Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਖੇ ਕੈਂਡਿਲ ਲਾਈਟ ਮਾਰਚ ਦਾ ਆਯੋਜਿਨ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 28 Sep 2022

Last updated on: Sep 28, 2022, 00:00 IST

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸ਼ਾਮ 7 ਵਜੇ ਸਥਾਨਕ ਪੰਚਾਇਤ ਭਵਨ ਤੋਂ ਜਹਾਜ ਚੌਂਕ ਤੱਕ ਕੈਂਡਿਲ ਲਾਈਟ ਮਾਰਚ ਦਾ ਆਯੋਜਿਨ ਕੀਤਾ ਗਿਆ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਰਮਜੀਤ ਕੌਰ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ. ਅਰੁਨ ਕੁਮਾਰ, ਤਹਿਸੀਲਦਾਰ ਸ੍ਰੀ ਜਗਤਾਰ ਸਿੰਘ ਸਮੇਤ ਸਮੂਹ ਜ਼ਿਲ੍ਹਾ ਅਧਿਕਾਰੀਆਂ, ਕਰਮਚਾਰੀਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਜਿਨ੍ਹਾਂ ਵਿੱਚ ਆਮ ਆਦਮੀ ਪਾਾਰਟੀ ਦੇ ਜ਼ਿਲ੍ਹਾ ਇੰਚਾਰਜ ਸ. ਜਗਰੂਪ ਸਿੰਘ ਸੇਖਵਾਂ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਇਸ ਕੈਂਡਿਲ ਮਾਰਚ ਵਿੱਚ ਹਿੱਸਾ ਲਿਆ।

ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਅਜ਼ਾਦ ਕਰਵਾਉਣ ਵਿੱਚ ਸ਼ਹੀਦ ਭਗਤ ਸਿੰਘ ਅਤੇ ਉਸਦੇ ਸਾਥੀਆਂ ਦਾ ਅਹਿਮ ਯੋਗਦਾਨ ਸੀ। ਉਨ੍ਹਾਂ ਕਿਹਾ ਕਿ ਸਾਡਾ ਇਹ ਇਖਲਾਕੀ ਫਰਜ਼ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਵਿੱਚ ਆਪਣਾ ਯੋਗਦਾਨ ਪਾਈਏ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਭਗਤ ਸਿੰਘ ਦੀ ਯਾਦ ਵਿੱਚ ਕਰਵਾਏ ਗਏ ਵੱਖ-ਵੱਖ ਪ੍ਰੋਗਰਾਮਾਂ ਲਈ ਅਧਿਕਾਰੀਆਂ ਦਾ ਧੰਨਵਾਦ ਕੀਤਾ।

    

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD