Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਸਟੇਟ ਰੈਂਕਿੰਗ ਟੇਬਲ ਟੈਨਿਸ ਟੂਰਨਾਮੈਂਟ ਸਫ਼ਲਤਾਪੂਰਵਕ ਕਰਵਾਇਆ

ਅੰਡਰ -11 ਉਮਰ ਵਰਗ ਵਿੱਚ ਫਤਹਿਗੜ੍ਹ ਸਾਹਿਬ ਦੀ ਦ੍ਰਿਸ਼ਟੀ ਨੇ ਬਾਜ਼ੀ ਮਾਰੀ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022, Barnala

Web Admin

Web Admin

5 Dariya News

ਬਰਨਾਲਾ , 27 Sep 2022

Last updated on: Sep 27, 2022, 00:00 IST

ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਅਧੀਨ ਇੱਥੇ ਲਾਲ ਬਹਾਦੁਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਵਿਖੇ ਕਰਵਾਇਆ ਤਿੰਨ ਰੋਜ਼ਾ ਤੀਜਾ ਪੰਜਾਬ ਸਟੇਟ ਰੈਂਕਿੰਗ ਟੇਬਲ ਟੈਨਿਸ ਟੂਰਨਾਮੈਂਟ ਸਫ਼ਲਤਾਪੂਰਵਕ ਪੂਰਵਕ ਸਮਾਪਤ ਹੋਇਆ ਜਿਸ ਵਿਚ ਪੰਜਾਬ ਭਰ ਤੋਂ 300 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ।

ਬਰਨਾਲਾ ਡਿਸਟ੍ਰਿਕਟ ਟੇਬਲ ਟੈਨਿਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਰੰਜੀਵ ਗੋਇਲ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪੰਜਾਬ ਦੇ ਪਟਿਆਲਾ, ਜਲੰਧਰ, ਫਤਹਿਗੜ੍ਹ ਸਾਹਿਬ, ਲੁਧਿਆਣਾ, ਅੰਮ੍ਰਿਤਸਰ, ਬਠਿੰਡਾ ਸਣੇ ਕਈ ਜ਼ਿਲ੍ਹਿਆਂ ਤੋਂ ਖਿਡਾਰੀਆਂ ਨੇ ਭਾਗ ਲਿਆ। 

ਉਨ੍ਹਾਂ ਦੱਸਿਆ ਕਿ ਲੜਕੇ ਅਤੇ ਲੜਕੀਆਂ (ਅੰਡਰ 11) ਉਮਰ ਵਰਗ ਵਿੱਚ ਕ੍ਰਮਵਾਰ ਅੰਮ੍ਰਿਤਸਰ ਦੇ ਤ੍ਰਿਜਲ ਵੋਹਰਾ ਅਤੇ ਫਤਹਿਗੜ੍ਹ ਸਾਹਿਬ ਦੀ ਦ੍ਰਿਸ਼ਟੀ ਨੇ  ਬਾਜ਼ੀ ਮਾਰੀ। ਲੜਕੇ ਅਤੇ ਲੜਕੀਆਂ (ਅੰਡਰ 13) ਵਿੱਚ ਅੰਮ੍ਰਿਤਸਰ ਦੇ ਤ੍ਰਿਜਲ ਵੋਹਰਾ ਅਤੇ ਕ੍ਰਿਸ਼ਵੀ ਨੇ ਬਾਜ਼ੀ ਮਾਰੀ। ਲੜਕੇ ਅਤੇ ਲੜਕੀਆਂ (ਅੰਡਰ 15) ਵਿੱਚ  ਲੁਧਿਆਣਾ ਦੇ ਵਿਹਾਨ ਵਰਮਾ, ਲੁਧਿਆਣਾ ਦੀ ਗੁਲਸ਼ੀਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।  ਲੜਕੇ ਅਤੇ ਲੜਕੀਆਂ (ਅੰਡਰ 17) 'ਚ ਹਰਕੁੰਵਰ ਸਿੰਘ ਅਤੇ ਮਾਨਿਆ ਨੇ ਪਹਿਲਾ ਸਥਾਨ ਮੱਲਿਆ। 

ਲੜਕੇ ਅਤੇ ਲੜਕੀਆਂ (ਅੰਡਰ 19) ਚ ਸੋਨੂੰ ਤੇ ਗੁਰਸ਼ੀਨ ਨੇ ਪਹਿਲਾ ਸਥਾਨ ਹਾਸਲ ਕੀਤਾ।  ਮੈੱਨ ਸਿੰਗਲ, ਵਿਮੈੱਨ ਸਿੰਗਲ ਮੁਕਾਬਲਾ ਕ੍ਰਮਵਾਰ ਨਮਨ ਅਤੇ ਆਰੂਸ਼ੀ ਨੇ ਜਿੱਤਿਆ। ਇਸ ਮੌਕੇ ਐਸੋਸੀਏਸ਼ਨ ਦੇ ਸੀਨੀਅਰ ਵਾਈਸ ਪ੍ਰਧਾਨ  ਆਸ਼ੂਤੋਸ਼ ਧਰਨੀ,  ਪ੍ਰਦੀਪ ਅਗਰਵਾਲ, ਪੰਕਜ ਬਾਂਸਲ, ਰਾਕੇਸ਼ ਕੁਮਾਰ, ਚੰਦਨ, ਵਿਜੈ ਬਾਂਸਲ, ਕਰਨ ਬਾਂਸਲ, ਕੋਚ ਬਰਿੰਦਰਜੀਤ ਕੌਰ, ਐਲਬੀਐਸ ਕਾਲਜ ਦੇ ਪ੍ਰਿੰਸੀਪਲ ਨੀਲਮ ਸ਼ਰਮਾ ਆਦਿ ਹਾਜ਼ਰ ਸਨ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022 , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD