Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੰਡੀਗੜ੍ਹ ਯੂਨੀਵਰਸਿਟੀ ਮਾਮਲਾ: ਪੰਜਾਬ ਪੁਲਿਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇੱਕ ਫੌਜੀ ਨੂੰ ਕੀਤਾ ਗਿ੍ਰਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਮਾਮਲੇ ਦੀ ਤੇਜੀ ਨਾਲ ਜਾਂਚ ਲਈ ਤਿੰਨ ਮੈਂਬਰੀ ਆਲ ਵੁਮੈਨ ਐਸ.ਆਈ.ਟੀ. ਦੇ ਗਠਨ ਤੋਂ ਤੁਰੰਤ ਬਾਅਦ ਹੀ ਅਮਲ ਵਿੱਚ ਲਿਆਂਦੀ ਕਾਰਵਾਈ

Crime News Punjab, Punjab Police, Police, Crime News, S.A.S. Nagar Police, Mohali Police, Chandigarh University Case, Special Investigation Team

Web Admin

Web Admin

5 Dariya News

ਐਸ.ਏ.ਐਸ.ਨਗਰ , 24 Sep 2022

Last updated on: Sep 24, 2022, 00:00 IST

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਇੱਥੇ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਵਿੱਚ ਚੌਥੀ ਗਿ੍ਰਫਤਾਰੀ ਕਰਦੇ ਹੋਏ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਤਾਇਨਾਤ ਇੱਕ ਫੌਜੀ ਜਵਾਨ ਨੂੰ ਗਿ੍ਰਫਤਾਰ ਕੀਤਾ ਹੈ।ਗਿ੍ਰਫਤਾਰ ਕੀਤੇ ਗਏ ਮੁਲਜਮ ਦੀ ਪਛਾਣ ਸੰਜੀਵ ਸਿੰਘ ਵਜੋਂ ਹੋਈ ਹੈ, ਜਿਸ ’ਤੇ ਮੁਲਜਮ ਵਿਦਿਆਰਥਣ ਨੂੰ ਬਲੈਕਮੇਲ ਕਰਨ ਦਾ ਸ਼ੱਕ ਹੈ।

ਇਹ ਕਾਰਵਾਈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਲਈ , ਏਡੀਜੀਪੀ ਕਮਿਊਨਿਟੀ ਅਫੇਅਰਜ ਡਿਵੀਜਨ ਅਤੇ ਮਹਿਲਾ ਮਾਮਲਿਆਂ ਬਾਰੇ ਗੁਰਪ੍ਰੀਤ ਕੌਰ ਦਿਓ ਦੀ ਸਮੁੱਚੀ ਨਿਗਰਾਨੀ ਹੇਠ ਤਿੰਨ ਮੈਂਬਰੀ ਆਲ ਵੂਮੈਨ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਦੇ ਗਠਨ, ਦੇ ਹੁਕਮ ਦਿੱਤੇ ਜਾਣ ਤੋਂ ਕੁਝ ਦਿਨ ਬਾਅਦ ਸਾਹਮਣੇ ਆਈ ਹੈ। 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੋਰੈਂਸਿਕ ਅਤੇ ਡਿਜੀਟਲ ਸਬੂਤਾਂ ਦੇ ਆਧਾਰ ‘ਤੇ ਐਸ.ਏ.ਐਸ.ਨਗਰ ਤੋਂ ਪੁਲਿਸ ਟੀਮ ਨੂੰ ਦੋਸ਼ੀ ਨੂੰ ਗਿ੍ਰਫਤਾਰ ਕਰਨ ਲਈ ਅਰੁਣਾਚਲ ਪ੍ਰਦੇਸ਼ ਰਵਾਨਾ ਕੀਤਾ ਗਿਆ ਸੀ।ਉਨਾਂ ਦੱਸਿਆ ਕਿ ਦੋਸ਼ੀ ਫੌਜੀ ਜਵਾਨ ਨੂੰ ਅਰੁਣਾਚਲ ਪ੍ਰਦੇਸ਼ ਪੁਲਿਸ, ਅਸਾਮ ਪੁਲਿਸ ਅਤੇ ਅਰੁਣਾਚਲ ਪ੍ਰਦੇਸ਼ ਦੇ ਆਰਮੀ ਅਧਿਕਾਰੀਆਂ ਦੇ ਸਹਿਯੋਗ ਨਾਲ ਅਰੁਣਾਚਲ ਪ੍ਰਦੇਸ਼ ਦੇ ਸੇਲਾ ਪਾਸ ਤੋਂ ਗਿ੍ਰਫਤਾਰ ਕੀਤਾ ਗਿਆ । ਉਨਾਂ ਦੱਸਿਆ ਕਿ ਐਸ.ਏ.ਐਸ.ਨਗਰ ਪੁਲਿਸ ਨੇ ਮੁਲਜਮ ਨੂੰ ਐਸ.ਏ.ਐਸ ਨਗਰ ਦੇ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਨ ਲਈ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਬੋਮਡੀਲਾ ਦੀ ਅਦਾਲਤ ਤੋਂ ਦੋ ਦਿਨ ਦਾ ਟਰਾਂਜਜਿਟ ਰਿਮਾਂਡ ਵੀ ਹਾਸਲ ਕਰ ਲਿਆ ਹੈ।

ਐਸ.ਏ.ਐਸ.ਨਗਰ ਪੁਲਿਸ ਨੇ ਪਹਿਲਾਂ ਹੀ ਵਿਦਿਆਰਥਣ ਸਣੇ ਤਿੰਨ ਅਤੇ ਹਿਮਾਚਲ ਪ੍ਰਦੇਸ਼ ਤੋਂ ਦੋ ਹੋਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਉਨਾਂ ਦੇ ਕਬਜੇ ਵਿੱਚੋਂ ਕੁਝ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤੇ ਗਏ ਹਨ।ਜਿਕਰਯੋਗ ਹੈ ਕਿ ਐਸ.ਪੀ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਰੁਪਿੰਦਰ ਕੌਰ ਭੱਟੀ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਦੋ ਮੈਂਬਰਾਂ ਡੀ.ਐਸ.ਪੀ. ਖਰੜ-1 ਰੁਪਿੰਦਰ ਕੌਰ ਅਤੇ ਡੀਐਸਪੀ ਏਜੀਟੀਐਫ ਦੀਪਿਕਾ ਸਿੰਘ ਦੇ ਸਹਿਯੋਗ ਨਾਲ ਮਾਮਲੇ ਦੀ ਤੇਜੀ ਨਾਲ ਜਾਂਚ ਕੀਤੀ ਜਾ ਰਹੀ ਹੈ। 

ਡੀਜੀਪੀ ਪੰਜਾਬ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨਸਾਫ ਹੋਵੇਗਾ।ਦੱਸਣਯੋਗ ਹੈ ਕਿ ਐਫਆਈਆਰ ਨੰਬਰ 194 ਮਿਤੀ 18.09.20 22 ਨੂੰ ਆਈਪੀਸੀ ਦੀ ਧਾਰਾ 354 ਸੀ ਅਤੇ ਆਈ.ਟੀ ਐਕਟ ਦੀ ਧਾਰਾ 66 ਈ ਦੇ ਤਹਿਤ ਥਾਣਾ ਸਦਰ ਖਰੜ, ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਸੀ।    

 

Tags: Crime News Punjab , Punjab Police , Police , Crime News , S.A.S. Nagar Police , Mohali Police , Chandigarh University Case , Special Investigation Team

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD