Saturday, 18 May 2024

 

 

ਖ਼ਾਸ ਖਬਰਾਂ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

 

ਕੌਮਾਤਰੀ ਵਿਦਵਾਨ ਅਤੇ ਰਾਜਨੀਤੀ ਸ਼ਾਸਤਰ ਦੇ ਪ੍ਰੋਫੈਸਰ ਪ੍ਰੋ. ਰੌਣਕੀ ਰਾਮ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸੈਂਟਰ ਫ਼ਾਰ ਐਕਸੀਲੈਂਸ ਇਨ ਇੰਡੀਅਨ ਕਲਚਰ ਐਂਡ ਸੁਸਾਇਟੀ ਦੇ ਚੇਅਰਪਰਸਨ ਨਿਯੁਕਤ

ਸੈਂਟਰ 'ਚ ਸਥਾਪਿਤ ਅਰਬਿੰਦੋ ਚੇਅਰ ਦਾ ਸੰਭਾਲਣਗੇ ਕਾਰਜਭਾਰ

Chandigarh University, Gharuan, Chandigarh University Gharuan, Chandigarh Group Of Colleges, Satnam Singh Sandhu, CGC Gharuan

Web Admin

Web Admin

5 Dariya News

ਘੜੂੰਆਂ , 27 Sep 2022

ਕੌਮਾਤਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਵਿਦਵਾਨ ਅਤੇ ਰਾਜਨੀਤੀ ਸ਼ਾਸਤਰ ਦੇ ਪ੍ਰੋਫੈਸਰ ਪ੍ਰੋ. ਰੌਣਕੀ ਰਾਮ (ਪੀ.ਐਚ.ਡੀ) ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸੈਂਟਰ ਫਾਰ ਐਕਸੀਲੈਂਸ ਇਨ ਇੰਡੀਅਨ ਕਲਚਰ ਐਂਡ ਸੋਸਾਇਟੀ (ਆਈ.ਸੀ.ਐਸ) ਦੇ ਚੇਅਰਪਰਸਨ ਵਜੋਂ ਸੇਵਾਵਾਂ ਨਿਭਾਉਣਗੇ। ਪ੍ਰੋ. ਰੌਣਕੀ ਰਾਮ ਆਈ.ਸੀ.ਐਸ ਵਿੱਚ ਸਥਾਪਿਤ ਕੀਤੀ ਸ਼੍ਰੀ ਅਰਬਿੰਦੋ ਚੇਅਰ ਦਾ ਕਾਰਜਭਾਰ ਸੰਭਾਲਣਗੇ।

 ਜ਼ਿਕਰਯੋਗ ਹੈ ਕਿ ਸੈਂਟਰ ਫਾਰ ਐਕਸੀਲੈਂਸ ਇਨ ਇੰਡੀਅਨ ਕਲਚਰ ਐਂਡ ਸੋਸਾਇਟੀ ਭਾਰਤੀ ਸੱਭਿਆਚਾਰ ਅਤੇ ਸਮਾਜਕ ਪੱਧਰ 'ਤੇ ਦਰਪੇਸ਼ ਆਉਂਦੀਆਂ ਚੁਣੌਤੀਆਂ ਸਬੰਧੀ ਅਧਿਆਪਨ ਅਤੇ ਖੋਜ ਕਾਰਜਾਂ ਲਈ ਇੱਕ ਮਹੱਤਵਪੂਰਨ ਮੰਚ ਵਜੋਂ ਸਥਾਪਿਤ ਕੀਤਾ ਗਿਆ ਹੈ। ਇਹ ਸੈਂਟਰ ਭਾਰਤ ਦੀ ਅਮੀਰ ਸੰਸਕ੍ਰਿਤੀ ਦੇ ਵੱਖੋ-ਵੱਖਰੇ ਪਹਿਲੂਆਂ ਅਤੇ ਹਜ਼ਾਰਾਂ ਸਾਲਾਂ ਤੋਂ ਭਾਰਤੀ ਸਮਾਜ ਦੇ ਨਿਰਮਾਣ ਲਈ, ਇਸ ਦੇ ਮਹੱਤਵਪੂਰਨ ਯੋਗਦਾਨ 'ਤੇ ਧਿਆਨ ਕੇਂਦਰਤ ਕਰੇਗਾ।

ਵਰਣਨਯੋਗ ਹੈ ਕਿ ਪ੍ਰੋ. ਰੌਣਕੀ ਰਾਮ ਇਸ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਵਿਖੇ ਸਥਾਪਿਤ ਸ਼ਹੀਦ ਭਗਤ ਸਿੰਘ ਚੇਅਰ ਦਾ ਕਾਰਜਭਾਰ ਸੰਭਾਲ ਚੁੱਕੇ ਹਨ। ਉਹ ਨੌਜਵਾਨ ਵਿਦਵਾਦਾਂ ਨੂੰ ਰਾਜਨੀਤੀ ਜਾਂ ਹੋਰਨਾਂ ਖੇਤਰਾਂ ਦੀਆਂ ਅਣਪਛਾਤੀਆਂ ਅਤੇ ਗੁੰਝਲਦਾਰ ਸਮੱਸਿਆਵਾਂ ਬਾਬਤ ਖੋਜ ਕਰਨ ਲਈ ਬਤੌਰ ਮਾਰਗ ਦਰਸ਼ਕ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਨੇ ਚਾਰ ਕਿਤਾਬਾਂ ਲਿਖੀਆਂ ਜਿਨ੍ਹਾਂ ਵਿੱਚ ਦਲਿਤ ਮੁਕਤੀ ਅਤੇ ਸਸ਼ਕਤੀਕਰਨ ਅਤੇ ਮੌਜੂਦਾ ਕਿਸਾਨੀ ਸੰਘਰਸ਼ ਸਬੰਧੀ ਪ੍ਰਮੁੱਖ ਵਿਸ਼ੇ ਸ਼ਾਮਲ ਹਨ।ਉਨ੍ਹਾਂ ਨੇ ਆਪਣੀਆਂ ਕਿਤਾਬਾਂ ਵਿੱਚ ਸਮਾਜਿਕ ਗਤੀਸ਼ੀਲਤਾ ਅਤੇ ਰਾਜਨੀਤੀ ਪ੍ਰਕਾਸ਼ਿਤ ਕਰਵਾਈ ਹੈ। 

ਉਨ੍ਹਾਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਜਰਨਲਾਂ ਵਿੱਚ 150 ਤੋਂ ਵੱਧ ਖੋਜ ਪੱਤਰ ਪ੍ਰਕਾਸ਼ਿਤ ਕਰਵਾਏ ਹਨ, ਜਿਨ੍ਹਾਂ 'ਚ ਅੰਤਰਰਾਸ਼ਟਰੀ ਪੀਅਰ ਰੀਵਿਊਡ ਜਰਨਲ ਮਾਡਰਨ ਏਸ਼ੀਅਨ ਸਟੱਡੀਜ਼ (ਕੈਮਬ੍ਰਿਜ਼), ਜਰਨਲ ਆਫ਼ ਏਸ਼ੀਅਨ ਸਟੱਡੀਜ਼ (ਕੈਂਬਰਿਜ਼), ਏਸ਼ੀਅਨ ਸਰਵੇ (ਬਰਕਲੇਅ), ਭਾਰਤੀ ਸਮਾਜ ਸ਼ਾਸਤਰ ਵਿੱਚ ਯੋਗਦਾਨ (ਸੇਜ) ਆਦਿ ਦਾ ਨਾਮ ਸ਼ਾਮਲ ਹੈ।

ਪ੍ਰੋ. ਰੌਣਕੀ ਰਾਮ ਵਰਤਮਾਨ ਵਿੱਚ ਲੱਦਾਖ ਯੂਨੀਵਰਸਿਟੀ ਵਿੱਚ ਵਿਜ਼ਿਟਿੰਗ ਪ੍ਰੋਫੈਸਰ ਅਤੇ ਸਟੇਟ ਹਾਇਰ ਐਜੂਕੇਸ਼ਨ ਕੌਂਸਲ ਚੰਡੀਗੜ੍ਹ ਦੇ ਮੈਂਬਰ ਹਨ। ਉਹ ਕਈ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਪ੍ਰੋਫ਼ੈਸਰ ਦੇ ਤੌਰ 'ਤੇ ਵਿਜਟਿ ਕਰ ਚੁੱਕੇ ਹਨ।ਹਾਲ ਹੀ ਵਿੱਚ ਉਨ੍ਹਾਂ ਨੇ ਫੈਕਲਟੀ ਆਫ਼ ਆਰਟਸ, ਬਿਜ਼ਨਸ ਅਤੇ ਸੋਸ਼ਲ ਸਾਇੰਸਿਜ਼, ਯੂਨੀਵਰਸਿਟੀ ਆਫ਼ ਵੁਲਵਰਹੈਂਪਟਨ (ਯੂ.ਕੇ.), ਲੀਡੇਨ ਯੂਨੀਵਰਸਿਟੀ, ਨੀਦਰਲੈਂਡਜ਼ ਅਤੇ ਰਿਊਕੋਕੂ ਯੂਨੀਵਰਸਿਟੀ, ਕਿਓਟੋ, ਜਾਪਾਨ ਵਿੱਚ ਆਈਸੀਸੀਆਰ ਚੇਅਰ ਪ੍ਰੋਫੈਸਰ ਆਫ਼ ਇੰਡੀਆ ਸਟੱਡੀਜ਼ ਵਿੱਚ ਵਿਜ਼ਿਟਿੰਗ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਈਆਂ ਹਨ।

ਇਸ ਮੌਕੇ ਪ੍ਰੋ. ਰੌਣਕੀ ਰਾਮ ਨੂੰ ਅਹੁਦੇ ਸੰਭਾਲਣ 'ਤੇ ਮੁਬਾਰਕਬਾਦ ਦਿੰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਦੱਸਿਆ ਕਿ ਇਹ ਸੈਂਟਰ ਭਾਰਤੀ ਸੰਸਕ੍ਰਿਤੀ ਦੀਆਂ ਅਮੀਰ ਗਿਆਨ ਪ੍ਰਣਾਲੀਆਂ ਦੀ ਪੜਚੋਲ ਕਰਨ 'ਤੇ ਧਿਆਨ ਕੇਂਦ੍ਰਤ ਕਰੇਗਾ।ਸੈਂਟਰ ਦੇ ਅੰਤਰਗਤ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਭਾਰਤੀ ਸੱਭਿਆਚਾਰ ਅਤੇ ਸਮਾਜ ਦੇ ਸੰਬੰਧਿਤ ਵਿਸ਼ਿਆਂ 'ਤੇ ਵਿਚਾਰ ਗੋਸ਼ਟੀ, ਕਾਨਫ਼ਰੰਸਾਂ, ਵਰਕਸ਼ਾਪਾਂ ਅਤੇ ਸੰਮੇਲਨਾਂ ਦੇ ਮਾਧਿਅਮ ਰਾਹੀਂ ਢੁੱਕਵੇਂ ਅਧਿਆਪਨ ਅਤੇ ਖੋਜ ਦੁਆਰਾ ਇੱਕ ਠੋਸ ਗਿਆਨ ਅਧਾਰ ਬਣਾਉਣ ਲਈ ਕੰਮ ਕੀਤਾ ਜਾਵੇਗਾ।

ਸ. ਸੰਧੂ ਨੇ ਕਿਹਾ ਕਿ ਭਾਰਤ ਦੀ ਸਭ ਤੋਂ ਅਮੀਰ ਸੱਭਿਆਚਾਰਕ ਵਿਰਾਸਤ ਹੈ ਅਤੇ ਪ੍ਰਾਚੀਨ ਤੋਂ ਆਧੁਨਿਕ ਸਮੇਂ ਤੱਕ, ਇਸ ਨੇ ਭਾਰਤ ਅਤੇ ਦੁਨੀਆ ਭਰ ਦੇ ਵਿਦਵਾਨਾਂ ਅਤੇ ਉੱਚ ਵਿਦਿਅਕ ਸੰਸਥਾਵਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਭਾਰਤ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿੱਚੋਂ ਇੱਕ ਹੋਣ ਦੇ ਨਾਤੇ, ਸਾਡੇ ਲਈ ਇਹ ਜ਼ਰੂਰੀ ਹੋ ਗਿਆ ਹੈ ਕਿ ਅਸੀਂ ਭਾਰਤੀ ਸੰਸਕ੍ਰਿਤੀ ਦੀਆਂ ਅਮੀਰ ਗਿਆਨ ਪ੍ਰਣਾਲੀਆਂ ਦੀ ਪੜਚੋਲ ਕਰਨ 'ਤੇ ਧਿਆਨ ਕੇਂਦਰਿਤ ਕਰੀਏ।

ਇਸ ਤੋਂ ਇਲਾਵਾ ਨਵੀਂ ਸਿੱਖਿਆ ਨੀਤੀ ਸਾਡੀ ਸੱਭਿਆਚਾਰਕ ਵਿਰਾਸਤ 'ਤੇ ਖੋਜ ਕਾਰਜ ਕਰਨ 'ਤੇ ਵੀ ਕੇਂਦਰਿਤ ਹੈ ਤਾਂ ਜੋ ਸਾਡੀਆਂ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਸ਼ਾਨਦਾਰ ਅਤੀਤ ਨਾਲ ਜੋੜਿਆ ਜਾ ਸਕੇ। ਇਸ ਦ੍ਰਿਸ਼ਟੀਕੋਣ ਨਾਲ, ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੱਭਿਆਚਾਰ ਅਤੇ ਸਮਾਜ ਵਿੱਚ ਉੱਤਮਤਾ ਲਈ ਕੇਂਦਰ ਦੀ ਸਥਾਪਨਾ ਕੀਤੀ ਹੈ।

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu , CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD