Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਕੈਂਡਲ ਮਾਰਚ ਪੂਰੇ ਜੋਸ਼ੋ-ਖਰੋਸ਼ ਅਤੇ ਉਤਸ਼ਾਹ ਨਾਲ ਕੱਢਿਆ

ਵਿਧਾਇਕ ਗੈਰੀ ਵੜਿੰਗ ਨੇ ਲੋਕਾਂ ਨੂੰ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣ ਲਈ ਪ੍ਰੇਰਿਤ ਕੀਤਾ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib, Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅਮਲੋਹ/ਮੰਡੀ ਗੋਬਿੰਦਗੜ੍ਹ , 28 Sep 2022

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਂਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ਪੂਰੇ ਜੋਸ਼ੋ-ਖਰੋਸ਼ ਅਤੇ ਉਤਸ਼ਾਹ ਨਾਲ ਕੱਢਿਆ ਗਿਆ। ਇਸ ਮਾਰਚ ਵਿਚ ਹਲਕਾ ਅਮਲੋਹ ਤੋਂ ਵਿਧਾਇਕ ਸ੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ, ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। 

ਕੈਂਡਲ ਮਾਰਚ ਦੌਰਾਨ ਭਾਗੀਦਾਰਾਂ ਨੇ ‘ਭਗਤ ਸਿੰਘ ਤੇਰੀ ਸੋਚ 'ਤੇ, ਪਹਿਰਾ ਦਿਆਂਗੇ ਠੋਕ ਕੇ' ਅਤੇ 'ਇਨਕਲਾਬ ਜਿੰਦਾਬਾਦ' ਦੇ ਨਾਅਰਿਆਂ ਨਾਲ ਆਕਾਸ਼ ਗੂੰਜਾ ਦਿੱਤਾ। ਇਸ ਕੈਂਡਲ ਮਾਰਚ ਵਿੱਚ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਲੜਕੀਆਂ ਅਤੇ ਲੜਕਿਆ ਅਮਲੋਹ, ਸਰਕਾਰੀ ਹਾਈ ਸਕੂਲ ਖਨਿਆਣ ਅਤੇ ਇਲਾਕਾ ਨਿਵਾਸੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। 

ਇਸ ਕੈਂਡਲ ਮਾਰਚ ਉਪਰੰਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਮਲੋਹ ਵਿਖੇ ਸਹੁੰ ਚੁੱਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਅੱਜ ਦੇ ਇਸ ਕੈਂਡਲ ਮਾਰਚ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਭਗਤ ਸਿੰਘ ਦੇ ਸੁਪਨਿਆਂ ਦਾ ਮੁਲਕ ਬਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਹ ਮਾਰਚ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਵੀ ਇਕ ਜ਼ਰੀਆ ਹੈ।

ਇਸ ਮੌਕੇ ਵਿਧਾਇਕ ਨੇ ਲੋਕਾਂ ਨੂੰ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ। ਉਨ੍ਹਾਂ ਦੇਸ਼ਾਂ ਅਤੇ ਵਿਦੇਸ਼ਾਂ ਚ ਵਸੇ ਪੰਜਾਬੀਆਂ ਤੇ ਦੇਸ਼ ਵਾਸੀਆਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜਨਮ ਦਿਵਸ 'ਤੇ ਵਧਾਈ ਦਿੱਤੀ। ਇਸ ਅਵਸਰ ‘ਤੇ ਵਿਧਾਇਕ ਨੇ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਦੇ ਆਦਰਸ਼ਾਂ ‘ਤੇ ਚੱਲਣ ਦੀ ਵਚਨਬੱਧਤਾ ਦੁਹਰਾਈ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਸ ਸ਼ੁਭ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਤੋਂ ਲੋਕਾਂ ਨੂੰ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੇ ਸੰਕਲਪ ਦੇ ਰਾਸ਼ਟਰ ਨਿਰਮਾਣ ਦੀ ਪ੍ਰਕ੍ਰਿਆ ਨੂੰ ਸਾਕਾਰ ਕਰਨ ਲਈ ਦਿਨ ਭਰ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਇਸ ਦੇਸ਼ ਲਈ ਜੋ ਕੁਰਬਾਨੀ ਦਿੱਤੀ ਹੈ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਦਾ ਨਾਮ ਹਮੇਸ਼ਾ ਸਾਰੇ ਭਾਰਤੀਆਂ ਦੇ ਦਿਲਾਂ ਵਿੱਚ ਵਸਿਆ ਰਹੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ , ਐਸ ਡੀ ਐਮ ਅਮਲੋਹ ਗੁਰਵਿੰਦਰ ਸਿੰਘ ਜੌਹਲ, ਮਨਿੰਦਰ ਸਿੰਘ ਮਨੀ ਵੜਿੰਗ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਅਤੇ ਅਧਿਕਾਰੀ ਹਾਜ਼ਰ ਸਨ। 

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib , Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD