Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਸੀਯੂਈਟੀ (ਪੀਜੀ) - 2022 ਰਾਹੀਂ ਪੋਸਟ ਗ੍ਰੈਜੂਏਟ ਪ੍ਰੋਗਰਾਮਾਂ ਅਤੇ ਥੋੜ੍ਹੇ ਸਮੇਂ ਦੇ ਕੋਰਸਾਂ ਵਿੱਚ ਦਾਖਲੇ ਲਈ ਆਨਲਾਈਨ ਕਾਊਂਸਲਿੰਗ 30 ਸਤੰਬਰ, 2022 ਤੋਂ ਸ਼ੁਰੂ ਹੋਵੇਗੀ

Central University of Punjab, CUPB, Bathinda, Prof. Raghvendra P Tiwari, Bathinda

Web Admin

Web Admin

5 Dariya News

ਬਠਿੰਡਾ , 27 Sep 2022

ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਵਿਖੇ 44 ਪੋਸਟ ਗ੍ਰੈਜੂਏਟ ਪ੍ਰੋਗਰਾਮਾਂ, 3 ਪੀਜੀ ਡਿਪਲੋਮਾ ਅਤੇ 4 ਸਰਟੀਫਿਕੇਟ ਕੋਰਸਾਂ ਵਿੱਚ ਦਾਖਲੇ ਲਈ ਆਨਲਾਈਨ ਕਾਊਂਸਲਿੰਗ ਪ੍ਰਕਿਰਿਆ 30 ਸਤੰਬਰ ਤੋਂ ਸ਼ੁਰੂ ਹੋਵੇਗੀ।  ਯੂਨੀਵਰਸਿਟੀ ਨੇ ਸੋਮਵਾਰ ਨੂੰ ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ ਸੀਯੂਈਟੀ (ਪੀਜੀ) - 2022 ਪ੍ਰੀਖਿਆ ਦੇ ਨਤੀਜਿਆਂ ਦੇ ਐਲਾਨ ਤੋਂ ਤੁਰੰਤ ਬਾਅਦ ਇਹ ਘੋਸ਼ਣਾ ਕੀਤੀ। 

ਇਸ ਨੋਟੀਫਿਕੇਸ਼ਨ ਦੇ ਤਹਿਤ, ਜੋ ਉਮੀਦਵਾਰ ਸੀਯੂਈਟੀ (ਪੀਜੀ) – 2022 ਦੀ ਪ੍ਰੀਖਿਆ ਵਿੱਚ ਸ਼ਾਮਲ ਹੋਏ ਸਨ ਅਤੇ ਅਕਾਦਮਿਕ ਸੈਸ਼ਨ 2022-23 ਦੌਰਾਨ ਪੰਜਾਬ ਕੇਂਦਰੀ ਯੂਨੀਵਰਸਿਟੀ ਦੁਆਰਾ ਪੇਸ਼ ਕੀਤੇ ਗਏ ਵੱਖ-ਵੱਖ ਪੋਸਟ ਗ੍ਰੈਜੂਏਟ ਪ੍ਰੋਗਰਾਮਾਂ ਅਤੇ ਥੋੜ੍ਹੇ ਸਮੇਂ ਦੇ ਕੋਰਸਾਂ ਵਿੱਚ ਦਾਖਲਾ ਲੈਣ ਦੇ ਇੱਛੁਕ ਹਨ, ਉਹਨਾਂ ਨੂੰ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਆਨਲਾਈਨ ਕਾਉਂਸਲਿੰਗ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ 30 ਸਤੰਬਰ 2022 ਤੋਂ 3 ਅਕਤੂਬਰ 2022 ਤੱਕ ਯੂਨੀਵਰਸਿਟੀ ਦੀ ਵੈੱਬਸਾਈਟ www.cup.edu.in 'ਤੇ ਰਜਿਸਟਰ ਕਰਨਾ ਹੋਵੇਗਾ।

ਇਸ ਮੌਕੇ ਵਾਈਸ ਚਾਂਸਲਰ ਪ੍ਰੋ.  ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਸੀਯੂਈਟੀ (ਪੀਜੀ) - 2022 ਦੀ ਪ੍ਰੀਖਿਆ ਵਿੱਚ ਯੋਗਤਾ ਪੂਰੀ ਕਰਨ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਆਨਲਾਈਨ ਕਾਉਂਸਲਿੰਗ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਉੱਚ ਸਿੱਖਿਆ ਦੇ ਖੇਤਰ ਵਿੱਚ ਭਾਰਤ ਅਤੇ ਵਿਦੇਸ਼ਾਂ ਦੇ ਵਿਦਿਆਰਥੀਆਂ ਲਈ ਇੱਕ ਪਸੰਦੀਦਾ ਸਥਾਨ ਹੈ ਕਿਉਂਕਿ ਯੂਨੀਵਰਸਿਟੀ ਨੇ ਲਗਾਤਾਰ ਪਿਛਲੇ ਚਾਰ ਸਾਲਾਂ ਵਿੱਚ ਐਨ.ਆਈ.ਆਰ.ਐਫ. ਰੈਂਕਿੰਗ ਵਿੱਚ ਭਾਰਤ ਦੀਆਂ ਚੋਟੀ ਦੀਆਂ 100 ਯੂਨੀਵਰਸਿਟੀਆਂ ਦੀ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ ਅਤੇ ਇਸ ਯੂਨੀਵਰਸਿਟੀ ਦਾ ਧਿਆਨ ਵਿਦਿਆਰਥੀ ਕੇਂਦਰਿਤ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਭਾਰਤ ਦੇ ਉਭਰਦੇ ਖੋਜਾਰਥੀਆਂ ਨੂੰ ਵਧੀਆ ਖੋਜ ਵਾਤਾਵਰਣ ਪ੍ਰਦਾਨ ਕਰਨ 'ਤੇ ਕੇਂਦਰਿਤ ਹੈ।

ਇਸ ਦੇ ਨਾਲ ਹੀ ਯੂਨੀਵਰਸਿਟੀ ਦੇ ਪ੍ਰੀਖਿਆ ਕੰਟਰੋਲਰ ਅਤੇ ਕਾਰਜਕਾਰੀ ਰਜਿਸਟਰਾਰ ਪ੍ਰੋ. ਬੀ. ਪੀ. ਗਰਗ ਨੇ ਦੱਸਿਆ ਕਿ ਇਸ ਸਾਲ 2 ਲੱਖ ਤੋਂ ਵੱਧ ਬਿਨੈਕਾਰਾਂ ਨੇ ਸੀਯੂਈਟੀ (ਪੀਜੀ) - 2022 ਦੀਆਂ ਅਰਜ਼ੀਆਂ ਜਮ੍ਹਾਂ ਕਰਦੇ ਹੋਏ ਉਚੇਰੀ ਪੜ੍ਹਾਈ ਕਰਨ ਲਈ ਆਪਣੀ ਪਸੰਦ ਦੀ ਸੂਚੀ ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਵਿਕਲਪ ਵਜੋਂ ਚੁਣਿਆ ਹੈ।  

ਉਨ੍ਹਾਂ ਕਿਹਾ ਕਿ 30 ਸਤੰਬਰ ਤੋਂ 3 ਅਕਤੂਬਰ ਤੱਕ ਨਿਰਧਾਰਤ ਸੀਯੂਪੀਬੀ ਔਨਲਾਈਨ ਕਾਉਂਸਲਿੰਗ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ, ਪੋਸਟ ਗ੍ਰੈਜੂਏਟ ਪ੍ਰੋਗਰਾਮਾਂ ਅਤੇ ਛੋਟੀ ਮਿਆਦ ਦੇ ਕੋਰਸਾਂ ਲਈ ਪਹਿਲੀ ਔਨਲਾਈਨ ਕਾਉਂਸਲਿੰਗ 5 ਤੋਂ 13 ਅਕਤੂਬਰ 2022 ਤੱਕ ਮਲਟੀਪਲ ਰਾਊਂਡਜ਼ ਵਿੱਚ ਕਰਵਾਈ ਜਾਵੇਗੀ।

ਔਨਲਾਈਨ ਕਾਉਂਸਲਿੰਗ ਦੇ ਹਰ ਰਾਊਂਡ ਵਿੱਚ, ਉਮੀਦਵਾਰਾਂ ਨੂੰ ਕਿਸੇ ਇੱਕ ਪ੍ਰੋਗਰਾਮ ਲਈ ਆਪਣੀ ਤਰਜੀਹ ਨੂੰ ਲਾਕ ਕਰਨ ਦਾ ਮੌਕਾ ਦਿੱਤਾ ਜਾਵੇਗਾ। ਲਾਕਡ ਵਿਕਲਪਾਂ ਵਿੱਚੋਂ ਹਰੇਕ ਪ੍ਰੋਗਰਾਮ ਲਈ ਮੈਰਿਟ ਸੂਚੀ ਤਿਆਰ ਕੀਤੀ ਜਾਵੇਗੀ ਅਤੇ ਉੱਚ ਯੋਗਤਾ ਵਾਲੇ ਉਮੀਦਵਾਰਾਂ ਨੂੰ ਸੀਟਾਂ ਦੀ ਉਪਲਬਧਤਾ ਦੇ ਆਧਾਰ 'ਤੇ ਫੀਸ ਦੇ ਭੁਗਤਾਨ 'ਤੇ ਸੀਟਾਂ ਦੀ ਪੇਸ਼ਕਸ਼ ਕੀਤੀ ਜਾਵੇਗੀ। ਔਨਲਾਈਨ ਕਾਉਂਸਲਿੰਗ ਪ੍ਰਕਿਰਿਆ ਦੌਰਾਨ, ਯੂਨੀਵਰਸਿਟੀ 44 ਪੋਸਟ ਗ੍ਰੈਜੂਏਟ ਡਿਗਰੀ ਪ੍ਰੋਗਰਾਮਾਂ ਵਿੱਚ 1381 ਸੀਟਾਂ ਅਤੇ ਸੱਤ ਪੀਜੀ ਡਿਪਲੋਮਾ ਅਤੇ ਸਰਟੀਫਿਕੇਟ ਕੋਰਸਾਂ ਵਿੱਚ 105 ਸੀਟਾਂ 'ਤੇ ਵਿਦਿਆਰਥੀਆਂ ਨੂੰ ਦਾਖਲਾ ਦੇਵੇਗੀ। 

ਯੂਨੀਵਰਸਿਟੀ ਵਿੱਚ ਵੱਖ-ਵੱਖ ਅਕਾਦਮਿਕ ਵਿਸ਼ਿਆਂ ਜਿਨ੍ਹਾਂ ਵਿੱਚ ਪੋਸਟ ਗ੍ਰੈਜੂਏਸ਼ਨ ਪ੍ਰੋਗਰਾਮ ਪੇਸ਼ ਕੀਤੇ ਜਾ ਰਹੇ ਹਨ, ਵਿੱਚ ਕੰਪਿਊਟਰ ਸਾਇੰਸ ਅਤੇ ਟੈਕਨਾਲੋਜੀ; ਸਾਈਬਰ ਸਕਿਉਰਟੀ; ਗਣਿਤ; ਅੰਕੜਾ ਵਿਗਿਆਨ; ਭੌਤਿਕ ਵਿਗਿਆਨ; ਰਸਾਇਣ ਵਿਗਿਆਨ; ਅਪਲਾਈਡ ਕੈਮਿਸਟਰੀ; ਥਿਓਰੈਟੀਕਲ ਅਤੇ ਕੰਪਿਊਟੇਸ਼ਨਲ ਕੈਮਿਸਟਰੀ; ਬਾਇਓਇਨਫ਼ਾਰਮੈਟਿਕਸ; ਕੰਪਿਊਟੇਸ਼ਨਲ ਫਿਜਿਕਸ; ਬੌਟਨੀ; ਜ਼ੂਆਲੋਜੀ; ਬਾਇਓਕੈਮਿਸਟਰੀ; ਮਾਈਕਰੋਬਾਇਓਲੋਜੀ; ਜਿਓਲੋਜੀ; ਵਾਤਾਵਰਣ ਵਿਗਿਆਨ ਅਤੇ ਟੈਕਨਾਲੋਜੀ; ਫ਼ੂਡ ਸਾਇੰਸ ਅਤੇ ਟੈਕਨਾਲੋਜੀ; ਮੈਡੀਸਨਲ ਕੈਮਿਸਟਰੀ; ਮੋਲੀਕਿਉਲਰ ਮੈਡੀਸਨ; ਹਿਊਮਨ ਜੈਨੇਟਿਕਸ; ਫਾਰਮਾਸਿਉਟੀਕਲ ਕੈਮਿਸਟਰੀ; ਫਾਰਮਾਕੋਗਨੋਸੀ; ਫਾਰਮਾਕੋਲੋਜੀ; ਇਕਨਾਮਿਕਸ; ਸ਼ੋਸ਼ਿਆਲੋਜੀ; ਹਿਸਟਰੀ; ਸਾਇਕਾਲੋਜੀ; ਅੰਗਰੇਜ਼ੀ; ਹਿੰਦੀ; ਪੰਜਾਬੀ; ਪੋਲੀਟੀਕਲ ਸਾਇੰਸ; ਪੌਲੀਟਿਕਸ ਐਂਡ ਇੰਟਰਨੈਸ਼ਨਲ ਰਿਲੇਸ਼ਨਜ਼; ਐਜੂਕੇਸ਼ਨ; ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ; ਜੌਗਰਾਫ਼ੀ; ਐਗਰੀਬਿਜ਼ਨਸ; ਫ਼ਿਜ਼ੀਕਲ ਐਜੂਕੇਸ਼ਨ; ਲਾਇਬ੍ਰੇਰੀ ਅਤੇ ਇਨਫਰਮੇਸ਼ਨ ਸਾਇੰਸ; ਪਰਫਾਰਮਿੰਗ ਆਰਟਸ - ਥੀਏਟਰ; ਮਿਊਜ਼ਿਕ; ਫਾਈਨ ਆਰਟਸ (ਪੇਂਟਿੰਗ); ਕਾਨੂੰਨ ਅਤੇ ਵਣਜ (ਕਾਮਰਸ) ਵਿਸ਼ੇ ਸ਼ਾਮਲ ਹਨ।

ਪਹਿਲੀ ਔਨਲਾਈਨ ਕਾਉਂਸਲਿੰਗ ਪ੍ਰਕਿਰਿਆ ਵਿੱਚ ਯੂਨੀਵਰਸਿਟੀ ਦੁਆਰਾ ਉੱਚ ਯੋਗਤਾ ਪ੍ਰਾਪਤ ਉਮੀਦਵਾਰਾਂ ਲਈ ਪੰਜਾਬੀ ਅਨੁਵਾਦ; ਨਿਊਰਲ ਨੈੱਟਵਰਕ ਅਤੇ ਡੀਪ ਲਰਨਿੰਗ; ਫ੍ਰੈਂਚ; ਕੰਪਿਊਟੇਸ਼ਨਲ ਲਿੰਗੁਇਸਟਿਕਸ; ਜੀਓ-ਇਨਫੋਰਮੈਟਿਕਸ; ਡੈਟਾ ਸਾਇੰਸਜ਼ ਫ਼ਾਰ ਬਾਇਓ-ਇਨਫ਼ਾਰਮੈਟਿਕਸ ਅਤੇ ਹਿੰਦੀ ਟਰਾਂਸਲੇਸ਼ਨ ਵਿਸ਼ਿਆਂ ਵਿੱਚ ਪੀਜੀ ਡਿਪਲੋਮਾ ਅਤੇ ਸਰਟੀਫਿਕੇਟ ਕੋਰਸਾਂ ਵਿੱਚ ਦਾਖਲੇ ਦਾ ਮੌਕਾ ਵੀ ਪ੍ਰਦਾਨ ਕੀਤਾ ਜਾਵੇਗਾ।

 

Tags: Central University of Punjab , CUPB , Bathinda , Prof. Raghvendra P Tiwari , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD