Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਟਿੱਪਰ-ਟਰਾਲੀ ਚਾਲਕਾਂ ਦੇ ਸਹਿਯੋਗ ਲਈ ਆਏ ਅੱਗੇ

5 ਮੈਂਬਰੀ ਕਮੇਟੀ ਦਾ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਦਾ ਲਿਆ ਸਮਾਂ, ਜਲਦ ਕਰਨਗੇ ਮੁਲਾਕਾਤ

Gurpreet Bassi Gogi, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 26 Sep 2022

Last updated on: Sep 26, 2022, 00:00 IST

ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਰੇਤ ਦੀ ਢੋਆ-ਢੁਆਈ ਕਰਨ ਵਾਲੇ ਟਿੱਪਰ ਅਤੇ ਟਰਾਲੀ ਚਾਲਕ ਕਮੇਟੀ ਦੇ ਸਹਿਯੋਗ ਲਈ ਅੱਗੇ ਆਏ। ਵਿਧਾਇਕ ਗੋਗੀ ਦੇ ਉੱਦਮ ਸਦਕਾ, ਮਾਣਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਨਾਲ ਮੌਕੇ 'ਤੇ ਹੀ ਗੱਲਬਾਤ ਕੀਤੀ ਅਤੇ ਕਮੇਟੀ ਦੀਆਂ ਮੰਗਾਂ ਸਬੰਧੀ ਮੁਲਾਕਾਤ ਦਾ ਸਮਾਂ ਵੀ ਲਿਆ।

ਵਿਧਾਇਕ ਗੋਗੀ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਨਾਲ ਗੱਲਬਾਤ ਹੋ ਗਈ ਹੈ ਅਤੇ ਉਹ ਜਲਦ ਟਿੱਪਰ ਅਤੇ ਟਰਾਲੀ ਚਾਲਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਮਾਇਨਿੰਗ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਮੀਟਿੰਗ ਦੌਰਾਨ ਆਪਣੀ ਹਾਜ਼ਰੀ ਯਕੀਨੀ ਬਣਾਉਣਗੇ।

ਜ਼ਿਕਰਯੋਗ ਹੈ ਟਿੱਪਰ ਅਤੇ ਟਰਾਲੀ ਚਾਲਕ ਵੱਲੋਂ ਆਪਣੀਆਂ ਔਕੜਾਂ ਸਬੰਧੀ ਰੋਸ ਪ੍ਰਦਰਸ਼ਨ ਵਜੋਂ ਸਰਕਾਰ ਵਿਰੁੱਧ ਧਰਨਾ ਲਗਾਇਆ ਗਿਆ ਸੀ ਜਿੱਥੇ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ।

ਕਮੇਟੀ ਵੱਲੋਂ ਵਿਧਾਇਕ ਗੋਗੀ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਉਹ ਇਸ ਸਮੇਂ ਬੇਹੱਦ ਨਾਜੁਕ ਦੌਰ ਵਿੱਚੋਂ ਗੁਜਰ ਰਹੇ ਹਨ, ਖਾਲੀ ਖੜੀਆਂ ਗੱਡੀਆਂ ਦਾ ਰੋਡ ਟੈਕਸ ਭਰਨਾ ਪੈ ਰਿਹਾ ਹੈ ਅਤੇ ਬਿਨ੍ਹਾਂ ਆਮਦਨ ਕਰਕੇ ਆਰਥਿਕ ਤੰਗੀ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਜਿੱਥੇ ਆਪਣੇ ਬੱਚਿਆਂ ਦੀਆਂ ਸਕੂਲ ਫੀਸਾਂ ਭਰਨ ਤੋਂ ਅਸਮਰੱਥ ਹਨ ਉੱਥੇ ਹੀ ਘਰ ਦਾ ਗੁਜਾਰਾ ਕਰਨਾ ਵੀ ਔਖਾ ਹੋਇਆ ਪਿਆ ਹੈ।

ਵਿਧਾਇਕ ਗੋਗੀ ਵੱਲੋਂ ਫੌਰੀ ਤੌਰ 'ਤੇ ਕਾਰਵਾਈ ਕਰਦਿਆਂ ਐਸੋਸੀਏਸ਼ਨ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ, ਉਨ੍ਹਾਂ ਦੀ ਆਪਣੀ ਸਰਕਾਰ ਹੈ ਅਤੇ ਮਾਇਨਿੰਗ ਨਾਲ ਸਬੰਧਤ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਨਿਬੇੜੇ ਲਈ ਵਚਨਬੱਧ ਹੈ।

ਵਿਧਾਇਕ ਗੋਗੀ ਵੱਲੋਂ ਅੱਜ ਕਮੇਟੀ ਮੈਂਬਰਾਂ ਅਤੇ ਇਕੱਠ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਉਹ ਖੁਦ ਨਾਲ ਜਾਕੇ ਹੱਲ ਕਰਵਾਉਣਗੇ, ਜਿਸ 'ਤੇ ਸੰਘਰਸ਼ ਕਮੇਟੀ ਮੈਂਬਰਾਂ ਵੱਲੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨਾਲ ਚੰਡੀਗੜ੍ਹ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ. ਇਸ ਮੌਕੇ ਵਿਸ਼ਾਲ ਬੱਤਰਾ, ਸਤਿਨਾਮ ਸਿੰਘ ਸੰਨੀ ਮਾਸਟਰ, ਵਿਧਾਇਕ ਗੋਗੀ ਦੇ ਮੀਡੀਆ ਇੰਚਾਰਜ਼ ਨਵੀਨ ਗੋਗਨਾ, ਪਰਮਵੀਰ ਸਿੰਘ, ਸਤਨਾਮ ਸੱਤਾ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

 

Tags: Gurpreet Bassi Gogi , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD