Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮਾਜਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ : ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਚੀਮਾ ਨੇ ਪਿੰਡ ਗੁੱਜਰਾਂ ਵਿਖੇ ਅੱਖਾਂ ਦੇ ਮੈਡੀਕਲ ਚੈਕਅੱਪ ਕੈਂਪ ’ਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dirba, Sangrur

Web Admin

Web Admin

5 Dariya News

ਦਿੜਬਾ/ਸੰਗਰੂਰ , 28 Sep 2022

Last updated on: Sep 28, 2022, 00:00 IST

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਨਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਕੈਬਨਿਟ ਮੰਤਰੀ ਚੀਮਾ ਅੱਜ ਇੱਥੇ ਪਿੰਡ ਗੁੱਜਰਾਂ ਵਿਖੇ ਲਗਵਾਏ ਗਏ ਅੱਖਾਂ ਦੇ ਮੈਡੀਕਲ ਚੈਕਅੱਪ ਕੈਂਪ ’ਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣ ਲਈ ਪਹੁੰਚੇ ਹੋਏ ਸਨ। 

ਉਨਾਂ ਕਿਹਾ ਕਿ ਗੁੱਜਰਾਂ ਪਿੰਡ ਦੇ ਕਲੱਬ ਵੱਲੋਂ ਵੀ ਨਿਰੰਤਰ ਸਮਾਜ ਭਲਾਈ ਦੇ ਖੇਤਰ ’ਚ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ ਅਤੇ ਅੱਜ ਕਲੱਬ ਵੱਲੋਂ ਚੁੱਕੀਆਂ ਗਈਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਿਆ ਜਾਵੇਗਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦ ਕੇ ਲਗਾਤਾਰ ਵਿਰੋਧੀ ਧਿਰਾਂ ਨੂੰ ਮੌਕਾ ਦਿੱਤਾ ਜਾ ਰਿਹਾ ਹੈ ਕਿ ਸੂਬੇ ਦੇ ਲੋਕਾਂ ਦੀਆਂ ਮੰਗਾਂ ’ਤੇ ਵਿਚਾਰ ਕਰਕੇ ਉਨਾਂ ਦੇ ਮਸਲੇ ਹੱਲ ਕੀਤੇ ਜਾਣ। 

ਉਨਾਂ ਕਿਹਾ ਕਿ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਦੀਆਂ ਵਿਰੋਧੀ ਧਿਰਾਂ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀਆਂ ਹਨ। 

ਉਨਾਂ ਕਿਹਾ ਕਿ ਲੋਕਾਂ ਵੱਲੋਂ ਚੁਣ ਕੇ ਵਿਧਾਨ ਸਭਾ ’ਚ ਭੇਜੇ ਗਏ ਸਮੂਹ ਨੁਮਾਇੰਦਿਆਂ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਪਵਿੱਤਰ ਸਦਨ ’ਚ ਲੋਕਾਂ ਦੀ ਆਵਾਜ਼ ਬਣ ਕੇ ਉਨਾਂ ਦੇ ਮਸਲੇ ਹੱਲ ਕਰਵਾਉਣ। ਉਨਾਂ ਕਿਹਾ ਕਿ ਇਸ ਦੇ ਉਲਟ ਵਿਰੋਧੀ ਪਾਰਟੀਆਂ ਦੇ ਲੀਡਰ ਵਿਧਾਨ ਸਭਾ ਦੇ ਬਾਹਰ ਡਰਾਮੇਬਾਜ਼ੀ ਕਰ ਰਹੇ ਹਨ ਜਿਸਦਾ ਸਮਾਂ ਆਉਣ ’ਤੇ ਲੋਕ ਮੂੰਹ ਤੋੜ ਜਵਾਬ ਦੇਣਗੇ। ਇਸ ਮੌਕੇ ਐਸ.ਡੀ.ਐਮ. ਦਿੜਬਾ ਰਾਜੇਸ਼ ਸ਼ਰਮਾ, ਡੀ.ਐਸ.ਪੀ. ਪਿ੍ਰਥਵੀ ਸਿੰਘ ਚਾਹਲ, ਕਲੱਬ ਦੇ ਅਹੁਦੇਦਾਰ ਤੇ ਮੈਂਬਰ ਅਤੇ ਵੱਡੀ ਗਿਣਤੀ ’ਚ ਜ਼ਿਲਾ ਵਾਸੀ ਹਾਜ਼ਰ ਸਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dirba , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD