝਵੀਂ ਆਮਦਨ ਹੋਣ ਕਰਕੇ ਨਵੇਂ ਖੇਤੀ ਤਰਜਬੇ ਕਰਨ ਦਾ ਜੋਖਮ ਨਹੀਂ ਉਠਾ ਸਕਦਾ ਜਿਸ ਕਰਕੇ ਖੇਤੀਬਾੜੀ ਯੂਨੀਵਰਸਿਟੀ ਨੂੰ ਆਪਣੀ ਜ਼ਮੀਨ ਵਿਚ ਨਵੀਆਂ ਖੋਜਾਂ ਅਤੇ ਤਜਰਬੇ ਅਪਣਾ ਕੇ ਮਿਸਾਲ ਪੇਸ਼ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਵੀ ਖੇਤੀ ਖੇਤਰ ਵਿਚ ਨਵੇਂ ਬਦਲਾਅ ਲਿਆਉਣ ਦਾ ਸੱਦਾ ਦਿੱਤਾ।

ਡੇਅਰੀ ਧੰਦੇ ਨੂੰ ਹੋਰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ‘ਵੇਰਕਾ’ ਦਾ ਹੋਰ ਵਿਸਥਾਰ ਕਰ ਰਹੀ ਹੈ ਕਿਉਂਕਿ ਵੇਰਕਾ ਦੇ ਉਤਪਾਦ ਪੂਰੇ ਦੁਨੀਆ ਵਿਚ ਮਸ਼ਹੂਰ ਹਨ ਜਿਸ ਕਰਕੇ ਕਿਸਾਨਾਂ ਦੀ ਆਮਦਨ ਵਿਚ ਹੋਰ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਦੀ ਲੀਚੀ ਅਤੇ ਅਬੋਹਰ ਦੇ ਕਿਨੂੰ ਦਾ ਸਹੀ ਮੰਡੀਕਰਨ ਵੀ ਕੀਤਾ ਜਾਵੇਗਾ ਤਾਂ ਕਿ ਉਤਪਾਦਕਾਂ ਨੂੰ ਹੋਰ ਵਿੱਤੀ ਲਾਭ ਮਿਲੇ।

ਵਿਆਹ ਸਮਾਗਮਾਂ ਉਤੇ ਖਰਚੇ ਘਟਾਉਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਆਹਾਂ ਉਤੇ ਵਿੱਤੋਂ ਵੱਧ ਖਰਚੇ ਨਾਲ ਪਰਿਵਾਰ ਦੇ ਆਰਥਿਕ ਹਾਲਾਤ ਡਾਵਾਂਡੋਲ ਹੋ ਜਾਂਦੇ ਹਨ ਜਦਕਿ ਅਜਿਹੇ ਸਮਾਗਮ ਸਾਦਗੀ ਨਾਲ ਕੀਤੇ ਜਾਣੇ ਚਾਹੀਦੇ ਹਨ। ਨਸ਼ਿਆਂ ਨਾਲ ਪੰਜਾਬ ਦੀ ਬਰਬਾਦ ਹੋਈ ਨੌਜਵਾਨੀ ਬਾਰੇ ਚਿੰਤਾ ਜ਼ਾਹਰ ਕਰਦਿਆਂ ਭਗਵੰਤ ਮਾਨ ਨੇ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਸਾਨੂੰ ਥੋੜ੍ਹਾ ਜਿਹਾ ਵਕਤ ਦਿਓ, ਅਸੀਂ ਨਸ਼ੇ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਾਂਗੇ ਨਹੀਂ। 

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਹੁਤ ਗੰਭੀਰਤਾ ਨਾਲ ਇਸ ਪਾਸੇ ਕੰਮ ਕਰ ਰਹੀ ਹੈ ਅਤੇ ਛੇਤੀ ਹੀ ਨਤੀਜੇ ਸਾਹਮਣੇ ਆਉਣਗੇ। ਇਸ ਮੌਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਅਹਿਮ ਯੋਗਦਾਨ ਉਤੇ ਚਾਨਣਾ ਪਾਉਂਦੇ ਹੋਏ ਕਿਸਾਨਾਂ ਨੂੰ ਇਸ ਯੂਨੀਵਰਸਿਟੀ ਤੋਂ ਸਮੇਂ-ਸਮੇਂ ਸਿਰ ਸੇਧ ਲੈਂਦੇ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਦਾਰੇ ਪਨਸੀਡ ਵੱਲੋਂ ਕਣਕ ਦਾ ਮਿਆਰੀ ਬੀਜ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ ਤਾਂ ਕਿ ਫਸਲ ਦਾ ਵੱਧ ਤੋਂ ਵੱਧ ਝਾੜ ਲਿਆ ਜਾ ਸਕੇ। 

ਉਨ੍ਹਾਂ ਨੇ ਕਿਸਾਨਾਂ ਨੂੰ ਇਸ ਵਾਰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਛੇਤੀ ਹੀ ਇਸ ਸਮੱਸਿਆ ਦਾ ਠੋਸ ਹੱਲ ਕੱਢ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਨੇ ਅਗਾਂਹਵਧੂ ਕਿਸਾਨਾਂ ਨੂੰ ਉਨ੍ਹਾਂ ਦੇ ਖੇਤੀ ਖੇਤਰ ਵਿਚ ਵਿਲੱਖਣ ਯੋਗਦਾਨ ਲਈ ਸਨਮਾਨਿਤ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਮੁੱਖ ਮੰਤਰੀ ਦਾ ਸਨਮਾਨ ਕੀਤਾ।

ਇਸ ਦੌਰਾਨ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਰਜਿੰਦਰਪਾਲ ਸਿੰਘ ਛੀਨਾ, ਗੁਰਪ੍ਰੀਤ ਬੱਸੀ ਗੋਗੀ, ਜਗਤਾਰ ਸਿੰਘ ਦਿਆਲਪੁਰਾ, ਜੀਵਨ ਸਿੰਘ ਸੰਗੋਵਾਲ, ਹਰਦੀਪ ਸਿੰਘ ਮੂੰਡੀਆ, ਮਦਨ ਲਾਲ ਬੱਗਾ, ਕੁਲਵੰਤ ਸਿੰਘ ਸੰਧੂ,  ਅਸੋਕ ਪਰਾਸ਼ਰ ਪੱਪੀ, ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰੈਮਨ ਡਾ. ਸੁਖਪਾਲ ਸਿੰਘ, ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਨਵਜੋਤ ਜਰਗ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ ਅਤੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ, ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸੁਰਭੀ ਮਲਿਕ ਤੇ ਪੁਲੀਸ ਕਮਿਸ਼ਨਰ ਕੌਸਤੁਭ ਸ਼ਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ। 

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Ludhiana , Pashu Palan Mela , Kisan Mela , Guru Angad Dev Veterinary , Animal Sciences University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD