Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਜੀਲੈਂਸ ਵੱਲੋਂ ਸੲਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ ਦੇ ਦੋਸ਼ 'ਚ ਸਿੱਧਵਾਂ ਬੇਟ ਦਾ ਬੀਡੀਪੀਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ

ਮਨਜ਼ੂਰਸ਼ੁਦਾ ਰੇਟ ਨਾਲੋਂ ਦੁੱਗਣੀ ਕੀਮਤ 'ਤੇ ਖਰੀਦੀਆਂ ਸਟਰੀਟ ਲਾਈਟਾਂ

Vigilance Bureau, Crime News Punjab, Punjab Police, Police, Crime News, Punjab Vigilance Bureau

Web Admin

Web Admin

5 Dariya News

ਲੁਧਿਆਣਾ , 27 Sep 2022

Last updated on: Sep 27, 2022, 00:00 IST

ਰਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿੱਧਵਾਂ ਬੇਟ ਬਲਾਕ, ਲੁਧਿਆਣਾ ਦੇ ਬੀ.ਡੀ.ਪੀ.ਓ ਸਤਵਿੰਦਰ ਸਿੰਘ ਕੰਗ ਅਤੇ ਸਿੱਧਵਾਂ ਬੇਟ ਬਲਾਕ ਸੰਮਤੀ ਦੇ ਚੇਅਰਮੈਨ ਲਖਵਿੰਦਰ ਸਿੰਘ ਨੂੰ 26 ਪਿੰਡਾਂ ਵਿੱਚ ਲਗਾਈਆਂ ਜਾਣ ਵਾਲੀਆਂ ਸਟਰੀਟ ਲਾਈਟਾਂ ਨੂੰ ਮਨਜ਼ੂਰਸ਼ੁਦਾ ਰੇਟ ਤੋਂ ਦੁੱਗਣੀ ਕੀਮਤ 'ਤੇ ਖਰੀਦ ਕੇ ਸਰਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਨੰਬਰ 03 ਮਿਤੀ 12-07-2022 ਦੀ ਤਫ਼ਤੀਸ਼ ਦੌਰਾਨ ਪਾਇਆ ਗਿਆ ਕਿ ਸਤਵਿੰਦਰ ਸਿੰਘ ਬੀ.ਡੀ.ਪੀ.ਓ. (ਹੁਣ ਮੁਅੱਤਲ) ਨੂੰ ਸਿੱਧਵਾਂ ਬੇਟ ਬਲਾਕ ਵਿੱਚ ਆਪਣੀ ਤਾਇਨਾਤੀ ਦੌਰਾਨ 26 ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਲਈ ਸਰਕਾਰੀ ਗਰਾਂਟ ਪ੍ਰਾਪਤ ਹੋਈ ਸੀ।

ਫੰਡਾਂ ਵਿੱਚ ਹੇਰਾਫੇਰੀ ਕਰਨ ਲਈ ਉਕਤ ਬੀਡੀਪੀਓ ਨੇ ਮੈਸਰਜ਼ ਅਮਰ ਇਲੈਕਟ੍ਰੀਕਲ ਐਂਟਰਪ੍ਰਾਈਜ਼ਿਜ਼ ਦੇ ਮਾਲਕ ਗੌਰਵ ਸ਼ਰਮਾ ਨਾਲ ਮਿਲੀਭੁਗਤ ਜ਼ਰੀਏ 3325 ਰੁਪਏ ਦੇ ਪ੍ਰਵਾਨਿਤ ਰੇਟ ਦੇ ਮੁਕਾਬਲੇ ਜਾਣਬੁੱਝ ਕੇ 7,288 ਰੁਪਏ ਪ੍ਰਤੀ ਲਾਈਟ ਦੇ ਹਿਸਾਬ ਨਾਲ ਇਹ ਲਾਈਟਾਂ ਖਰੀਦੀਆਂ ਸਨ। ਇਸ ਤਰ੍ਹਾਂ ਉਸ ਨੇ  65 ਲੱਖ ਰੁਪਏ ਦੀ ਸਰਕਾਰੀ ਗਰਾਂਟ ਦਾ ਘਪਲਾ ਕਰਕੇ ਸਰਕਾਰੀ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ  ਪੁਲਿਸ ਥਾਣਾ, ਆਰਥਿਕ ਅਪਰਾਧ ਵਿੰਗ, ਲੁਧਿਆਣਾ ਵਿਖੇ ਆਈ.ਪੀ.ਸੀ ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13(2) ਤਹਿਤ ਬੀ.ਡੀ.ਪੀ.ਓ. ਸਤਵਿੰਦਰ ਸਿੰਘ ਕੰਗ ਅਤੇ ਮੈਸਰਜ਼ ਅਮਰ ਇਲੈਕਟ੍ਰੀਕਲ ਇੰਟਰਪ੍ਰਾਈਜਿਜ਼ ਦੇ ਮਾਲਕ ਗੌਰਵ ਸ਼ਰਮਾ ਖਿਲਾਫ ਐਫ.ਆਈ.ਆਰ ਨੰਬਰ 10 ਮਿਤੀ 27-09-2022 ਦਰਜ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਬਾਅਦ ਵਿੱਚ ਸਿੱਧਵਾਂ ਬੇਟ ਬਲਾਕ ਸੰਮਤੀ ਦੇ ਚੇਅਰਮੈਨ ਲਖਵਿੰਦਰ ਸਿੰਘ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ। ਇਸ ਮਾਮਲੇ ਵਿੱਚ ਬੀਡੀਪੀਓ ਅਤੇ ਚੇਅਰਮੈਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਬਾਰੇ ਹੋਰ ਤਫਤੀਸ਼ ਜਾਰੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਬਲਾਕ ਸੰਮਤੀ ਸਿੱਧਵਾਂ ਬੇਟ ਦੇ ਮੈਂਬਰਾਂ ਵੱਲੋਂ 30-12-2021 ਨੂੰ ਸਟਰੀਟ ਲਾਈਟਾਂ ਲਗਾਉਣ ਦਾ ਮਤਾ ਪਾਸ ਕੀਤਾ ਗਿਆ ਸੀ ਪਰ ਮੁਲਜਮ ਬੀਡੀਪੀਓ ਨੇ ਮਤਾ ਪਾਸ ਹੋਣ ਤੋਂ ਪਹਿਲਾਂ ਹੀ 27-12-2021 ਨੂੰ ਕੋਟੇਸ਼ਨ ਮਨਜ਼ੂਰ ਕਰ ਦਿੱਤੀ। ਫੰਡਾਂ ਵਿੱਚ ਘਪਲੇ ਦੀ ਮਨਸ਼ਾ ਨਾਲ ਉਪਰੋਕਤ ਬੀਡੀਪੀਓ ਨੇ 26 ਪਿੰਡਾਂ ਵਿੱਚ ਇਹ ਸਟਰੀਟ ਲਾਈਟਾਂ ਬਿਨਾ ਲਾਏ ਹੀ ਇਸਦਾ ਮੁਕੰਮਲਤਾ ਸਰਟੀਫਿਕੇਟ ਵੀ ਤਿਆਰ ਕਰ ਲਿਆ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Punjab Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD