Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ; ਏਕੇ-56 ਰਾਈਫਲ ਅਤੇ ਗੋਲੀ-ਸਿੱਕੇ ਸਮੇਤ 2 ਕਾਰਕੁਨ ਕਾਬੂ

ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਗਈ ਜੰਗ ਗੈਂਗਸਟਰ ਮੁਕਤ ਪੰਜਾਬ ਹੋਣ ਤੱਕ ਰਹੇਗੀ ਜਾਰੀ : ਡੀਜੀਪੀ ਪੰਜਾਬ

Crime News Punjab, Punjab Police, Police, Crime News, Jalandhar Police, Jalandhar, Lakhbir Singh alias Landa, Gangster Harvinder Singh Rinda

Web Admin

Web Admin

5 Dariya News

ਚੰਡੀਗੜ/ਜਲੰਧਰ , 23 Sep 2022

Last updated on: Sep 23, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ‘ਤੇ  ਚਲਾਏ ਜਾ ਰਹੇ ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਦੋ ਵਿਅਕਤੀਆਂ ਦੀ ਗਿ੍ਰਫਤਾਰ ਨਾਲ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਕੈਨੇਡਾ ਸਥਿਤ ਲੰਡਾ ਪਾਕਿਸਤਾਨ ਸਥਿਤ ਲੋੜੀਂਦੇ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵਿੱਚ ਸ਼ਾਮਲ ਹੋਏ,  ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ,  ਅਤੇ ਇਨਾਂ ਦੇ ਆਈ.ਐਸ.ਆਈ. ਨਾਲ ਵੀ ਨੇੜਲੇ ਸਬੰਧ ਹਨ। ਲੰਡਾ ਨੇ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਅੱਤਵਾਦੀ ਹਮਲੇ ਦੀ ਸਾਜਿਸ਼ ਰਚਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ ਅਤੇ ਅੰਮਿ੍ਰਤਸਰ ਵਿੱਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਦੇ ਹੇਠਾਂ ਇੱਕ ਆਈਈਡੀ ਵੀ ਲਾਇਆ ਸੀ।

ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜੀਤ ਸਿੰਘ ਮੱਲੀ (25) ਵਾਸੀ ਪਿੰਡ ਜੋਗੇਵਾਲ, ਫਿਰੋਜਪੁਰ ਅਤੇ ਗੁਰਬਖਸ਼ ਸਿੰਘ ਉਰਫ ਗੋਰਾ ਸੰਧੂ ਪਿੰਡ ਬੁਹ ਗੁਜਰਾਂ, ਫਿਰੋਜਪੁਰ ਵਜੋਂ ਹੋਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਦੀ ਅਗਵਾਈ ਵਿੱਚ ਇੱਕ ਖੁਫੀਆ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਦੋਵਾਂ ਮੁਲਜਮਾਂ ਨੂੰ ਗਿ੍ਰਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। 

ਉਨਾਂ ਦੱਸਿਆ ਕਿ ਪੁਲਿਸ ਨੇ ਗੁਰਬਖਸ ਸਿੰਘ ਵਲੋਂ ਉਸ ਦੇ ਪਿੰਡ ਵਿੱਚ ਦੱਸੇ ਟਿਕਾਣੇ ਤੋਂ ਦੋ ਮੈਗਜੀਨਾਂ, 90 ਜਿੰਦਾ ਕਾਰਤੂਸ ਅਤੇ ਦੋ ਗੋਲੀਆਂ ਦੇ ਖੋਲ ਸਮੇਤ ਇੱਕ ਆਧੁਨਿਕ ਏ.ਕੇ.-56 ਅਸਾਲਟ ਰਾਈਫਲ ਵੀ ਬਰਾਮਦ ਕੀਤੀ ਹੈ।  ਉਨਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਲਜੀਤ ਇਟਲੀ ਵਾਸੀ ਹਰਪ੍ਰੀਤ ਸਿੰਘ ਉਰਫ ਹੈਪੀ ਸੰਘੇੜਾ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਨਿਰਦੇਸ਼ਾਂ ‘ਤੇ ਬਲਜੀਤ ਨੇ ਜੁਲਾਈ 2022 ਵਿੱਚ ਪਿੰਡ ਸੂਦਣ ਵਿਖੇ ਮੱਖੂ-ਲੋਹੀਆਂ ਰੋਡ ‘ਤੇ ਸਥਿਤ ਨਿਸ਼ਾਨਦੇਹੀ ਤੋਂ ਹਥਿਆਰਾਂ ਦੀ ਖੇਪ ਹਾਸਲ ਕੀਤੀ ਸੀ। ਬਾਅਦ ਵਿੱਚ, ਉਨਾਂ ਨੇ ਟੈਸਟ ਫਾਇਰ ਕਰਨ ਤੋਂ ਬਾਅਦ ਗੁਰਬਖਸ਼ ਦੇ ਖੇਤਾਂ ਵਿੱਚ ਖੇਪ ਛੁਪਾ ਦਿੱਤੀ।

ਉਨਾਂ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਬਲਜੀਤ ਕੈਨੇਡਾ ਸਥਿਤ ਲਖਬੀਰ ਲੰਡਾ ਅਤੇ ਅਰਸ਼ ਡੱਲਾ ਸਮੇਤ ਖਤਰਨਾਕ ਗੈਂਗਸਟਰਾਂ ਦੇ ਸਿੱਧੇ ਸੰਪਰਕ ਵਿੱਚ ਸੀ। ਉਨਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਹਥਿਆਰਾਂ ਦੀ ਬਰਾਮਦਗੀ ਦੀ ਆਸ ਹੈ।ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਗਈ ਜੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਗੈਂਗਸਟਰ ਮੁਕਤ ਸੂਬਾ ਨਹੀਂ ਬਣ ਜਾਂਦਾ। ਜ਼ਿਕਰਯੋਗ ਹੈ ਕਿ ਐਫ.ਆਈ.ਆਰ. ਨੰਬਰ 29, ਮਿਤੀ 22.09.2022 ਨੂੰ ਯੂ.ਏ(ਪੀ) ਐਕਟ ਦੀਆਂ ਧਾਰਾਵਾਂ 10, 13, 18 ਅਤੇ 20 ਅਤੇ ਆਰਮਜ ਐਕਟ ਦੀ ਧਾਰਾ 25 ਤਹਿਤ ਐਸ.ਐਸ.ਓ.ਸੀ ਅੰਮਿ੍ਰਤਸਰ ਵਿਖੇ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Jalandhar Police , Jalandhar , Lakhbir Singh alias Landa , Gangster Harvinder Singh Rinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD