Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਲ ਰੋਡ ਸਕੂਲ ਦੀਆਂ ਲਗਭਗ 100 ਖਿਡਾਰਨਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ

ਮਾਲ ਰੋਡ ਸਕੂਲ ਦੀਆਂ ਖਿਡਾਰਨਾਂ ਦੀ ਸੂਬਾ ਪੱਧਰੀ ਖੇਡ ਮੁਕਾਬਲਿਆਂ ਲਈ ਹੋਈ ਚੋਣ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022

Web Admin

Web Admin

5 Dariya News

ਅੰਮ੍ਰਿਤਸਰ , 24 Sep 2022

Last updated on: Sep 24, 2022, 00:00 IST

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਤਹਿਤ ਖੇਡ ਵਿਭਾਗ, ਪੰਜਾਬ ਵੱਲੋਂ 1 ਸਤੰਬਰ ਤੋਂ 21 ਅਕਤੂਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ-2022“ ਦਾ ਆਯੋਜਨ ਕਰਵਾਇਆ ਗਿਆ। ਇਸ ਸਮਾਗਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਲ ਰੋਡ, ਅੰਮ੍ਰਿਤਸਰ ਦੀਆਂ 160 ਖਿਡਾਰਨਾਂ ਨੇ ਭਾਗ ਲਿਆ ਜਿਸ ਵਿਚੋਂ ਇਸ ਸਕੂਲ ਦੀਆਂ ਲਗਭਗ 100 ਖਿਡਾਰਨਾਂ ਸੂਬਾ ਪੱਧਰੀ ਮੁਕਾਬਲਿਆਂ ਲਈ ਚੁਣੀਆ ਗਈਆਂ। ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ. ਜੁਗਰਾਜ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਇਨ੍ਹਾਂ ਮੁਕਾਬਲਿਆਂ ਵਿਚ ਬੇਹਤਰੀਨ ਪ੍ਰਦਸ਼ਨ ਕਰਨ ਲਈ ਉਨ੍ਹਾਂ ਨੇ ਸਕੂਲ ਨੂੰ ਵਧਾਈ ਦਿੱਤੀ।

ਮਾਲ ਰੋਡ ਸਕੂਲ ਦੀ ਪਿ੍ਰੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਮਾਲ ਰੋਡ ਸਕੂਲ ਬਾਸਕਿਟਬਾਲ (ਲੜਕੀਆਂ) ਦੀਆਂ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਦੀਆਂ ਟੀਮਾਂ ਨੇ ਬਾਸਕਿਟਬਾਲ ਅੰਡਰ-19 ਵਿੱਚ ਪਹਿਲਾ ਸਥਾਨ, ਅੰਡਰ-17 ਵਿੱਚ ਪਹਿਲਾ ਸਥਾਨ ਅਤੇ ਅੰਡਰ-14 ਵਰਗ ਵਿੱਚ ਤੀਜਾ ਸਥਾਨ ਹਾਸਲ ਕੀਤਾ। ਮੁੱਕੇਬਾਜ਼ੀ ਖੇਡ ਮੁਕਾਬਲਿਆਂ ਵਿੱਚ ਸਕੂਲ ਦੀ ਮੁੱਕੇਬਾਜ਼ੀ ਟੀਮਾਂ ਨੇ ਅੰਡਰ-14 ਵਿਚ ਪਹਿਲਾ ਸਥਾਨ, ਅੰਡਰ-19 ਵਿੱਚ ਪਹਿਲਾ ਸਥਾਨ ਅਤੇ ਅੰਡਰ-17 ਵਿੱਚ ਦੂਸਰਾ ਸਥਾਨ ਹਾਸਲ ਕੀਤਾ। 

ਇਸੇ ਤਰਾਂ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਅੰਡਰ-17 ਅਤੇ ਅੰਡਰ-19 ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਕੁਸ਼ਤੀਆਂ ਮੁਕਾਬਲਿਆਂ ਵਿੱਚ ਅੰਡਰ-14 ਅਤੇ ਅੰਡਰ-17 ਵਿੱਚ ਦੂਸਰਾ ਸਥਾਨ ਅਤੇ ਅੰਡਰ-19 ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਜੁਡੋ ਮੁਕਾਬਲਿਆਂ ਵਿੱਚ ਅੰਡਰ-17 ਅਤੇ ਅੰਡਰ-19 ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ। ਫੈਂਸਿੰਗ ਤਲਵਾਰਬਾਜ਼ੀ ਮੁਕਾਬਲਿਆਂ ਵਿੱਚ ਸਕੂਲ ਦੀਆਂ 21 ਖਿਡਾਰਨਾਂ ਅਤੇ ਜਿਮਨਾਸਟਿਕ ਦੀਆਂ 10 ਖਿਡਾਰਨਾਂ ਦੀ ਚੋਣ ਰਾਜ ਪੱਧਰੀ ਮੁਕਾਬਲਿਆਂ ਲਈ ਹੋਈ।

ਉਪਰੋਕਤ ਮੁਕਾਬਲਿਆਂ ਵਿਚੋਂ ਮਾਲ ਰੋਡ ਸਕੂਲ ਦੀਆਂ ਖਿਡਾਰਨਾਂ ਵਲੋਂ ਜਿੱਤਾਂ ਪ੍ਰਾਪਤ ਕਰਨ ਉਪਰੰਤ ਸਕੂਲ ਦੀ ਪਿ੍ਰੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਖਿਡਾਰਨਾਂ ਅਤੇ ਸਕੂਲ ਦੇ ਕੋਚ ਸਾਹਿਬਾਨਾਂ ਨੂੰ ਵਧਾਈ ਦਿੱਤੀ ਅਤੇ ਹੋਰ ਮਿਹਨਤ ਕਰਕੇ ਰਾਜ ਅਤੇ ਨੈਸ਼ਨਲ ਪੱਧਰ ਤੇ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਵਿੱਚ ਕੋਚ ਸ. ਰਵਿੰਦਰ ਸਿੰਘ ਬਿੰਦਾ, ਸ. ਅਵਤਾਰ ਸਿੰਘ, ਸ. ਅਮਰਜੀਤ ਸਿੰਘ ਕਾਹਲੋਂ, ਸ੍ਰੀਮਤੀ ਬਲਵਿੰਦਰ ਕੌਰ, ਸ੍ਰੀਮਤੀ ਜਗਪ੍ਰੀਤ ਕੌਰ ਅਤੇ ਸਮੂਹ ਸਕੂਲ ਸਟਾਫ ਹਾਜਰ ਸਨ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD