Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਹਲਕਾ ਖਰੜ ਦੇ ਪਿੰਡ ਨਵਾਂ ਗਰਾਓ 'ਚ ਜਲਦੀ ਲੱਗੇਗਾ ਸੀਵਰੇਜ ਟਰੀਟਮੈਂਟ ਪਲਾਂਟ : ਅਨਮੋਲ ਗਗਨ ਮਾਨ

ਕੈਬਨਿਟ ਮੰਤਰੀ ਵੱਲੋਂ ਨਵਾਂ ਗਰਾਓ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ

Anmol Gagan Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਨਵਾਂ ਗਰਾਓ , 25 Sep 2022

Last updated on: Sep 25, 2022, 00:00 IST

ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਨਵਾਂ ਗਾਉਂ ਵਿਖੇ ਕਮੇਟੀ ਦਫਤਰ ਕੋਲ ਚੌਂਕ ‘ਚ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਤੋਂ ਇਹ ਚੋਂਕ ਭਗਤ ਸਿੰਘ ਚੌਂਕ ਦੇ ਨਾਮ ਨਾਲ ਜਾਣਿਆ ਜਾਵੇਗਾ।  

ਸ਼ਹੀਦ-ਏ-ਆਜ਼ਮ ਦੇ ਬੁੱਤ ਦੀ ਸਥਾਪਨਾ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਲੋਕਾਂ ਦੀ ਮੁਸਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਨਵਾਂ ਗਾਉਂ 'ਚ ਜਲਦੀ ਹੀ ਸੂਬਾ ਸਰਕਾਰ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ) ਲਗਾਇਆ ਜਾਵੇਗਾ। ਇਸ ਤੋਂ ਪਹਿਲਾਂ ਨਵਾਂ ਗਾਉਂ ਪਹੁੰਚਣ ਤੇ ਭਾਰੀ ਇਕੱਠ ਵੱਲੋਂ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ।  

ਕੈਬਨਿਟ ਮੰਤਰੀ ਨੇ ਲੋਕਾਂ ਦੇ ਇਕੱਠ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜਿਹੇ ਸਾਡੇ ਨਾਇਕ ਹਮੇਸ਼ਾਂ ਸਾਡੀ ਸੋਚ ’ਚ ਜਿਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਸਾਡੀ ਜ਼ਿੰਮੇਂਵਾਰੀ ਹੈ ਕਿ ਉਨ੍ਹਾਂ ਦੀ ਸੋਚ ਅਤੇ ਇਤਿਹਾਸ ਨੂੰ ਅਸੀਂ ਆਪਣੀ ਨਵੀਂ ਪੀੜ੍ਹੀ ਅਤੇ ਆਉਣ ਵਾਲੀ ਪੀੜ੍ਹੀ ਤੱਕ ਲੈ ਜਾਈਏ । ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੇ ਗੁਲਾਮੀ ਨੂੰ ਨਾ-ਮਨਜ਼ੂਰ ਕਰਕੇ ਦੇਸ਼ ਦੇ ਲੋਕਾਂ ਦੀ ਆਜ਼ਾਦੀ ਲਈ ਹੱਸਦੇ-ਹੱਸਦੇ ਫਾਂਸੀ ਦਾ ਰੱਸਾ ਚੁੰਮ ਕੇ ਚੜ੍ਹਦੀ ਉਮਰੇ ਦੇਸ਼ ਲਈ ਮਰ ਮਿਟਣ ਅਤੇ ਕੁਰਬਾਨੀ ਨੂੰ ਪਹਿਲ ਦਿੱਤੀ। 

ਉਨ੍ਹਾਂ ਵੱਲੋਂ ਦੇਸ਼ ਲਈ ਕੀਤੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਨ, ਨਿਰਪੱਖ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਵੱਚਨਬੱਧ ਹੈ। ਉਨ੍ਹਾਂ ਕਿਹਾ ਨਵਾਂ ਗਾਉਂ ‘ਚ ਲੋਕਾਂ ਦੀਆਂ ਮੁਸਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਥੇ ਜਲਦੀ ਹੀ ਸੂਬਾ ਸਰਕਾਰ ਵੱਲੋਂ ਸੀਵਰੇਜ਼ ਟਰੀਟਮੈਂਟ ਪਲਾਂਟ ਲਗਾਇਆ ਜਾਵੇਗਾ। 

ਇਸ ਮੌਕੇ ਉਨ੍ਹਾਂ ਲੋਕਾਂ ਨੂੰ ਨਿੱਤ ਆਉਂਦੀਆਂ ਮੁਸ਼ਕਲਾਂ ਦਾ ਜਲਦੀ ਹੱਲ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਪੁਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਸੂਬਾ ਸਰਕਾਰ ਲੋਕਾਂ ਦੇ ਚੌਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ।  

ਇਸ ਪ੍ਰੋਗਰਾਮ ਦਾ ਪ੍ਰਬੰਧ ਨਵਾਂ ਗਰਾਓਂ-ਮੁਲਾਂਪੁਰ-ਮਾਜਰੀ ਪ੍ਰੈਸ ਕਲੱਬ ਵੱਲੋਂ ਕੀਤਾ ਗਿਆ ਸੀ। ਇਸ ਮੌਕੇ ਨਵਾਂ ਗਰਾਓਂ ਪ੍ਰਧਾਨ ਨਗਰ ਕੌਸਲ ਬੀਬੀ ਬਲਵਿੰਦਰ ਕੌਰ ਮੰਡ, ਨਵਾਂ ਗਰਾਓਂ ਦੇ ਕਾਰਜ ਸਾਧਕ ਅਧਿਕਾਰੀ ਸ੍ਰੀ ਅਸ਼ੋਕ ਕੁਮਾਰ ਅਤੇ ਪ੍ਰੈਸ ਕਲੱਬ ਦੇ ਚੇਅਰਮੈਨ ਸ੍ਰੀ ਤਰਸੇਮ ਲਾਲ ਸ਼ਰਮਾਂ, ਪ੍ਰਧਾਨ ਜੇ.ਕੇ.ਭੱਠ, ਸੰਜੀਵ ਮਲਿਕ ਅਤੇ ਹੋਰ ਵਲੰਟੀਅਰ ਵੱਡੀ ਗਿਣਤੀ ਵਿੱਚ ਵਿਸ਼ੇਸ ਤੌਰ ਤੇ ਹਾਜ਼ਰ ਸਨ।

 

Tags: Anmol Gagan Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD