Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਫਾਰਮੇਸੀ (ਆਟੋਨੋਮਸ) ਕਾਲਜ, ਬੇਲਾ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ

Bela Pharmacy College, Amar Shaheed Baba Ajit Singh Jujhar Singh Memorial College of Pharmacy, Roopnagar

Web Admin

Web Admin

5 Dariya News

ਬੇਲਾ (ਰੋਪੜ) , 27 Sep 2022

Last updated on: Sep 27, 2022, 00:00 IST

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ (ਆਟੋਨੋਮਸ) ਕਾਲਜ ਆਫ ਫਾਰਮੇਸੀ, ਬੇਲਾ (ਰੋਪੜ) ਵਿਖੇ ਮਿਤੀ 25/09/2022 ਨੂੰ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ। ਹਰੇਕ ਸਾਲ ਵਾਂਗ ਇਸ ਸਾਲ ਵੀ ਸੰਸਥਾ ਵਿਖੇ ਫਾਰਮਾਸਿਸਟ ਦਿਵਸ ਨੂੰ ਬੜੇ ਹੀ ਉਤਸਾਹ ਨਾਲ ਮਨਾਇਆ ਗਿਆ।ਇਸ ਸਾਲ  ਦੀ ਥੀਮ “ ਫਾਰਮੇਸੀ ਵਿੱਕ ਸਿਹਤਮੰਦ ਸੰਸਾਰ ਲਈ ਕਰਵਾਈ ਵਿੱਚ ਇੱਕਜੁੱਟ ਹੈ” ਦੇ ਤਹਿਤ ਕਾਲਜ ਦੇ ਸਟਾਫ ਅਤੇ ਵਿਦਿਆਰਥੀ ਵੱਲੋਂ ਇੱਕ ਜਾਗਰੂਕ ਰੈਲੀ ਕਾਲਜ ਕੱਢੀ ਗਈ ਹੈ। 

ਇਸ ਰੈਲੀ ਨੂੰ ਕਾਲਜ ਦੇ ਡਾਇਰੈਕਟਰ ਡਾ. ਸੈਲਸ਼ ਸ਼ਰਮਾ, ਡਾ. ਅਜੈ ਸਿੰਘ ਕੁਸ਼ਵਾਂਹ ਮੁੱਖੀ ਫਾਰਮਾਕੋਲੋਜੀ ਅਤੇ ਡਾ. ਮੋਨਿਕਾ ਗੁਪਤਾ ਮੁੱਖੀ ਫਾਰਮਾਸਿਊਟੀਕਲ ਕਮਿਸਟਰੀ ਵੱਲੋ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਰੈਲੀ ਕਾਲਜ ਤੋ ਸ਼ੁਰੂ ਹੋਕੇ ਪਿੰਡ ਬੇਲਾ ਦੇ ਬਜਾਰ ਵਿੱਚੋ ਹੰੁਦੀ ਹੋਈ ਵਾਪਸ ਕਾਲਜ ਵਿੱਖੇ ਸਮਾਪਤ ਹੋਈ।ਬਾਅਦ ਵਿੱਚ ਵਿਦਿਆਰਥੀਆਂ ਦੇ ਲੇਖ, ਭਾਸ਼ਣ,ਪੋਸਟਰ ਅਤੇ ਕੁਇਜ਼ ਦੇ ਮੁਕਾਬਲੇ ਕਰਵਾਏ ਗਏ। 

ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਕਾਲਜ ਦੇ  ਡਾਇਰੈਕਟਰ ਡਾ. ਸੈਲੇਸ਼ ਸ਼ਰਮਾ ਨੇ ਇਸ  ਦਿਨ ਦੇ ਇਤਿਹਾਸ `ਤੇ ਰੌਸ਼ਨੀ ਪਾਉਂਦਿਆ ਦੱਸਿਆ ਕਿ 2012 ਵਿੱਚ ਇਸ ਦਿਨ ਇੰਟਰਨੈਸ਼ਨਲ ਫੈਡਰੇਸ਼ਨ ਆਫ ਫਾਰਮਾਸਿਸਟ ਦਾ ਗਠਨ ਕੀਤਾ ਗਿਆ ਸੀ, ਇਸ ਕਰਕੇ ਅੱਜ ਦੇ ਦਿਨ ਇਹ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਇਸ ਫੈਡਰੇਸ਼ਨ ਨਾਲ 132 ਸੰਸਥਾਵਾਂ ਅਤੇ 30 ਲੱਖ ਤੋਂ ਜਿਆਦਾ ਲੋਕ ਜੁੜੇ ਹੋਏ ਹਨ, ਜੋ ਕਿ ਸਿਹਤ ਸਬੰਧੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ।

ਡਾ. ਸ਼ਰਮਾ ਨੇ ਕਿਹਾ ਅੱਜ ਦੇ ਸਮੇਂ ਵਿੱਚ ਫਾਰਮਾਸਿਸਟ ਆਪਣੇ ਖੇਤਰ ਵਿੱਚ ਇਕ ਅਹਿਮ ਰੋਲ ਨਿਭਾ ਰਹੇ ਹਨ।ਜਿਵੇਂ ਕਿ ਪਿਛਲੇ ਲੰਬੇਂ ਸਮੇਂ ਤੋ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਫਾਰਮਾਸਿਸਟ ਨੇ ਫਰੰਟਲਾਈਨ ਵਰਕਰ ਦੇ ਰੂਪ ਵਿੱਚ ਆਪਣਾ ਅਮਿਹ ਯੋਗਦਾਨ ਪਾਇਆ ਹੈ।ਇਸ ਦੇ ਨਾਲ-ਨਾਲ ਅਜੋਕੇ ਸਮੇਂ ਵਿੱਚ ਨਵੀਆਂ ਦਵਾਈਆਂ, ਨਵੇਂ ਡਿਵਾਈਸ ਨੂੰ ਮਰੀਜ਼ਾ ਤੱਕ ਸਹੀਂ ਸਮੇਂ ਅਤੇ ਸਹੀਂ ਮਾਤਰਾ ਤੱਕ ਪਹੁਚਾੳਣ ਦੇ ਨਾਲ ਦਵਾਈਆ ਵੇਚਣ, ਆਯਾਤ-ਨਿਰਯਾਤ ਅਤੇ ਨਵੀ ਟੈਕਨੋਲੋਜੀ ਦੁਆਰਾ ਦਵਾਈਆਂ ਬਣਾਉਣ ਦੀ ਜਿੰਮੇਵਾਰੀ ਵੀ ਫਾਰਮਾਸਿਸਟ ਦੀ ਹੈ।

ਇਸ ਸਾਰੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਡਾ. ਰਾਹੂਲ ਸ਼ਰਮਾ, ਡਾ. ਨੀਲਮ ਸ਼ਰਮਾ, ਅਸਿ. ਪ੍ਰੋ. ਹਰਸਿਮਰਨ ਸਿੰਘ ਜਟਾਣਾ, ਨੋਇਲ, ਨਮਿਤਾ ਸੈਣੀ, ਸੰਦੀਪ ਕੌਰ ਅਤੇ ਰਮਨਦੀਪ ਨੇ ਬੜੇ ਹੀ ਸੁਚੱਜੇ ਢੰਗ ਨਾਲ ਆਪਣੀ ਡਿਉਟੀ ਨਿਭਾਈ।

 

Tags: Bela Pharmacy College , Amar Shaheed Baba Ajit Singh Jujhar Singh Memorial College of Pharmacy , Roopnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD