Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਦਾ 115 ਵਾਂ ਜਨਮਦਿਨ ਮਨਾਇਆ ਗਿਆ

ਭਗਤ ਸਿੰਘ ਸਿਰਫ ਕ੍ਰਾਂਤੀਕਾਰੀ ਨਹੀਂ, ਬਲਕਿ ਇਕ ਸੋਚ ਹੈ, ਡਿਪਟੀ ਕਮਿਸ਼ਨਰ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 28 Sep 2022

ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ 115 ਵਾਂ ਜਨਮਦਿਨ ਬਰਨਾਲਾ ਵਿਖੇ ਮਨਾਇਆ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੇਰ 7 ਵਜੇ ਬਰਨਾਲਾ ਪੁਲਿਸ ਦੀ 24 ਜਵਾਨਾਂ ਦੀ ਟੁਕੜੀ ਨੇ ਭਗਤ ਸਿੰਘ ਜੀ ਨੂੰ ਗਾਰਡ ਆਫ ਆਨਰ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਡਾ ਹਰੀਸ਼ ਨਈਅਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਕੁਮਾਰ ਮਲਿਕ ਵੀ ਹਾਜ਼ਰ ਸਨ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ ਹਰੀਸ਼ ਨਈਅਰ ਨੇ ਕਿਹਾ ਕਿ ਭਗਤ ਸਿੰਘ ਜੀ ਦੀ ਸੋਚ ਹਰ ਇਕ ਯੁੱਗ ਵਿੱਚ ਸਾਹਨੁ ਅੱਗੇ ਵਧਣ ਦਾ ਹੁਲਾਰਾ ਦਿੰਦੀ ਹੈ। ਉਹਨਾਂ ਕਿਹਾ ਕਿ ਭਗਤ ਸਿੰਘ ਸਿਰਫ ਇੱਕ ਕ੍ਰਾਂਤੀਕਾਰੀ ਹੀ ਨਹੀਂ ਬਲਕਿ ਇਕ ਸੋਚ ਹੈ ਜਿਸ ਨੇ ਹਮੇਸ਼ਾ ਹੀ ਨੌਜਵਾਨਾਂ ਨੂੰ ਜ਼ੁਲਮ ਨਾ ਸਹਿਣ ਨੂੰ ਤਰਜੀਹ ਦੇਣ ਲਈ ਕਿਹਾ ਹੈ।

ਇਸ ਤੋਂ ਬਾਅਦ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਿਕ ਮੇਮ੍ਬਰਾਂ ਵੱਲੋਂ ਸਾਈਕਲ ਰੈਲੀ ਨੂੰ ਝੰਡੇ ਦੇ ਕੇ ਰਵਾਨਾ ਕੀਤਾ। ਇਸ ਸਾਈਕਲ ਰੈਲੀ ਦੀ ਅਗਵਾਈ ਡਿਪਟੀ ਕਮਿਸ਼ਨਰ ਡਾ ਹਰੀਸ਼ ਨਈਅਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਕੁਮਾਰ ਮਲਿਕ ਨੇ ਕੀਤੀ। ਸਾਈਕਲ ਰੈਲੀ ਸਦਾਰ ਬਾਜ਼ਾਰ ਵਿਖੇ ਬਣੇ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ ਕੋਲ ਜਾ ਕੇ ਨਿਬੜੀ।

ਜ਼ਿਲ੍ਹਾ ਬਰਨਾਲਾ ਦੇ ਪ੍ਰਸ਼ਾਸਨਿਕ ਅਫਸਰਾਂ ਅਤੇ ਵੱਖ-ਵੱਖ ਥਾਵਾਂ ਤੋਂ ਆਏ ਬਰਨਾਲਾ ਵਾਸੀਆਂ ਨੇ ਭਗਤ ਸਿੰਘ ਜੀ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਪਰਮਵੀਰ ਸਿੰਘ,  ਐੱਸ ਪੀ ਮੇਜਰ ਸਿੰਘ,  ਸਹਾਇਕ ਕਮਿਸ਼ਨਰ ਸੁਖਪਾਲ ਸਿੰਘ, ਜ਼ਿਲ੍ਹਾ ਸਿਖਿਆ ਅਫਸਰ ਸ਼੍ਰੀ ਸਰਬਜੀਤ ਸਿੰਘ ਤੂਰ, ਐੱਸ. ਡੀ ਕਾਲਜ ਅਤੇ ਵਾਈ ਐੱਸ ਗਰੁੱਪ ਦੇ ਵਿਦਿਆਰਥੀ,  ਖੇਡ ਵਿਭਾਗ ਦੇ ਖਿਡਾਰੀ ਆਦਿ ਵੀ  ਮੌਜੂਦ ਸਨ।

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD