Sunday, 12 May 2024

 

 

ਖ਼ਾਸ ਖਬਰਾਂ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ

 

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਵਸ

ਲੋਕਾਂ ਨੂੰ ਰਾਤ ਨੂੰ ਦੀਵੇ, ਮੋਮਬੱਤੀਆਂ ਜਗਾਉਣ ਦੀ ਅਪੀਲ : ਡਾ. ਹਰੀਸ਼ ਨਈਅਰ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 27 Sep 2022

ਪੰਜਾਬ ਸਰਕਾਰ ਵੱਲੋਂ ਇਸ ਵਾਰ ਸ਼ਹੀਦ –ਏ- ਆਜ਼ਮ ਸ. ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੁਬਾਰਕ ਮੌਕੇ ਉੱਤੇ ਵੱਖ ਵੱਖ ਵਿਭਾਗਾਂ ਵੱਲੋਂ ਗਤੀਵਿਧੀਆਂ ਕੀਤੀਆਂ ਜਾਣਗੀਆਂ। ਇਨ੍ਹਾਂ ਸਮਾਗਮਾਂ ਸਬੰਧੀ ਬੁਲਾਈ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ 28 ਸਤੰਬਰ ਨੂੰ ਸ਼ਹੀਦ -ਏ- ਆਜ਼ਮ ਸ. ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਮੌਕੇ ਬਰਨਾਲਾ 'ਚ ਸਵੇਰੇ 7 ਵਜੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੀ ਤਸਵੀਰ ਨੂੰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ ।

ਡੀ. ਸੀ. ਦਫਤਰ, ਨੇੜੇ ਕਚਹਿਰੀ ਚੌਂਕ, ਬਰਨਾਲਾ ਤੋਂ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਰੈਲੀ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ, ਜਿਹੜਾ ਸਦਰ ਬਾਜ਼ਾਰ ਵਿਖੇ ਸਥਿਤ ਹੈ, ਆ ਕੇ ਖਤਮ ਹੋਵੇਗੀ ਜਿਥੇ ਲੋਕਾਂ ਵੱਲੋਂ ਉਹਨਾਂ ਨੂੰ ਫੁੱਲ ਭੇਟ ਕੀਤੇ ਜਾਣਗੇ। ਇਸੇ ਤਰ੍ਹਾਂ ਸ਼ਾਮ 6:15 ਵਜੇ ਰੇਲਵੇ ਸਟੇਸ਼ਨ ਤੋਂ ਭਗਤ ਸਿੰਘ ਜੀ ਦੇ ਬੁੱਤ ਤੱਕ ਕੈਂਡਲ ਲਾਇਟ ਮਾਰਚ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਦੋਨਾਂ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਿਸਾ ਲੈਣ। ਉਹਨਾਂ 28 ਸਤੰਬਰ ਨੂੰ ਲੋਕਾਂ ਨੂੰ ਸ਼ਾਮ/ਰਾਤ ਨੂੰ ਆਪਣੇ ਘਰਾਂ ਤੋਂ ਬਾਹਰ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੀ ਯਾਦ ਵਿੱਚ ਦੀਵਾ ਜਾਂ ਮੋਮਬੱਤੀ ਜਗਾਉਣ ਦੀ ਅਪੀਲ ਕੀਤੀ। ਜ਼ਿਲ੍ਹਾ ਖੇਡ ਦਫ਼ਤਰ ਵੱਲੋਂ ਵਿਸ਼ੇਸ਼ ਮੈਚ ਕਰਵਾਏ ਜਾਣਗੇ। 

ਇਸਦੇ ਨਾਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਹਾਈ ਸਕੂਲ ਵਿਖੇ  ਜ਼ਿਲ੍ਹਾ ਪੱਧਰੀ ਪੇਂਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਏ.ਡੀ.ਸੀ. ਪਰਮਵੀਰ ਸਿੰਘ, ਐੱਸ.ਡੀ.ਐੱਮ. ਗੋਪਾਲ ਸਿੰਘ, ਪੀ.ਜੀ.ਓ. ਸੁਖਪਾਲ ਸਿੰਘ, ਡੀ.ਈ.ਓ ਸਰਬਜੀਤ ਸਿੰਘ, ਡੀ.ਪੀ.ਆਰ.ਓ. ਮੇਘਾ ਮਾਨ ਅਤੇ ਬੀ.ਡੀ.ਪੀ.ਓਜ਼ ਵੀ ਹਾਜ਼ਰ ਸਨ।

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD