Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਇੱਕ ਮਿਸ਼ਨ ਹੈ ਜੋ ਮੈਂ ਪੰਜਾਬ, ਭਾਰਤ ਲਈ ਪੂਰਾ ਕਰਨਾ ਹੈ : ਕੈਪਟਨ ਅਮਰਿੰਦਰ ਸਿੰਘ

Captain Amarinder Singh, Amarinder Singh, BJP, Bharatiya Janata Party, BJP Punjab

Web Admin

Web Admin

5 Dariya News

ਚੰਡੀਗੜ੍ਹ , 26 Sep 2022

Last updated on: Sep 26, 2022, 00:00 IST

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਇੱਕ ਮਿਸ਼ਨ ਪੂਰਾ ਕਰਨਾ ਹੈ। “ਮੇਰੇ ਕੋਲ ਇੱਕ ਮਿਸ਼ਨ ਹੈ ਜਿਸ ਨੂੰ ਪੂਰਾ ਕਰਨਾ ਹੈ ਅਤੇ ਉਹ ਹੈ ਰਾਜ ਅਤੇ ਦੇਸ਼ ਦੇ ਹਿੱਤ ਲਈ ਕੰਮ ਕਰਨਾ”, ਉਸਨੇ ਟਿੱਪਣੀ ਕੀਤੀ।ਅੱਜ ਇੱਥੇ ਸੂਬਾ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੀ ਪਹਿਲੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਦੇ ਹੱਥ ਮਜ਼ਬੂਤ ਕਰਨਾ ਚਾਹੁੰਦੇ ਹਨ।

ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਨਾਲ ਵਿਸ਼ੇਸ਼ ਲਗਾਅ ਹੈ ਕਿਉਂਕਿ ਜਦੋਂ ਵੀ ਉਹ ਮੁੱਖ ਮੰਤਰੀ ਵਜੋਂ ਉਨ੍ਹਾਂ ਨੂੰ ਸੂਬੇ ਦੀ ਕੋਈ ਮੰਗ ਲੈ ਕੇ ਮਿਲੇ ਤਾਂ ਉਨ੍ਹਾਂ ਨੇ ਉਸ ਨੂੰ ਸਹਿਜੇ ਹੀ ਸਵੀਕਾਰ ਕਰ ਲਿਆ।

ਕੈਪਟਨ ਅਮਰਿੰਦਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ 'ਚ ਕੋਈ ਸ਼ਾਸਨ ਨਹੀਂ ਹੈ। ਉਨ੍ਹਾਂ ਕਿਹਾ ਕਿ ਜਰਮਨੀ ਵਿੱਚ ਜੋ ਵਾਪਰਿਆ, ਉਹ ਇੱਕ ਮੁੱਖ ਮੰਤਰੀ ਲਈ ਅਣਹੋਣੀ ਸੀ। ਉਨ੍ਹਾਂ ਕਿਹਾ ਕਿ ਇਹ ਰਾਘਵ ਚੱਢਾ ਹੀ ਹੈ ਜੋ ਅਰਵਿੰਦ ਕੇਜਰੀਵਾਲ ਦੀ ਕਮਾਨ ਹੇਠ ਸ਼ੋਅ ਚਲਾ ਰਿਹਾ ਹੈ।

ਸੀਨੀਅਰ ਆਗੂ ਨੇ ਕਿਹਾ ਕਿ ਇਹ ਇੱਕ ਸਰਕਾਰ ਲਈ ਬੜੀ ਸ਼ਰਮਨਾਕ ਗੱਲ ਹੈ ਕਿ ਸੱਤਾ ਵਿੱਚ ਸਿਰਫ਼ ਛੇ ਮਹੀਨੇ ਰਹਿੰਦਿਆਂ ਉਸ ਨੂੰ ਆਪਣੇ ਲਈ ਭਰੋਸੇ ਦਾ ਵੋਟ ਲਿਆਉਣਾ ਪਿਆ ਹੈ। “ਇਸਦਾ ਮਤਲਬ ਹੈ ਕਿ ਤੁਸੀਂ ਪਹਿਲਾਂ ਹੀ ਆਪਣੇ ਲੋਕਾਂ ਦਾ ਭਰੋਸਾ ਗੁਆ ਚੁੱਕੇ ਹੋ”, ਉਨ੍ਹਾਂ ਨੇ ‘ਆਪ’ ਲੀਡਰਸ਼ਿਪ 'ਤੇ ਤੰਜ ਕਸਦੇ ਕਿਹਾ।

ਇਸ ਦਿੱਗਜ ਆਗੂ ਨੇ ਪੰਜਾਬ ਵਿੱਚ 'ਆਪ' ਸਰਕਾਰ ਦੇ ਬਚਣ 'ਤੇ ਸ਼ੰਕਾ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਨਹੀਂ ਹੈ ਕਿ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਜ਼ਿਆਦਾ ਦੇਰ ਤੱਕ ਬਰਦਾਸ਼ਤ ਕਰਨਗੇ। “ਸਾਨੂੰ ਲੜਾਈ ਲਈ ਤਿਆਰ ਰਹਿਣਾ ਪਵੇਗਾ ਅਤੇ ਜਦੋਂ ਵੀ ਮੌਕਾ ਮੰਗੇਗਾ ਅਸੀਂ ਲੜਾਂਗੇ”, ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ।

ਸਾਬਕਾ ਮੁੱਖ ਮੰਤਰੀ ਨੇ ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ 'ਤੇ ਵਰ੍ਹਦਿਆਂ ਕਿਹਾ ਕਿ ਉਹ ਸਮੁੱਚੇ ਭਾਈਚਾਰੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ, “ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣੇ ਲਈ ਇੱਕ ਮਾਣ ਵਾਲੀ ਥਾਂ ਬਣਾਈ ਹੈ ਅਤੇ ਪੰਨੂੰ ਵੱਲੋਂ ਜੋ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ, ਉਹ ਸਿਰਫ਼ ਬਦਨਾਮ ਹੀ ਕਰ ਰਹੀਆਂ ਸਨ।”

ਕੈਪਟਨ ਅਮਰਿੰਦਰ ਨੇ ਰਾਜਸਥਾਨ ਕਾਂਗਰਸ 'ਚ ਹੋ ਰਹੇ ਘਟਨਾਕ੍ਰਮ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਕਾਂਗਰਸ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਕਿਉਂਕਿ ਉਹ ਹੁਣ ਇਸ ਪਾਰਟੀ 'ਚ ਨਹੀਂ ਰਹੇ।ਅਮਨ-ਕਾਨੂੰਨ ਦੇ ਮੁੱਦੇ ਅਤੇ ਪੰਜਾਬ ਪੁਲਿਸ ਦੇ ਖੁਫੀਆ ਹੈੱਡਕੁਆਰਟਰ 'ਤੇ ਆਰਪੀਜੀ ਹਮਲੇ ਵਰਗੀਆਂ ਘਟਨਾਵਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਕਿਹਾ ਕਿ ਇਹ ਸ਼ਰਮ ਦੀ ਗੱਲ ਹੈ ਕਿ ਦੁਸ਼ਮਣ ਮੁਹਾਲੀ ਵਿੱਚ ਹਮਲਾ ਕਰ ਸਕਦੇ ਹਨ, ਜੋ ਚੰਡੀਗੜ੍ਹ ਦੇ ਬਹੁਤ ਨੇੜੇ ਹੈ।

ਸਾਬਕਾ ਮੁੱਖ ਮੰਤਰੀ ਨੇ ਕਈ ਮੁੱਦਿਆਂ ਖਾਸ ਕਰਕੇ ਰਾਸ਼ਟਰੀ ਸੁਰੱਖਿਆ ਲਈ ਖਤਰੇ ਨਾਲ ਨਜਿੱਠਣ ਲਈ ਸੂਬਾ ਅਤੇ ਕੇਂਦਰ ਸਰਕਾਰ ਦਰਮਿਆਨ ਠੋਸ ਯਤਨਾਂ ਦਾ ਸੁਝਾਅ ਦਿੱਤਾ। ਪਰ, ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਸਹਿਯੋਗੀ ਪਹੁੰਚ ਅਪਣਾਉਣ ਦੀ ਬਜਾਏ ਕੇਂਦਰ ਨਾਲ ਟਕਰਾਅ ਦਾ ਰਾਹ ਅਖਤਿਆਰ ਕਰ ਲਿਆ ਹੈ ਜੋ ਸੂਬੇ ਲਈ ਠੀਕ ਨਹੀਂ ਹੈ।

ਪ੍ਰੈੱਸ ਕਾਨਫਰੰਸ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੀਨੀਅਰ ਆਗੂ ਸੁਨੀਲ ਕੁਮਾਰ ਜਾਖੜ, ਮਨੋਰੰਜਨ ਕਾਲੀਆ, ਡਾਕਟਰ ਰਾਜ ਕੁਮਾਰ ਵੇਰਕਾ ਅਤੇ ਹਰਜੀਤ ਸਿੰਘ ਗਰੇਵਾਲ ਵੀ ਮੌਜੂਦ ਸਨ।

 

Tags: Captain Amarinder Singh , Amarinder Singh , BJP , Bharatiya Janata Party , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD