Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚਿਲਡਰਨ ਹੋਮ ਵਿਖੇ ਰਹਿ ਰਹੇ ਬੱਚਿਆਂ ਨੂੰ ਆਤਮ ਨਿਰਭਰ ਬਣਾਉਣ ਲਈ ਦਿੱਤੀ ਜਾਵੇਗੀ ਕੰਪਿਊਟਰ ਤੇ ਕਿੱਤਾਮੁੱਖੀ ਸਿਖਲਾਈ : ਜਨਾਬ ਮੁਹੰਮਦ ਇਸ਼ਫ਼ਾਕ

ਚਿਲਡਰਨ ਹੋਮ ਦੇ ਪ੍ਰਬੰਧਕ ਬੱਚਿਆਂ ਦੀ ਪ੍ਰਤਿਭਾ ਨੂੰ ਪਛਾਣ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਨਵੀਂ ਉਡਾਨ ਦੇਣ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 28 Sep 2022

Last updated on: Sep 28, 2022, 00:00 IST

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਚਿਲਡਰਨ ਹੋਮ ਗੁਰਦਾਸਪੁਰ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਓਥੇ ਰਹਿ ਰਹੇ ਬੱਚਿਆਂ ਨੂੰ ਕੰਪਿਊਟਰ ਸਿੱਖਿਆ ਅਤੇ ਕਿੱਤਾਮੁਖੀ ਸਿਖਲਾਈ ਦੇਣਾ ਯਕੀਨੀ ਬਣਾਉਣ ਤਾਂ ਜੋ ਇਹ ਬੱਚੇ ਵੱਡੇ ਹੋ ਕੇ ਆਤਮ ਨਿਰਭਰ ਬਣ ਸਕਣ। ਡਿਪਟੀ ਕਮਿਸ਼ਨਰ ਅੱਜ ਸਥਾਨਕ ਚਿਲਡਰਨ ਹੋਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਚਿਲਡਰਨ ਹੋਮ ਦੇ ਪ੍ਰਬੰਧਕ ਮਾਪਿਆਂ ਵਾਂਗ ਬੱਚਿਆਂ ਦਾ ਪਾਲਣ-ਪੋਸਟ ਕਰਨ ਅਤੇ ਉਨ੍ਹਾਂ ਦੀ ਪ੍ਰਤੀਭਾ ਨੂੰ ਪਛਾਣ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਨਵੀਂ ਉਡਾਨ ਦੇਣ। 

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਚਿਲਡਰਨ ਹੋਮ ਵਿਖੇ ਰਹਿ ਰਹੇ ਬੱਚਿਆਂ ਵਿੱਚ ਸਕਿੱਲ ਪੈਦਾ ਕਰਨ ਲਈ ਸਾਰੇ ਬੱਚਿਆਂ ਨੂੰ ਕੰਪਿਊਟਰ ਦਾ ਬੇਸਿਕ ਕੋਰਸ ਕਰਾਉਣ ਦੇ ਨਾਲ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਦੀ ਟਾਈਪਿੰਗ ਵੀ ਸਿਖਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਬੱਚਿਆਂ ਲਈ ਸਪੋਕਨ ਇੰਗਲਿਸ਼ ਦੀਆਂ ਕਲਾਸਾਂ ਸ਼ੁਰੂ ਕਰਨ ਦੀ ਗੱਲ ਵੀ ਕਹੀ। 

ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਂ ਕੱਢ ਕੇ ਚਿਲਡਰਨ ਹੋਮ ਪਹੁੰਚ ਕੇ ਬੱਚਿਆਂ ਦੀ ਕੌਂਸਲਿੰਗ ਕਰਿਆ ਕਰਨ ਅਤੇ ਆਪਣੇ ਫੀਲਡ ਨਾਲ ਸਬੰਧਤ ਤਜ਼ਰਬੇ ਉਨ੍ਹਾਂ ਨਾਲ ਸਾਂਝੇ ਕਰਨ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰੀ ਆਈ.ਟੀ.ਆਈ. ਤੇ ਸਰਕਾਰੀ ਪਾਲੀਟੈਕਨਿਕ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਵੀ ਚਿਲਡਰਨ ਹੋਮ ਵਿਖੇ ਵਿਜਟ ਕਰਕੇ ਬੱਚਿਆਂ ਦੀ ਕੈਰੀਅਰ ਕੌਂਸਲਿੰਗ ਕਰਨ ਦੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੱਕ ਮਹੀਨੇ ਵਿੱਚ ਘੱਟੋ-ਘੱਟ ਦੋ ਵਾਰ ਚਿਲਡਰਨ ਹੋਮ ਦੇ ਬੱਚਿਆਂ ਅਤੇ ਬਿਰਧ ਆਸ਼ਰਮ ਦੇ ਬਜ਼ੁਰਗਾਂ ਦਾ ਮਿਲਾਪ ਜਰੂਰ ਕਰਵਾਇਆ ਜਾਵੇ। ਇਸਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦੀਵਾਲੀ ਤੋਂ ਪਹਿਲਾਂ ਚਿਲਡਰਨ ਹੋਮ ਵਿਖੇ ਬੱਚਿਆਂ ਦਾ ਕਲਚਰਲ ਪ੍ਰੋਗਰਾਮ ਕਰਵਾਇਆ ਜਾਵੇ। ਬੱਚਿਆਂ ਦੀ ਰੈਗੂਲਰ ਸਿਹਤ ਜਾਂਚ ਲਈ ਸਿਵਲ ਸਰਜਨ ਗੁਰਦਾਸਪੁਰ ਨੂੰ ਕਿਹਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਚਿਡਰਨ ਹੋਮ ਦੀ ਮੈੱਸ, ਕੰਪਿਊਟਰ ਲੈਬ ਆਦਿ ਦਾ ਮੁਆਇਨਾ ਵੀ ਕੀਤਾ।

ਇਸ ਮੌਕੇ ਸੰਦੀਪ ਕੌਰ ਵਿਰਦੀ ਸੁਪਰਡੈਂਟ ਚਿਲਡਰਨ ਹੋਮ, ਸੁਮਨਦੀਪ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਹਰਪਾਲ ਸਿੰਘ ਸੰਧਾਵਾਲੀਆ ਡੀ.ਈ.ਓ. ਸਕੈਂਡਰੀ, ਅਮਰਜੀਤ ਸਿੰਘ ਭਾਟੀਆ ਡੀ.ਈ.ਓ ਐਲੀਮੈਂਟਰੀ, ਸੁੱਚਾ ਸਿੰਘ ਮੁਲਤਾਨੀ ਚੇਅਰਮੈਨ ਬਾਲ ਭਲਾਈ ਕਮੇਟੀ, ਸੁਖਚੈਨ ਸਿੰਘ ਜ਼ਿਲ੍ਹਾ ਖੇਡ ਅਫ਼ਸਰ, ਐੱਸ.ਡੀ.ਓ. ਲੋਕ ਨਿਰਮਾਣ ਵਿਭਾਗ ਲਵਜੀਤ ਸਿੰਘ, ਰਾਜੀਵ ਠਾਕੁਰ ਸਕੱਤਰ ਰੈੱਡ ਕਰਾਸ ਸੁਸਾਇਟੀ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD