Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਵਲੋਂ ਸ਼ਹੀਦ ਭਗਤ ਸਿੰਘ ਦੀ ਸੋਚ ਦੇ ਪ੍ਰਚਾਰ ਤੇ ਪ੍ਰਸਾਰ ਦਾ ਸੱਦਾ

ਸ਼ਹੀਦ ਦੇ ਜਨਮ ਦਿਹਾੜੇ ਮੌਕੇ ਕਰਵਾਈ ਸਾਈਕਲ ਰੈਲੀ ਵਿਚ ਲੋਕਾਂ ਲਿਆ ਉਤਸ਼ਾਹ ਨਾਲ ਭਾਗ

DC Kapurthala, Vishesh Sarangal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 28 Sep 2022

Last updated on: Sep 28, 2022, 00:00 IST

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਵੱਖ-ਵੱਖ ਸਮਾਗਮ ਕਰਵਾਕੇ ਉਨ੍ਹਾਂ ਦੀ ਸੋਚ ਦੇ ਪ੍ਰਚਾਰ ਤੇ ਪਸਾਰ ਦਾ ਸੱਦਾ ਦਿੱਤਾ ਗਿਆ ਤਾਂ ਜੋ ਨੌਜਵਾਨ  ਵਰਗ ਉਨ੍ਹਾਂ ਦੀ ਕੁਰਬਾਨੀ ਤੋਂ ਸੇਧ ਲੈ ਕੇ ਦੇਸ਼ ਦੀ ਸੇਵਾ ਵਿਚ ਵੱਧ ਚੜਕੇ ਹਿੱਸਾ ਪਾ ਸਕਣ।

ਇਸ ਸਬੰਧੀ ਸਵੇਰੇ ਡੀ.ਸੀ. ਚੌਂਕ ਕਪੂਰਥਲਾ ਤੋਂ ਇਕ ਸਾਈਕਲ ਰੈਲੀ ਕੱਢੀ ਗਈ, ਜਿਸ ਵਿਚ ਡਿਪਟੀ ਕਮਿਸ਼ਨਰ ਤੋਂ ਇਲਾਵਾ ਐਸ.ਐਸ.ਪੀ. ਸ੍ਰੀ ਨਵਨੀਤ ਸਿੰਘ ਬੈਂਸ ਵਲੋਂ ਵੀ ਭਾਗ ਲਿਆ ਗਿਆ।ਇਹ ਰੈਲੀ ਜਲੰਧਰ ਰੋਡ ਤੇ ਰਮਾਡਾ ਹੋਟਲ ਕੋਲੋਂ ਵਾਪਸ  ਹੁੰਦੀ ਹੋਈ ਡੀ.ਸੀ. ਚੌਂਕ ਵਿਖੇ ਹੀ ਸਮਾਪਤ ਹੋਈ। ਰੈਲੀ ਦਾ ਲੋਕਾਂ ਵਲੋਂ  ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ, ਪੋਸਟਰ ਲੈ ਕੇ ਸਵਾਗਤ ਕੀਤਾ ਗਿਆ।

ਰੈਲੀ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਭ ਨੂੰ ਦੇਸ਼ ਦੇ ਬਿਹਤਰੀਨ ਭਵਿੱਖ ਲਈ ਸ਼ਹੀਦਾਂ ਵਲੋਂ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਗੁਰਪਾਲ ਸਿੰਘ ਇੰਡੀਅਨ , ਕੰਵਰ ਇਕਬਾਲ ਸਿੰਘ , ਵਿਭਾਗਾਂ ਦੇ ਮੁਖੀਆਂ ਨੇ ਵੀ ਭਾਗ ਲਿਆ ।ਰੈਲੀ ਉਪਰੰਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੀ.ਐਸ.ਪੀ. ਸ਼੍ਰੀ ਮਨਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਸਬੰਧੀ ਹੋਏ ਸਮਾਗਮ ਦੌਰਾਨ ਸਲਾਮੀ ਦਿੱਤੀ ਗਈ।

ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਯਤਨਸ਼ੀਲ ਹੋਣ ਦਾ ਅਹਿਦ ਵੀ ਲਿਆ ਗਿਆ।ਇਸ ਮੌਕੇ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ. ਕਪੂਰਥਲਾ ਸ੍ਰੀ ਨਵਨੀਤ ਸਿੰਘ ਬੈਂਸ, ਏ.ਡੀ.ਸੀ. ਵਿਕਾਸ ਐਸ ਪੀ ਆਂਗਰਾ, ਐਸ.ਪੀ. ਹਰਵਿੰਦਰ ਸਿੰਘ , ਐਸ.ਡੀ.ਐਮ. ਸ੍ਰੀ ਲਾਲ ਬਿਸਵਾਸ਼ ਬੈਂਸ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਤੇ ਹੋਰਨਾਂ ਅਧਿਕਾਰੀਆਂ ਨੇ ਸ਼ਰਧਾ ਦੇ ਫੁੱਲ  ਭੇਂਟ ਕੀਤੇ।

 

Tags: DC Kapurthala , Vishesh Sarangal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD