Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਰੋਹ

ਸ਼ਹੀਦ ਭਗਤ ਸਿੰਘ ਸਾਡੇ ਦੇਸ਼ ਦਾ ਉਹ ਕੌਮੀ ਨਾਇਕ ਹੈ ਜੋ ਹਮੇਸ਼ਾਂ ਸਾਡੇ ਲਈ ਪ੍ਰੇਰਨਾ ਸਰੋਤ ਰਹੇਗਾ - ਡਿਪਟੀ ਕਮਿਸ਼ਨਰ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 28 Sep 2022

Last updated on: Sep 28, 2022, 00:00 IST

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਏ.ਡੀ.ਸੀ. (ਜ) ਡਾ. ਨਿਧੀ ਕੁਮੁਧ, ਐੱਸ.ਪੀ. ਸ. ਪ੍ਰਿਥੀਪਾਲ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ. ਵਰੁਣ ਕੁਮਾਰ ਸਮੇਤ ਹੋਰ ਜ਼ਿਲ੍ਹਾ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਟਾਫ਼ ਵੱਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਉੱਪਰ ਫੁੱਲ ਅਰਪਤ ਕਰਕੇ ਸਰਧਾਂਜਲੀ ਭੇਟ ਕੀਤੀ ਗਈ। 

ਇਸ ਦੌਰਾਨ ਡੀ.ਐੱਸ.ਪੀ. ਕਲਾਨੌਰ ਸ. ਲਖਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸਲਾਮੀ ਭੇਟ ਕੀਤੀ।ਇਸ ਮੌਕੇ ਵੀਡੀਓ ਸੰਦੇਸ਼ ਰਾਹੀਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਅਹਿਦ ਚੁਕਾਇਆ ਗਿਆ। 

ਮੁੱਖ ਮੰਤਰੀ ਸ. ਮਾਨ ਨੇ ਵੀਡੀਓ ਸੰਦੇਸ਼ ਰਾਹੀਂ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਦਰਸਾਏ ਹੋਏ ਮਾਰਗ ’ਤੇ ਚੱਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਵੱਲੋਂ ਆਮ ਲੋਕਾਂ ਦੀ ਭਲਾਈ ਅਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸੰਝੋਏ ਹੋਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਦ੍ਰਿੜ ਇਰਾਦੇ ਨਾਲ ਆਪਣੀ ਜਿੰਮੇਵਾਰੀ ਨਿਭਾਉਂਦੇ ਰਹਿਣਗੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਡੇ ਦੇਸ਼ ਦਾ ਉਹ ਕੌਮੀ ਨਾਇਕ ਹੈ ਜੋ ਹਮੇਸ਼ਾਂ ਹੀ ਸਾਡੇ ਲਈ ਪ੍ਰੇਰਨਾ ਸਰੋਤ ਰਹੇਗਾ। ਉਨ੍ਹਾਂ ਕਿਹਾ ਸ. ਭਗਤ ਸਿੰਘ ਦੀ ਵਿਚਾਰਧਾਰਾ ਸਮਾਨਤਾ ਵਾਲੇ ਸਮਾਜ ਦੇ ਸਿਧਾਂਤ ’ਤੇ ਆਧਾਰਿਤ ਸੀ ਜਿਸਤੋਂ ਸਾਨੂੰੰ ਪ੍ਰੇਰਣਾ ਲੈਣ ਦੀ ਲੋੜ ਹੈ। 

ਉਨ੍ਹਾਂ ਸਮੂਹ ਜ਼ਿਲ੍ਹਾ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਪੂਰੀ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨੂੰ ਨਿਭਾਉਣ ਅਤੇ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਏ ਲੋਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਸ. ਭਗਤ ਸਿੰਘ ਦੇ ਨਾਮ ’ਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜ਼ਿਲ੍ਹਾ ਖੇਡ ਸੁਸਾਇਟੀ ਦਾ ਗਠਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਖੇਡਾਂ ਦੀ ਲੀਗ ਕਰਵਾਈ ਜਾਵੇਗੀ। 

ਉਨ੍ਹਾਂ ਕਿਹਾ ਕਿ ਜੇਤੂ ਖਿਡਾਰੀਆਂ ਨੂੰ ਚੰਗੇ ਇਨਾਮ ਦਿੱਤੇ ਜਾਣਗੇ ਤਾਂ ਜੋ ਸਾਡੀ ਨੌਜਵਾਨ ਖੇਡਾਂ ਨਾਲ ਜੁੜ ਸਕਣ। ਇਸ ਤੋਂ ਇਲਾਵਾ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਅਜੀਵਕਾ ਮਿਸ਼ਨ ਨਾਲ ਜੋੜ ਕੇ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਸਦਰ ਮੁਕਾਮ ਸਮੇਤ ਸਾਰੀਆਂ ਤਹਿਸੀਲਾਂ ਵਿੱਚ ਕੈਂਡਲ ਲਾਈਟ ਮਾਰਚ, ਸਾਈਕਲ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਦੱਸਿਆ ਗਿਆ ਹੈ ਅਤੇ ਉਨ੍ਹਾਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਹਨ। 

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD