Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ, ਸਰਪੰਚਾਂ ਤੇ ਨੰਬਰਦਾਰਾਂ ਕੋਲੋਂ ਸਹਿਯੋਗ ਮੰਗਿਆ

ਅੱਗ ਲੱਗਣ ਦੀ ਸੂਚਨਾ ਦੇਣ ਲਈ ਜ਼ਿਲ੍ਹੇ ਵਿੱਚ ਦੋ ਕੰਟਰੋਲ ਰੂਮ ਸਥਾਪਤ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 23 Sep 2022

Last updated on: Sep 23, 2022, 00:00 IST

ਡਿਪਟੀ ਕਮਿਸ਼ਨਰ ਜਨਾਬ ਮੁਹਮੰਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਇਸ ਸਬੰਧੀ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਜਿਹੜੇ ਕਿਸਾਨ ਹਦਾਇਤਾਂ ਦੀ ਉਲੰਘਣਾ ਕਰਕੇ ਪਰਾਲੀ ਨੂੰ ਅੱਗ ਲਗਾਉਣਗੇ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਨਾਲ ਉਨ੍ਹਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹੇ ਦੇ ਓਨ੍ਹਾਂ 50 ਹਾਟ-ਸਪਾਟ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਅਤੇ ਪੰਚਾਇਤ ਸਕੱਤਰਾਂ ਨਾਲ ਮੀਟਿੰਗ ਕਰ ਰਹੇ ਸਨ ਜਿਨ੍ਹਾਂ ਪਿੰਡਾਂ ਵਿੱਚ ਬੀਤੇ ਸੀਜ਼ਨ ਦੌਰਾਨ ਸਭ ਤੋਂ ਵੱਧ  ਅੱਗ ਲੱਗਣ ਦੇ ਮਾਮਲੇ ਸਾਹਮਣੇ ਆਏ ਸਨ। ਡਿਪਟੀ ਕਮਿਸ਼ਨਰ ਨੇ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਪੰਚਾਂ ਤੇ ਨੰਬਰਦਾਰਾਂ ਕੋਲੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਉਹ ਆਪਣੇ ਪਿੰਡਾਂ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ।

 ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਹਾਟ-ਸਪਾਟ ਪਿੰਡਾਂ ਵਿੱਚ ਪੱਕੇ ਕਰਮਚਾਰੀ ਤਾਇਨਾਤ ਕੀਤੇ ਜਾਣ ਤਾਂ ਜੋ ਉਹ ਅੱਗ ਲੱਗਣ ਦੀਆਂ ਘਟਨਾਵਾਂ ਦੀ ਜਾਣਕਾਰੀ ਦੇਣ ਦੇ ਨਾਲ ਅੱਗ ਨੂੰ ਤੁਰੰਤ ਬੁਝਾਉਣ ਲਈ ਵੀ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਨ ਦੂਸ਼ਿਤ ਹੁੰਦਾ ਹੈ ਓਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਮਨੁੱਖ ਸਮੇਤ ਹੋਰ ਜੀਵ-ਜੰਤੂਆਂ ਲਈ ਵੀ ਬੇਹੱਦ ਘਾਤਕ ਸਾਬਤ ਹੁੰਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਦੋ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਜੋ ਦਿਨ-ਰਾਤ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਪਹਿਲਾ ਕੰਟਰੋਲ ਰੂਮ ਗੁਰਦਾਸਪੁਰ ਵਿਖੇ ਹੈ ਜਿਸਦਾ ਨੰਬਰ 01874-292740 ਹੈ ਅਤੇ ਇਸ ਕੰਟਰੋਲ ਰੂਮ ਨਾਲ ਗੁਰਦਾਸਪੁਰ, ਕਾਹਨੂੰਵਾਨ, ਦੀਨਾਨਗਰ, ਧਾਰੀਵਾਲ ਅਤੇ ਕਲਾਨੌਰ ਬਲਾਕਾਂ ਦੇ ਕਿਸਾਨ, ਸਰਪੰਚ, ਨੰਬਰਦਾਰ ਅੱਗ ਦੀਆਂ ਘਟਨਾਵਾਂ ਦੀ ਸੂਚਨਾ ਦੇ ਸਕਦੇ ਹਨ। 

ਦੂਜਾ ਕੰਟਰੋਲ ਰੂਮ ਬਟਾਲਾ ਵਿਖੇ ਕੰਮ ਕਰ ਰਿਹਾ ਹੈ ਜਿਸਦਾ ਨੰਬਰ 01871-226033 ਹੈ ਅਤੇ ਇਸ ਕੰਟਰੋਲ ਰੂਮ ਨਾਲ ਬਟਾਲਾ, ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ, ਫ਼ਤਹਿਗੜ੍ਹ ਚੂੜੀਆਂ ਅਤੇ ਡੇਰਾ ਬਾਬਾ ਨਾਨਕ ਬਲਾਕਾਂ ਨਾਲ ਸਬੰਧਤ ਪਰਾਲੀ ਨੂੰ ਅੱਗ ਦੀਆਂ ਘਟਨਾਵਾਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਬਾਰੇ 112 ਨੰਬਰ ’ਤੇ ਵੀ ਸੂਚਿਤ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਸਰਪੰਚਾਂ ਤੇ ਨੰਬਰਦਾਰਾਂ ਨੂੰ ਕਿਹਾ ਕਿ ਉਹ 100 ਫੀਸਦੀ ਯਕੀਨੀ ਬਣਾਉਣ ਕਿ ਇਸ ਵਾਰ ਉਨ੍ਹਾਂ ਦੇ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਨਹੀਂ ਲੱਗੇਗੀ। ਉਨ੍ਹਾਂ ਕਿਹਾ ਕਿ ਜਿਹੜੇ 50 ਹਾਟ-ਸਪਾਟ ਪਿੰਡਾਂ ਵਿੱਚੋਂ ਇਸ ਵਾਰ ਇੱਕ ਵੀ ਅੱਗ ਲੱਗਣ ਦੀ ਘਟਨਾ ਨਹੀਂ ਵਾਪਰੇਗੀ ਉਸ ਪਿੰਡ ਨੂੰ 5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ ਅਤੇ ਨਾਲ ਹੀ ਉਸ ਪਿੰਡ ਦੇ ਸਰਪੰਚ ਤੇ ਨੰਬਰਦਾਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਹਾਜ਼ਰ ਸਰਪੰਚਾਂ, ਨੰਬਰਦਾਰਾਂ ਅਤੇ ਮੋਹਤਬਰ ਵਿਅਕਤੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਇਸ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦਾ ਪੂਰਾ ਸਹਿਯੋਗ ਕਰਨਗੇ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਕੰਵਲਪ੍ਰੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD