Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਅਤੇ ਮਹਾਨ ਸ਼ਹੀਦ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਦਾ ਐਲਾਨ

ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Brahm Shankar Jimpa, Anmol Gagan Mann, Khatkar Kalan, SBS Nagar, Jai Krishan Singh Rori

Web Admin

Web Admin

5 Dariya News

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) , 28 Sep 2022

Last updated on: Sep 28, 2022, 00:00 IST

ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਹਾਨ ਸ਼ਹੀਦ ਦੇ ਨਾਂ ਉਤੇ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ।ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਇੱਥੇ ਹੋਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਐਵਾਰਡ ਹਰੇਕ ਸਾਲ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਯੋਗਦਾਨ ਪਾਉਣ ਵਾਲੇ 46 ਨੌਜਵਾਨਾਂ ਨੂੰ ਦਿੱਤਾ ਜਾਇਆ ਕਰੇਗਾ। 

ਉਨ੍ਹਾਂ ਕਿਹਾ ਕਿ ਇਹ ਐਵਾਰਡ ਜਿੱਤਣ ਵਾਲੇ ਨੌਜਵਾਨ ਨੂੰ ਪ੍ਰਸੰਸਾ ਪੱਤਰ ਤੋਂ ਇਲਾਵਾ 51000 ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਦੁੱਖ ਜ਼ਾਹਰ ਕਰਦਿਆਂ ਕਿ ਇਹ ਐਵਾਰਡ ਪਿਛਲੇ ਸੱਤ ਸਾਲਾਂ ਤੋਂ ਬੰਦ ਪਏ ਸਨ ਪਰ ਹੁਣ ਇਸ ਨੂੰ ਬਹਾਲ ਕਰ ਦਿੱਤਾ ਗਿਆ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਇਕ ਹੋਰ ਐਲਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਚੇਅਰ ਸਥਾਪਤ ਕਰੇਗੀ। 

ਉਨ੍ਹਾਂ ਕਿਹਾ ਕਿ ਇਹ ਚੇਅਰ ਸ਼ਹੀਦ ਭਗਤ ਦੇ ਜੀਵਨ ਤੇ ਵਿਚਾਰਧਾਰਾ ਉਤੇ ਖੋਜ ਕਰਨ ਦੀ ਜ਼ਿੰਮੇਵਾਰੀ ਨਿਭਾਏਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਚੇਅਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗੀ।ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਪ੍ਰਣ ਕਰਨ ਦਾ ਸੱਦਾ ਦਿੱਤਾ ਕਿ ਉਹ ਚੰਗੇ ਮੌਕਿਆਂ ਦੀ ਤਲਾਸ਼ ਵਿਚ ਆਪਣਾ ਵਤਨ ਛੱਡ ਕੇ ਨਹੀਂ ਜਾਣਗੇ। 

ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਅਹਿਦ ਲੈਣਾ ਚਾਹੀਦਾ ਹੈ ਕਿ ਬਿਹਤਰ ਜ਼ਿੰਦਗੀ ਦੀ ਭਾਲ ਵਿਚ ਦੇਸ਼ ਛੱਡ ਕੇ ਜਾਣ ਦੀ ਬਜਾਏ ਇੱਥੇ ਹੀ ਸ਼ਾਸਨ ਪ੍ਰਣਾਲੀ ਨੂੰ ਸੁਧਾਰਾਂਗੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਕਿਉਂਕਿ ਭ੍ਰਿਸ਼ਟਾਚਾਰ, ਕੁਨਬਾਪ੍ਰਸਤੀ ਅਤੇ ਗੁਰਬਤ ਦੀਆਂ ਜੜ੍ਹਾਂ ਅਜੇ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵੀ ਸ਼ਾਸਕ ਬਰਤਾਨਵੀ ਹਕੂਮਤ ਤੋਂ ਬਾਅਦ ਸੱਤਾ ਵਿਚ ਆਏ ਹਨ, ਉਨ੍ਹਾਂ ਨੇ ਵਿਦੇਸ਼ੀ ਹਾਕਮਾਂ ਤੋਂ ਵੀ ਵੱਧ ਬੇਰਹਿਮੀ ਨਾਲ ਮੁਲਕ ਨੂੰ ਲੁੱਟਿਆ। 

ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਹ ਕੁਝ ਬਜ਼ੁਰਗਾ ਦੇ ਮੂੰਹੋਂ ਇਹ ਗੱਲ ਸੁਣਦੇ ਹਨ ਕਿ ਹੁਣ ਨਾਲੋਂ ਤਾਂ ਬਰਤਾਨਵੀ ਹਕੂਮਤ ਹੀ ਚੰਗੀ ਸੀ ਤਾਂ ਉਨ੍ਹਾਂ ਦੇ ਮਨ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਇਸ ਧਾਰਨਾ ਨੂੰ ਬਦਲਣ ਦੀ ਲੋੜ ਹੈ।ਮੁੱਖ ਮੰਤਰੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਭਾਰਤ ਨੂੰ ਅਵੱਲ ਮੁਲਕ ਬਣਾਉਣ ਲਈ ਜਾਤ, ਰੰਗ ਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠਣ ਦਾ ਸੱਦਾ ਦਿੱਤਾ। 

ਉਨ੍ਹਾਂ ਕਿਹਾ ਕਿ ਇਹ ਕੋਸ਼ਿਸ਼ਾਂ ਹੀ ਸ਼ਹੀਦ ਭਗਤ ਸਿੰਘ ਨਅਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਨੇ ਮਾਤ-ਭੂਮੀ ਦੀ ਖਾਤਰ ਜੀਵਨ ਨਿਛਾਵਰ ਕਰ ਦਿੱਤਾ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਵੀ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਅੱਜ-ਕੱਲ੍ਹ ਕੁਝ ਲੋਕ ਸ਼ਹੀਦਾਂ ਦੀਆਂ ਕੁਰਬਾਨੀਆਂ ਉਤੇ ਸਵਾਲ ਚੁੱਕ ਰਹੇ ਹਨ। 

ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਮਾਤ ਭੂਮੀ ਲਈ ਮਹਾਨ ਸ਼ਹੀਦਾਂ ਦੇ ਯੋਗਦਾਨ ਉਤੇ ਕੋਈ ਸਵਾਲ ਚੁੱਕਣ ਦਾ ਹੱਕ ਨਹੀਂ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਜਦੋਂ ਸਾਡੇ ਮਹਾਨ ਕੌਮੀ ਨਾਇਕ ਤੇ ਸ਼ਹੀਦ ਬਰਤਾਨਵੀ ਹਕੂਮਤ ਦੇ ਜਬਰ ਦਾ ਸਾਹਮਣਾ ਕਰ ਰਹੇ ਸਨ ਤਾਂ ਕੁਝ ਗੱਦਾਰ ਸਾਮਰਾਜੀ ਤਾਕਤਾਂ ਦੇ ਹੱਕ ਵਿਚ ਭੁਗਤੇ ਸਨ ਅਤੇ ਅਜਿਹੇ ਲੋਕਾਂ ਨੂੰ ਹੁਣ ਕੋਈ ਯਾਦ ਨਹੀਂ ਕਰਦਾ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਮੋਹਾਲੀ ਵਿਖੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਸ਼ਹੀਦ ਭਗਤ ਸਿੰਘ ਦਾ 5-ਡੀ ਬੁੱਤ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਅਤਿ ਆਧੁਨਿਕ ਬੁੱਤ ਨੌਜਵਾਨ ਪੀੜ੍ਹੀ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਆਖਿਆ ਤਾਂ ਕਿ ਦੇਸ਼ ਨੂੰ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਹਾਸਲ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਜਦੋਂ 23 ਵਰ੍ਹਿਆਂ ਦਾ ਨੌਜਵਾਨ ਆਪਣੇ ਮਾਪਿਆਂ ਤੋਂ ਮੋਟਰਸਾਈਕਲ ਦੀ ਮੰਗ ਕਰਦਾ ਹੈ ਤਾਂ ਸ਼ਹੀਦ ਭਗਤ ਸਿੰਘ ਉਸ ਉਮਰ ਵਿਚ ਮੁਲਕ ਨੂੰ ਬਰਤਾਨਵੀ ਹਾਕਮਾਂ ਤੋਂ ਆਜ਼ਾਦ ਕਰਵਾਉਣ ਦੀ ਮੰਗ ਕਰਦੇ ਸਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹ ਕੇ ਸੋਚ ਦਾ ਦਾਇਰਾ ਵਿਸ਼ਾਲ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਮਹਾਨ ਸ਼ਹੀਦ ਦੇ ਸੁਪਨੇ ਸਾਕਾਰ ਕਰਨ ਵਿਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਜੀਵਨ ਵਿਚ ਦੋ ਦਿਨ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਇਕ 28 ਦਸੰਬਰ ਦਾ ਦਿਨ ਹੈ ਜਦੋਂ ਉਨ੍ਹਾਂ ਨੇ ਮਾਮਲਾ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਾ ਮਹਾਜਨ ਕੋਲ ਮਾਮਲਾ ਉਠਾਇਆ ਸੀ ਤਾਂ ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਲੋਕ ਸਭਾ ਵਿਚ ਸ਼ਰਧਾਂਜਲੀ ਭੇਟ ਕੀਤੀ ਗਈ ਸੀ। 

ਦੂਜਾ ਮਹੱਤਵਪੂਰਨ ਦਿਨ ਅੱਜ ਹੈ ਜਦੋਂ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਮੋਹਾਲੀ ਹਵਾਈ ਅੱਡੇ ਦਾ ਨਾਂ ਰੱਖਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਦੋਵੇਂ ਦਿਨ ਉਨ੍ਹਾਂ ਦੀ ਜ਼ਿੰਦਗੀ ਦੇ ਮਹੱਤਵਪੂਰਨ ਦਿਨ ਹਨ।ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਸੁਖਦੇਵ ਦੇ ਵਾਰਸਾਂ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਸੰਤੋਸ਼ ਕਟਾਰੀਆ ਤੇ ਜਸਵਿੰਦਰ ਸਿੰਘ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਤੇ ਹੋਰ ਹਾਜ਼ਰ ਸਨ।ਇਸ ਮੌਕੇ ਹਾਜ਼ਰ ਸ਼ਖਸੀਅਤਾਂ ਵਿਚ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਏ.ਡੀ.ਜੀ.ਪੀ. ਪੀ.ਕੇ. ਸਿਨਹਾ, ਕਮਿਸ਼ਨਰ ਸੁਮੇਰ ਸਿੰਘ ਗੁਰਜਰ, ਆਈ.ਜੀ. ਐਸ.ਪੀ.ਐਸ. ਪਰਮਾਰ, ਡਿਪਟੀ ਕਮਿਸ਼ਨਰ ਨਵਜੋਤ ਪਾਲ ਰੰਧਾਵਾ ਅਤੇ ਐਸ.ਐਸ.ਪੀ. ਭਗੀਰਥ ਮੀਨਾ ਸ਼ਾਮਲ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Brahm Shankar Jimpa , Anmol Gagan Mann , Khatkar Kalan , SBS Nagar , Jai Krishan Singh Rori

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD