Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੋਸ਼ਣ ਮਾਹ ਤੇ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ 'ਤੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ ਪ੍ਰੋਗਰਾਮ ਦਾ ਆਯੋਜਨ

ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਮਹਿਲਾਵਾਂ ਨੂੰ ਦਿੱਤਾ ਸਿਹਤਮੰਦ ਰਹਿਣ ਦਾ ਸੁਨੇਹਾ

Azadi Ka Amrit Mahotsav, 75th Anniversary of Indian Independence, 75th years of Independence

Web Admin

Web Admin

5 Dariya News

ਫਿਰੋਜ਼ਪੁਰ , 23 Sep 2022

Last updated on: Sep 23, 2022, 00:00 IST

ਪੋਸ਼ਣ ਅਭਿਆਨ ਤੇ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਦੇਸ਼ ਭਰ ਵਿੱਚ ਜਾਗਰੂਕਤਾ ਅਭਿਆਨ ਵੱਡੇ ਪੱਧਰ 'ਤੇ ਚਲਾਇਆ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੋਸ਼ਣ ਅਭਿਆਨ ਤੇ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੀ ਥੀਮ ਉੱਤੇ ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ਫਾਰ ਵੂਮਨ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। 

ਇਸ ਮੌਕੇ ਮੁੱਖ ਮਹਿਮਾਨ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਰੋਜ਼ਾਨਾ ਸੰਤੁਲਿਤ ਭੋਜਨ ਲੈਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਮਹਿਲਾਵਾਂ ਲਈ ਬੱਚੇ ਦੇ ਜਨਮ ਤੋਂ ਪਹਿਲਾਂ ਅਤੇ ਬਾਅਦ ਦੇ ਕੁੱਝ ਮਹੀਨੇ ਮਹੱਤਵਪੂਰਣ ਹੁੰਦੇ ਨੇ, ਇਸ ਕਰਕੇ ਪੌਸ਼ਟਿਕ ਖੁਰਾਕ ਵੱਲ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇ ਹਰ ਵਿਅਕਤੀ ਸੰਤੁਲਿਤ ਭੋਜਨ ਵੱਲ ਧਿਆਨ ਦੇਵੇ ਤਾਂ ਸਿਹਤਮੰਦ ਦੇਸ਼ ਦਾ ਨਿਰਮਾਣ ਕੀਤਾ ਜਾ ਸਕਦਾ ਹੈ।

ਉੱਥੇ ਹੀ ਬੀ.ਐੱਸ.ਐੱਫ. ਦੇ ਕਮਾਂਡੈਂਟ ਓਮ ਪ੍ਰਕਾਸ਼ ਨੇ ਪੋਸ਼ਣ ਅਭਿਆਨ ਦੇ ਤਹਿਤ ਫਿੱਟ ਰਹਿਣ ਤੋਂ ਇਲਾਵਾ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਬੀ.ਐੱਸ.ਐੱਫ ਵੱਲੋਂ ਦੇਸ਼ਭਰ ਵਿਚ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਅਤੇ ਹਰ ਘਰ ਤਿਰੰਗਾ ਅਭਿਆਨ ਨੂੰ ਵੱਡੇ ਪੱਧਰ ਉੱਤੇ ਮਨਾਇਆ ਜਾ ਰਿਹਾ ਹੈ। 

ਇਸ ਮੌਕੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਐੱਫ.ਪੀ.ਓ. ਗੁਰਮੀਤ ਸਿੰਘ ਨੇ ਪਿਛਲੇ ਕੁਝ ਸਾਲਾਂ ਦੌਰਾਨ ਖ਼ਾਸ ਕਰਕੇ ਪਿੰਡਾਂ ਵਿੱਚ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਜ਼ਿਕਰ ਕੀਤਾ, ਜਿੱਥੇ ਪੋਸ਼ਣ ਮਾਹ ਦੌਰਾਨ ਜਨਤਕ ਸ਼ਮੂਲੀਅਤ ਰਾਹੀਂ ‘ਪੋਸ਼ਣ ਜਾਗਰੂਕਤਾ’ ਇੱਕ ‘ਲੋਕ ਲਹਿਰ’ ਵਿੱਚ ਤਬਦੀਲ ਹੁੰਦੀ ਜਾ ਰਹੀ ਹੈ। ਇਸ ਤੋਂ ਇਲਾਵਾ ਡੀ.ਪੀ.ਓ. ਰਤਨਦੀਪ ਕੌਰ ਅਤੇ ਕਾਲਜ ਦੀ ਪ੍ਰਿੰਸੀਪਲ ਰਾਜਵਿੰਦਰ ਕੌਰ ਸਣੇ ਹੋਰਨਾਂ ਬੁਲਾਰਿਆਂ ਨੇ ਵੀ ਪੋਸ਼ਣ, ਅਜ਼ਾਦੀ ਕਾ ਅੰਮ੍ਰਿਤ ਮਹੋਤਸਵ, ਸਵੱਛ ਭਾਰਤ ਅਭਿਆਨ ਸਣੇ ਹੋਰਨਾਂ ਵਿਸ਼ਿਆਂ ਉੱਤੇ ਲੋਕਾਂ ਨੂੰ ਜਾਗਰੂਕ ਕੀਤਾ। 

ਇਸ ਪ੍ਰੋਗਰਾਮ ਵਿੱਚ ਪੋਸ਼ਣ ਮਾਹ ਦੀ ਥੀਮ ਉੱਤੇ ਲਾਏ ਗਏ ਸਟਾਲ ਖ਼ਾਸ ਤੌਰ 'ਤੇ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਪੋਸ਼ਣ ਹਟ, ਅਚਾਰ/ਚਟਨੀ, ਸਮੋਸਾ/ ਪਕੌੜਾ, ਅਨੀਮੀਆ ਚੈੱਕਅਪ ਤੇ ਆਯੁਰਵੈਦਿਕ ਦਵਾਈਆਂ ਤੋਂ ਇਲਾਵਾ ਕਈ ਸਟਾਲ ਲਾਏ ਗਏ, ਜਿਨਾ ਨੂੰ ਲੈ ਕੇ ਲੋਕ ਖ਼ਾਸੇ ਉਤਸ਼ਾਹਿਤ ਨਜ਼ਰ ਆਏ। ਲੋਕਾਂ ਨੇ ਵੱਖੋ ਵੱਖ ਸਟਾਲਾਂ ਵਿੱਚ ਜਾ ਕੇ ਜਿੱਥੇ ਖਾਣੇ ਦਾ ਸੁਆਦ ਲਿਆ ਉਥੇ ਹੀ ਜਾਗਰੂਕਤਾ ਦਾ ਸੁਨੇਹਾ ਘਰ ਘਰ ਪਹੁੰਚਾਉਣ ਦਾ ਵਾਅਦਾ ਵੀ ਕੀਤਾ। ਇਸਦੇ ਨਾਲ ਹੀ ਕਲਾਕਾਰਾਂ ਵੱਲੋਂ ਦਿੱਤੀ ਗਈ ਪੇਸ਼ਕਾਰੀ ਦੀ ਬੱਚਿਆਂ ਵਲੋਂ ਜੰਮ ਕੇ ਸ਼ਲਾਘਾ ਕੀਤੀ ਗਈ। ਪ੍ਰੋਗਰਾਮ ਦੌਰਾਨ ਸਾਰੇ ਮਹਿਮਾਨਾਂ ਅਤੇ ਵੱਖੋਂ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ।

 

Tags: Azadi Ka Amrit Mahotsav , 75th Anniversary of Indian Independence , 75th years of Independence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD