Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

‘ਅਜ਼ਾਦੀ ਸੇ ਅੰਤੋਦਿਆ ਤੱਕ’ ਮੁਹਿੰਮ ਵਿੱਚ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦੇਸ਼ ਭਰ ’ਚੋਂ ਦੂਸਰਾ ਸਥਾਨ ਹਾਸਲ ਕਰਨ ’ਤੇ ਭਾਰਤ ਸਰਕਾਰ ਨੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੂੰ ਕੀਤਾ ਸਨਮਾਨਤ

‘ਅਜ਼ਾਦੀ ਸੇ ਅੰਤੋਦਿਆ ਤੱਕ’ ਮੁਹਿੰਮ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੇ 100 ਫੀਸਦੀ ਟੀਚਾ ਪੂਰਾ ਕੀਤਾ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 26 Sep 2022

Last updated on: Sep 26, 2022, 00:00 IST

ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿਖੇ ਅੱਜ ਜ਼ਿਲ੍ਹਾ ਗੁਰਦਾਸਪੁਰ ਲਈ ਉਸ ਸਮੇਂ ਬੜੇ ਮਾਣ ਦੇ ਪਲ ਸਨ ਜਦੋਂ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਏ.ਡੀ.ਸੀ. (ਆਰ.ਡੀ) ਪਰਮਜੀਤ ਕੌਰ ਅਤੇ ਏ.ਡੀ.ਸੀ (ਯੂ.ਡੀ) ਅਮਨਦੀਪ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ। 

ਇਹ ਸਨਮਾਨ ਉਨ੍ਹਾਂ ਨੂੰ ਜ਼ਿਲ੍ਹਾ ਗੁਰਦਾਸਪੁਰ ਵੱਲੋਂ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮੁਹਿੰਮ ਵਿੱਚ ਦੇਸ਼ ਭਰ ’ਚੋਂ ਦੂਸਰਾ ਸਥਾਨ ਹਾਸਲ ਕਰਨ ’ਤੇ ਮਿਲਿਆ ਹੈ।ਭਾਰਤ ਸਰਕਾਰ ਵੱਲੋਂ ਅਜ਼ਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਦੇਸ਼ ਦੇ 27 ਰਾਜਾਂ ਅਤੇ ਇੱਕ ਕੇਂਦਰੀ ਸ਼ਾਸਤ ਪ੍ਰਦੇਸ਼ ਦੇ 75 ਜ਼ਿਲ੍ਹਿਆਂ ਵਿੱਚ 28 ਅਪ੍ਰੈਲ 2022 ਤੋਂ 15 ਅਗਸਤ 2022 ਤੱਕ ‘ਅਜ਼ਾਦੀ ਸੇ ਅੰਤੋਦਿਆ ਤੱਕ’ ਮੁਹਿੰਮ ਚਲਾਈ ਗਈ ਸੀ, ਜਿਸ ਵਿੱਚ ਭਾਰਤ ਸਰਕਾਰ ਦੇ 9 ਮੰਤਰਾਲਿਆਂ ਦੀਆਂ 17 ਵੱਖ-ਵੱਖ ਭਲਾਈ ਸਕੀਮਾਂ ਨੂੰ ਜ਼ਿਲ੍ਹੇ ਵਿੱਚ ਹੇਠਲੇ ਪੱਧਰ ਤੱਕ ਲਾਗੂ ਕਰਨਾ ਸੀ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ‘ਅਜ਼ਾਦੀ ਸੇ ਅੰਤੋਦਿਆ ਤੱਕ’ ਮੁਹਿੰਮ ਤਹਿਤ 100 ਫੀਸਦੀ ਟੀਚਾ ਪ੍ਰਾਪਤ ਕਰਕੇ ਮਿਸਾਲੀ ਕੰਮ ਕੀਤਾ ਹੈ। 

ਜ਼ਿਲ੍ਹਾ ਗੁਰਦਾਸਪੁਰ ਵੱਲੋਂ 93.10 ਫੀਸਦੀ ਅੰਕ ਹਾਸਲ ਕਰਨ ਸਦਕਾ ਜ਼ਿਲ੍ਹੇ ਨੂੰ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਹੋਇਆ। ਅੱਜ ਨਵੀਂ ਦਿੱਲੀ ਵਿਖੇ ਪੇਂਡੂ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੇਂਡੂ ਵਿਕਾਸ ਮੰਤਰਾਲੇ ਦੇ ਸਕੱਤਰ ਸ੍ਰੀ ਨਗਿੰਦਰਾ ਨਾਥ ਸਿਨਹਾ ਅਤੇ ਹੋਰ ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਏ.ਡੀ.ਸੀ. (ਆਰ.ਡੀ) ਸ੍ਰੀਮਤੀ ਪਰਮਜੀਤ ਕੌਰ ਅਤੇ ਏ.ਡੀ.ਸੀ (ਯੂ.ਡੀ) ਸ੍ਰੀਮਤੀ ਅਮਨਦੀਪ ਕੌਰ ਨੂੰ ਸਨਮਾਨਤ ਕੀਤਾ ਗਿਆ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD