Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਸ਼ਹੀਦ ਭਗਤ ਸਿੰਘ ਜੀ ਦਾ 115ਵਾਂ ਜਨਮਦਿਨ ਮੌਕੇ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਨ ਵਿਖੇ ਕਰਵਾਇਆ ਗਿਆ ਸਮਾਗਮ

ਹਰ ਇੱਕ ਬੱਚਾ ਅਥਾਹ ਪ੍ਰਤਿਭਾ ਨਾਲ ਲਬਰੇਜ਼ ਹੈ, ਲੋੜ ਹੈ ਉਸਨੂੰ ਸਿਰਫ ਦਿਸ਼ਾ ਦੇਣ ਦੀ, ਡਿਪਟੀ ਕਮਿਸ਼ਨਰ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 28 Sep 2022

ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ 115ਵੇਂ ਜਨਮਦਿਨ ਮੌਕੇ ਜ਼ਿਲ੍ਹਾ ਸਿਖਿਆ ਵਿਭਾਗ ਵੱਲੋਂ ਅੱਜ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਨ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਡਾ ਹਰੀਸ਼  ਨਈਅਰ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਕੁਮਾਰ ਮਲਿਕ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਅਤੇ ਪੀ. ਜੀ. ਓ ਸ਼੍ਰੀ ਸੁਖਪਾਲ ਸਿੰਘ ਵਿਦਿਆਰਥੀਆਂ ਦੇ ਮੁਖਾਤਬ ਹੋਏ।

ਇਸ ਮੌਕੇ ਵਿਦਿਆਰਥੀਆਂ ਨਾਲ ਗੱਲ ਬਾਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਕਿਹਾ ਕਿ ਹਰ ਇੱਕ ਬੱਚਾ ਪ੍ਰਤਿਭਾ ਨਾਲ ਲਬਰੇਜ਼ ਹੈ ਅਤੇ ਜੇਕਰ ਬੱਚਿਆਂ ਨੂੰ ਸਹੀ ਦਿਸ਼ਾ ਦਿੱਤੀ ਜਾਵੇ ਤਾਂ ਉਹ ਆਪਣਾ ਮੁਕਾਮ ਜ਼ਰੂਰ ਹਾਸਲ ਕਰਦੇ ਹਨ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਨੇ ਬੱਚਿਆਂ ਨੂੰ ਪ੍ਰੇਰਿਆ ਕਿ ਉਹ ਆਪਣੀ ਪੜ੍ਹਾਈ ਪੂਰੀ ਤਨਦੇਹੀ ਨਾਲ ਕਰਨ ਅਤੇ ਨਾਲ ਹੀ ਛੋਟੀ ਉਮਰੇ ਹੀ ਜੀਵਨ ਵਿੱਚ ਆਪਣਾ ਟੀਚਾ ਮਿੱਥ ਲੈਣ। 

ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਕੁਮਾਰ ਮਲਿਕ ਨੇ ਆਪਣੇ ਤਜੁਰਬੇ ਸਾਂਝੇ ਕਰਦਿਆਂ ਕਿਹਾ ਕਿ ਜੇਕਰ ਇਨਸਾਨ ਆਪਣਾ ਟੀਚਾ ਨਿਸ਼ਚਤ ਕਰਕੇ ਉਸਨੂੰ ਪੂਰਾ ਕਰਨ ਦੀ ਠਾਣ ਲਾਵੇ ਤਾਂ ਉਸਨੂੰ ਕੋਈ ਵੀ ਹਰਾ ਨਹੀਂ ਸਕਦਾ।ਇਸ ਮੌਕੇ ਜ਼ਿਲ੍ਹਾ ਸਿਖਿਆ ਅਫਸਰ ਸ਼੍ਰੀ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਸਕੂਲ ਦੇ ਮੈਰਿਟ 'ਚ ਆਉਣ ਵਾਲੇ ਦਸਵੀਂ ਦੇ ਵਿਦਿਆਰਥੀਆਂ ਡਾ ਇੱਕ ਵੱਖਰਾ ਗਰੁੱਪ ਬਣਾਇਆ ਗਿਆ ਹੈ ਜਿਨ੍ਹਾਂ ਉੱਤੇ ਵਧੇਰੀ ਮਿਹਨਤ ਕੀਤੀ ਜਾਵੇਗੀ ਤਾਂ ਜੋ ਉਹ ਬੋਰਡ ਦੀ ਪ੍ਰੀਖਿਆ 'ਚ ਵੀ ਮੈਰਿਟ 'ਚ ਸਥਾਨ ਹਾਸਲ ਕਰਨ। ਇਸ ਪ੍ਰੋਜੈਕਟ ਦਾ ਨਾਂ ਮਿਸ਼ਨ ਮੈਰਿਟ ਰਖਿਆ ਗਿਆ ਹੈ।

ਉਹਨਾਂ ਦੱਸਿਆ ਕਿ ਸਿਖਿਆ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੀ ਯਾਦ ਵਿੱਚ ਵਿੱਦਿਅਕ ਮੁਕਾਬਲੇ ਕਰਵਾਏ ਗਏ ਸਨ ਜਿਨ੍ਹਾਂ ਦੇ ਜੇਤੂਆਂ ਨੂੰ ਅੱਜ ਸਨਮਾਨਿਤ ਕੀਤਾ ਗਿਆ। ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (ਸੁਨਣ ਚ ਅਸਮਰਥ) ਦੇ ਪੇਂਟਿੰਗ ਮੁਕਾਬਲਿਆਂ ਦੇ ਨਤੀਜੇ ਇਸ ਤਰ੍ਹਾਂ ਰਹੇ :  ਆਰ. ਆਰ. ਸੰਘੇੜਾ ਤੋਂ ਹਰਜੋਤ ਸਿੰਘ ਨੇ ਪਹਿਲਾ ਅਤੇ ਜਸਪ੍ਰੀਤ ਸਿੰਘ ਨੇ ਦੂਸਰਾ ਅਤੇ ਐੱਸ.ਬੀ.ਆਰ.ਸੀ. ਤੋਂ ਗਗਨਦੀਪ ਰਾਮ ਨੇ ਤੀਸਰਾ ਸਥਾਨ ਹਾਸਲ ਕੀਤਾ।

ਪੇਂਟਿੰਗ ਮੁਕਾਬਲੇ ਵਿਸ਼ੇਸ਼ ਲੋੜਾਂ ਵਾਲੇ ਬੱਚੇ (ਅੱਖਾਂ ਤੋਂ ਅਸਮਰਥ) ਕੈਟਾਗਰੀ 'ਚ  ਸਰਕਾਰੀ ਸੀਨੀ. ਸੈਕੰ. ਸਕੂਲ, ਸਹਿਣਾ (ਮੁੰਡੇ) ਤੋਂ ਗੁਰਦਿੱਤਾ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਪੇਂਟਿੰਗ ਮੁਕਾਬਲੇ ਵਿਸ਼ੇਸ਼ ਲੋੜਾਂ ਵਾਲੇ ਬੱਚੇ (ਬੌਧਿਕ ਅਪੰਗਤਾ) ਕੈਟਾਗਰੀ ਚ ਐੱਸ.ਬੀ.ਆਰ.ਸੀ. ਤੋਂ ਸ਼ਿਵਾਨੀ, ਗੁਰਸੇਵਕ ਸਿੰਘ ਅਤੇ ਖੁਸ਼ਵਿੰਦਰ ਸਿੰਘ ਨੇ ਪਹਿਲ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।

ਲੋਕੋਮੋਟਰ ਅਯੋਗਤਾ ਵਾਲੇ ਬੱਚਿਆਂ ਚੋਂ  ਸਰਕਾਰੀ ਹਾਈ ਸਕੂਲ ਤੋਂ ਹਰਪ੍ਰੀਤ ਕੌਰ ਨੇ ਪਹਿਲ ਸਥਾਨ ਹਾਸਲ ਕੀਤਾ।ਲੇਖਾਂ ਮੁਕਾਬਲੇ ਚ ਦਿਲਪ੍ਰੀਤ ਕੌਰ, ਸਰਕਾਰੀ ਸੀਨੀ. ਸੈਕੰ. ਸਕੂਲ, ਸਹਿਣਾ (ਕੁੜੀਆਂ) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਦੇ ਨਤੀਜੇ ਇਸ ਤਰ੍ਹਾਂ ਰਹੇ :

ਪਹਿਲਾ ਸਥਾਨ – ਸੁਖਮਨ ਸ਼ਰਮਾ ਪੁੱਤਰੀ ਹਰਦੀਪ ਕੁਮਾਰ, ਸਰਕਾਰੀ ਸੀਨੀ. ਸੈਕੰ. ਸਕੂਲ ਖੁੱਡੀ ਕਲਾਂ

ਦੂਜਾ ਸਥਾਨ -  ਲਵਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ, ਸਰਕਾਰੀ ਹਾਈ ਸਕੂਲ, ਉੱਗੋਕੇ

ਤੀਜਾ ਸਥਾਨ – ਕੁਲਦੀਪ ਸਿੰਘ ਪੁੱਤਰ ਦਰਸ਼ਨ ਸਿੰਘ, ਸਰਕਾਰੀ ਸੀਨੀ. ਸੈਕੰ. ਸਕੂਲ, ਸੁਖਪੁਰ

ਜ਼ਿਲ੍ਹਾ ਪੱਧਰੀ ਪੇਂਟਿੰਗ ਮਕਾਬਲੇ ਦੇ ਨਤੀਜੇ ਇਸ ਤਰ੍ਹਾਂ ਰਹੇ:

ਪਹਿਲਾ ਸਥਾਨ – ਚਰਨਕੰਵਲ ਕੌਰ ਪੁੱਤਰੀ ਗੁਰਪ੍ਰੀਤ ਸਿੰਘ, ਸਰਕਾਰੀ ਹਾਈ ਸਕੂਲ, ਸਹਿਜੜਾ

ਦੂਜਾ ਸਥਾਨ – ਮਨਪ੍ਰੀਤ ਕੌਰ ਪੁੱਤਰੀ ਮੱਖਣ ਸਿੰਘ , ਸਰਕਾਰੀ ਹਾਈ ਸਕੂਲ, ਦਰਾਜ

ਤੀਜਾ ਸਥਾਨ – ਅਮਿਤ ਪੁੱਤਰ ਅਜੇ ਕੁਮਾਰ, ਸਰਕਾਰੀ ਸੀਨੀ. ਸੈਕੰ. ਸਕੂਲ, ਬਰਨਾਲਾ (ਮੁੰਡੇ)

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD