Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਵਿਸ਼ਾਲ ਕੈਂਡਲ ਮਾਰਚ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕੀਤੀ ਕੈਂਡਲ ਮਾਰਚ ਦੀ ਅਗਵਾਈ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, DC Hoshiarpur, Deputy Commissioner Hoshiarpur, Sandeep Hans

Web Admin

Web Admin

5 Dariya News

ਹੁਸ਼ਿਆਰਪੁਰ , 28 Sep 2022

Last updated on: Sep 28, 2022, 00:00 IST

ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਸ਼ਿਆਰਪੁਰ ਵਿਖੇ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਵਲੋਂ ਸਾਂਝੇ ਤੌਰ ’ਤੇ ਕੀਤੀ ਗਈ ਅਤੇ ਉਹ ਇਸ ਕੈਂਡਲ ਮਾਰਚ ਵਿਚ ਅਧਿਕਾਰੀਆਂ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨਾਲ ਪੀਲੀਆਂ ਪੱਗਾਂ ਬੰਨ ਕੇ ਸ਼ਾਮਲ ਹੋਏ। 

ਸਥਾਨਕ ਡੀ.ਏ.ਵੀ. ਕਾਲਜ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ ਨਿਕਲੇ ਇਸ ਕੈਂਡਲ ਮਾਰਚ ਵਿਚ ਵੱਡੀ ਗਿਣਤੀ ’ਚ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ। ਇਸ ਕੈਂਡਲ ਮਾਰਚ ਵਿਚ ਸ਼ਹੀਦ ਭਗਤ ਸਿੰਘ ਦੀ ਸੋਚ ਨਾਲ ਸਬੰਧਤ ਨਾਅਰਿਆਂ ‘ਇਨਕਲਾਬ ਜਿੰਦਾਬਾਦ’ ਅਤੇ ਭਗਤ ਸਿੰਘ ਤੇਰੀ ਸੋਚ ’ਤੇ, ਪਹਿਰਾ ਦਿਆਂਗੇ ਠੋਕ ਕੇ’ ਨਾਲ ਜੋਸ਼ ਭਰਨ ਵਾਲੇ ਯੁਵਾ ਵਰਗ ਦੀ ਸ਼ਮੂਲੀਅਤ ਸਿੱਧ ਕਰਦੀ ਸੀ ਕਿ ਸ਼ਹੀਦ-ਏ-ਆਜਮ ਦੀ ਲੋਕਪ੍ਰਿਅਤਾ ਦਾ ਕੋਈ ਅੰਤ ਨਹੀਂ ਹੈ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਹੀਦ ਭਗਤ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕ ਕੇ ਪੰਜਾਬ ਦੀ ਸੇਵਾ ਸੰਭਾਲੀ ਸੀ, ਜਿਸ ਤੋਂ ਸਪੱਸ਼ਟ ਹੋ ਗਿਆ ਸੀ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਅਤੇ ਇਸ ਨੂੰ ਰੰਗਲਾ ਬਣਾਉਣ ਲਈ ਪੰਜਾਬ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। 

ਉਨ੍ਹਾਂ ਇਸ ਮੌਕੇ ਹੁਸ਼ਿਆਰਪੁਰ ਵਾਸੀਆਂ ਦਾ ਧੰਨਵਾਦ ਵੀ ਕੀਤਾ, ਜੋ ਬਹੁ ਗਿਣਤੀ ਵਿਚ ਇਸ ਕੈਂਡਲ ਮਾਰਚ ਵਿਚ ਸ਼ਾਮਲ ਹੋਣ ਲਈ ਆਏ।ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ, ਇਸ ਲਈ ਸਾਨੂੰ ਉਨ੍ਹਾਂ ਦੇ ਪੂਰਨਿਆਂ ’ਤੇ ਚੱਲ ਕੇ ਇਕ ਨਰੋਏ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਸਾਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਅੱਜ ਦਾ ਪੂਰਾ ਦਿਨ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਰਿਹਾ ਹੈ, ਜਿਸ ਦੌਰਾਨ ਜ਼ਿਲ੍ਹੇ ਵਿਚ ਵੱਖ-ਵੱਖ ਗਤੀਵਿਧੀਆਂ ਅਤੇ ਸਮਾਗਮ ਕਰਵਾਏ ਗਏ ਹਨ।ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ,  ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਜ਼ਿਲ੍ਹਾ ਮਾਲ ਅਫ਼ਸਰ ਗੁਰਮੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੀਰਜ ਕੁਮਾਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਸਾਰੇ ਕੌਂਸਲਰ, ਅਧਿਕਾਰੀ,  ਕਰਮਚਾਰੀ, ਗੈਰ-ਸਰਕਾਰੀ ਸੰਸਥਾਵਾਂ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਹਿਮ ਸ਼ਖਸੀਅਤਾਂ ਅਤੇ ਸ਼ਹਿਰੀ ਵਾਸੀ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , DC Hoshiarpur , Deputy Commissioner Hoshiarpur , Sandeep Hans

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD