Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਸਕੂਲ ਜੌੜਾ ਛੱਤਰਾਂ ਵਿਖੇ 37.56 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ 6 ਸਮਾਰਟ ਕਲਾਸ ਰੂਮਸ ਦਾ ਉਦਘਾਟਨ ਕੀਤਾ

ਸਰਕਾਰੀ ਸਕੂਲ ਹੁਣ ਪੜ੍ਹਾਈ ਅਤੇ ਹੋਰ ਸਹੂਲਤਾਂ ਦੇ ਪੱਖ ਤੋਂ ਨਿੱਜੀ ਸਕੂਲਾਂ ਤੋਂ ਵੀ ਅੱਗੇ ਚੇਅਰਮੈਨ ਰਮਨ ਬਹਿਲ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab, Jalandhar

Web Admin

Web Admin

5 Dariya News

ਜੌੜਾ ਛੱਤਰਾਂ/ ਗੁਰਦਾਸਪੁਰ , 24 Sep 2022

Last updated on: Sep 24, 2022, 00:00 IST

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੈਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੌੜਾ ਛੱਤਰਾਂ ਵਿਖੇ ਨਵੇਂ ਬਣੇ ਛੇ ਕਲਾਸ ਰੂਮਸ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਕੂਲ ਦੇ ਪ੍ਰਿੰਸੀਪਲ ਸ. ਕੁਲਦੀਪ ਸਿੰਘ ਬਾਜਵਾ, ਸ਼੍ਰੀ ਕੇਸ਼ਵ ਬਹਿਲ, ਸ਼੍ਰੀ ਅਜੇ ਬਹਿਲ, ਸ. ਨਿਸ਼ਾਨ ਸਿੰਘ ਜੌੜਾ ਛੱਤਰਾਂ, ਸ. ਬਲਜੀਤ ਸਿੰਘ ਪਿੰਡ ਬੋਪਾਰਾਏ, ਸਕੂਲ  ਦਾ ਸਟਾਫ਼, ਵਿਦਿਆਰਥੀਆਂ ਦੇ ਮਾਪੇ ਅਤੇ ਇਲਾਕੇ ਦੇ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ।

ਨਵੇਂ ਸਮਾਰਟ ਕਲਾਸ ਰੂਮਸ ਦਾ ਉਦਘਾਟਨ ਕਰਨ ਮੌਕੇ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲ ਹੁਣ ਪੜ੍ਹਾਈ ਅਤੇ ਹੋਰ ਸਹੂਲਤਾਂ ਦੇ ਪੱਖ ਤੋਂ ਨਿੱਜੀ ਸਕੂਲਾਂ ਤੋਂ ਅੱਗੇ ਨਿਕਲ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਵਿੱਚ ਉੱਚ ਤਾਲੀਮ ਜਾਫ਼ਤਾ ਅਧਿਆਪਕਾਂ ਵੱਲੋਂ ਪੂਰੀ ਮਿਹਤਨ ਨਾਲ ਵਿਦਿਆਰਥੀਆਂ ਨੂੰ ਪੜ੍ਹਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਤੇ ਸਿੱਖਿਆ ਦੇ ਖੇਤਰ ਨੂੰ ਬੇਹਤਰ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਦੋਵਾਂ ਖੇਤਰਾਂ ਵਿੱਚ ਜੋ ਵੀ ਘਾਟਾਂ ਰਹਿ ਗਈਆਂ ਹਨ ਉਨ੍ਹਾਂ ਨੂੰ ਦੂਰ ਕੀਤਾ ਜਾਵੇਗਾ।ਨਵੇਂ ਸਮਾਰਟ ਕਲਾਸ ਰੂਮਸ ਨੂੰ ਵਿਦਿਆਰਥੀਆਂ ਦੇ ਅਰਪਣ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਨ੍ਹਾਂ ਨਵੇਂ ਕਮਰਿਆਂ ਨਾਲ ਵਿਦਿਆਰੀਆਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਉਹ ਆਧੁਨਿਕ ਤੇ ਮਲਟੀਮੀਡੀਆ ਤਕਨੀਕਾਂ ਨਾਲ ਸਿੱਖਿਆ ਗ੍ਰਹਿਣ ਕਰ ਸਕਣਗੇ। 

ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਮਨ ਲਗਾ ਕੇ ਪੜ੍ਹਾਈ ਕਰਨ ਤਾਂ ਜੋ ਉਨ੍ਹਾਂ ਦਾ ਭਵਿੱਖ ਰੌਸ਼ਨ ਹੋ ਸਕੇ। ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੀ ਤਕਸੀਮ ਕੀਤੀਆਂ।ਇਸ ਮੌਕੇ ਸਕੂਲ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੌੜਾ ਛੱਤਰਾਂ ਦੇ ਪ੍ਰਿੰਸੀਪਲ ਸ. ਕੁਲਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਇਹ ਛੇ ਸਮਾਰਟ ਕਲਾਸ ਰੂਮਸ 37.56 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਹਨ। 

ਇਸ ਤੋਂ ਇਲਾਵਾ ਸਕੂਲ ਦੇ ਪੁਰਾਣੇ ਕਲਾਸ ਰੂਮਸ ਦੀ ਮੁਰੰਮਤ ਕਰਨ ਦੇ ਨਾਲ ਵੱਖ-ਵੱਖ ਐਜੂਕੇਸ਼ਨ ਪਾਰਕਾਂ ਵੀ ਬਣਾਈਆਂ ਗਈਆਂ ਹਨ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

    

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD