Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰੇਬੀਜ਼ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਣ ਹੀ ਇੱਕਮਾਤਰ ਉਪਾਅ : ਸਿਵਲ ਸਰਜਨ ਡਾ. ਗੋਇਲ

Fazilka, Health, Civil Surgeon Fazilka

Web Admin

Web Admin

5 Dariya News

ਫਾਜ਼ਿਲਕਾ , 29 Sep 2022

Last updated on: Sep 29, 2022, 00:00 IST

ਸਿਵਲ ਸਰਜਨ ਫਾਜ਼ਿਲਕਾ ਡਾ. ਸਤੀਸ਼ ਕੁਮਾਰ ਗੋਇਲ ਵਲੋਂ ਆਮ ਲੋਕਾਂ ਨੂੰ ਹਲਕਾਅ ਦੀ ਬਿਮਾਰੀ ਪ੍ਰਤੀ ਸੁਚੇਤ ਕਰਨ ਸਬੰਧੀ ਵਿਸ਼ਵ ਰੇਬੀਜ਼ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਦਫ਼ਤਰ ਫਾਜ਼ਿਲਕਾ ਵਿੱਚ ਉਨ੍ਹਾਂ ਇਸ ਦਿਨ ਸਬੰਧੀ ਇਕ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬਬਿਤਾ, ਡੀਐਫਪੀਓ ਡਾ. ਕਵਿਤਾ ਸਿੰਘ, ਐਪੀਡੀਮਲੋਜਿਸਟ ਡਾ. ਸੁਨੀਤਾ ਸਮੇਤ ਹੋਰ ਅਧਿਕਾਰੀ ਹਾਜਰ ਸਨ।  

ਆਪਣੇ ਸੰਬੋਧਨ ਵਿੱਚ ਸਿਵਲ ਸਰਜਨ ਡਾ. ਸਤੀਸ਼ ਕੁਮਾਰ ਗੋਇਲ ਨੇ ਕਿਹਾ ਕਿ ਸਿਹਤ ਵਿਭਾਗ ਰੇਬੀਜ਼ ਦੀ ਬਿਮਾਰੀ 'ਤੇ ਕਾਬੂ ਪਾਉਣ ਦੇ ਮਕਸਦ ਨਾਲ ਹਰ ਸਾਲ 28 ਸਤੰਬਰ  ਨੂੰ ਵਿਸ਼ਵ ਰੇਬੀਜ਼ ਦਿਵਸ ਮਨਾਉਂਦਾ ਹੈ, ਜਿਸ ਦਾ ਮੁੱਖ ਉਦੇਸ਼ ਰੇਬੀਜ਼ ਦੀ ਬਿਮਾਰੀ ਤੇ ਇਸ ਦੀ ਰੋਕਥਾਮ ਬਾਰੇ ਆਮ ਲੋਕਾਂ ਵਿਚ ਜਾਗਰੂਕਤਾ ਫੈਲਾਉਣਾ ਹੈ। ਵਿਸ਼ਵ ਰੇਬੀਜ਼ ਦਿਵਸ 2022 ਦਾ ਥੀਮ ਰੇਬੀਜ਼: "ਵਨ ਹੈੈਲਥ-ਜ਼ੀਰੋ ਡੈੱਥ" ਰੱਖਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਹਲਕਾਅ ਦੀ ਬਿਮਾਰੀ ਤੋਂ ਸਾਵਧਾਨ ਕਰਦਿਆਂ ਦੱਸਿਆ ਕਿ ਕੁੱਤੇ ਤੋਂ ਇਲਾਵਾ ਬਿੱਲੀ ਜਾਂ ਕਿਸੇ ਹੋਰ ਜਾਨਵਰ ਦੇ ਕੱਟਣ ਨਾਲ ਵੀ ਰੇਬੀਜ਼ ਹੋਣ ਦਾ ਖਤਰਾ ਹੁੰਦਾ ਹੈ, ਜੋ ਵਾਇਰਸ ਨਾਲ ਫੈਲਣ ਵਾਲਾ ਇਕ ਬੇਹੱਦ ਗੰਭੀਰ ਰੋਗ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਦੇਸ਼ ਵਿੱਚ ਲਗਭਗ 20 ਹਜ਼ਾਰ ਲੋਕਾਂ ਦੀ ਰੇਬੀਜ਼ ਦੀ ਲਾਗ ਕਾਰਨ ਮੌਤ ਹੋ ਜਾਂਦੀ ਹੈ ਅਤੇ ਰੇਬੀਜ਼ ਤੋਂ ਬਚਾਅ ਲਈ ਟੀਕਾਕਰਣ ਹੀ ਇੱਕਮਾਤਰ ਉਪਾਅ ਹੈ।

ਡਾ. ਗੋਇਲ ਨੇ ਦੱਸਿਆ ਕਿ ਰੇਬੀਜ਼ ਇਕ ਅਜਿਹਾ ਵਾਇਰਸ ਲਾਗ ਹੈ, ਜੋ ਆਮ ਤੌਰ 'ਤੇ ਸੰਕ੍ਰਮਤ ਜਾਨਵਰਾਂ ਦੇ ਕੱਟਣ ਨਾਲ ਫੈਲਦਾ ਹੈ। ਰੇਬੀਜ਼ ਦਾ ਵਾਇਰਸ ਕਈ ਵਾਰ ਪਾਲਤੂ ਜਾਨਵਰ ਦੇ ਚੱਟਣ ਜਾਂ ਜਾਨਵਰ ਦੇ ਲਾਰ ਨਾਲ ਸਿੱਧਾ ਸੰਪਰਕ ਵਿਚ ਹੋਣ ਨਾਲ ਵੀ ਫੈਲ ਜਾਂਦਾ ਹੈ। ਰੇਬੀਜ਼ ਇਕ ਜਾਨਲੇਵਾ ਰੋਗ ਹੈ, ਜਿਸ ਦੇ ਲੱਛਣ ਬੇਹੱਦ ਦੇਰ ਨਾਲ ਨਜ਼ਰ ਆਉਂਦੇ ਹਨ। ਜੇਕਰ ਸਮਾਂ ਰਹਿੰਦੇ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਰੋਗ ਜਾਨਲੇਵਾ ਸਾਬਤ ਹੋ ਜਾਂਦਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੇ ਆਪਣੇ ਘਰਾਂ ਵਿਚ ਪਾਲਤੂ ਕੁੱਤੇ ਰੱਖੇ ਹੋਏ ਹਨ, ਉਹ ਉਨ੍ਹਾਂ ਦਾ ਟੀਕਾਕਰਣ ਜ਼ਰੂਰ ਕਰਵਾਉਣ ਤਾਂ ਜੋ ਕੁੱਤੇ ਦੇ ਕੱਟਣ 'ਤੇ ਲੋਕਾਂ ਨੂੰ ਹਲਕਾਅ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਰੇਬੀਜ਼ ਦਾ ਕੋਈ ਇਲਾਜ ਨਹੀਂ, ਸਿਰਫ਼ ਬਚਾਅ ਲਈ ਉਪਰਾਲੇ ਹੀ ਕੀਤੇ ਜਾ ਸਕਦੇ ਹਨ। 

ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕੁੱਤੇ ਜਾਂ ਕਿਸੇ ਹੋਰ ਜਾਨਵਰ ਦੇ ਕੱਟਣ 'ਤੇ ਅਣਗਹਿਲੀ ਨਹੀਂ ਵਰਤਣੀ ਚਾਹੀਦੀ, ਸਗੋਂ ਸਰਕਾਰੀ ਹਸਪਤਾਲਾਂ ਵਿਚ ਉਪਲਬਧ ਮੁਫਤ ਇਲਾਜ ਦਾ ਫਾਇਦਾ ਉਠਾ ਕੇ ਇਸ ਬਿਮਾਰੀ ਤੋਂ ਬਚਣਾ ਚਾਹੀਦਾ ਹੈ।ਸਹਾਇਕ ਸਿਵਲ ਸਰਜਨ ਡਾ. ਬਬਿਤਾ ਤੇ ਡੀਐਫਪੀਓ ਡਾ. ਕਵਿਤਾ ਸਿੰਘ ਨੇ ਕਿਹਾ ਕਿ ਰੇਬੀਜ਼ ਦੇ 99 ਫੀਸਦੀ ਮਾਮਲੇ ਕੇਵਲ ਕੁੱਤਿਆਂ ਦੇ ਕੱਟਣ ਨਾਲ ਸਬੰਧਤ ਹੁੰਦੇ ਹਨ, ਜਿਸ ਦੇ ਇਲਾਜ ਲਈ ਐਂਟੀ ਰੇਬੀਜ਼ ਵੈਕਸੀਨ ਮੁਫਤ ਲਗਾਈ ਜਾਂਦੀ ਹੈ। 

ਉਨ੍ਹਾਂ ਦੱਸਿਆ ਕਿ ਮੁੱਢਲੀ ਸਹਾਇਤਾ ਦੇ ਤੌਰ ਉੱਤੇ ਜ਼ਖਮ ਨੂੰ ਵਗਦੇ ਪਾਣੀ ਵਿਚ ਸਾਬਣ ਨਾਲ 15 ਮਿੰਟ ਤੱਕ ਧੋਣ ਨਾਲ ਇਸ ਬਿਮਾਰੀ ਦੇ ਜ਼ੋਖਮ ਨੂੰ ਘਟਾਇਆ ਜਾ ਸਕਦਾ ਹੈ। ਕੁੱਤੇ ਦੇ ਕੱਟਣ ਉੱਤੇ ਤੁਰੰਤ ਨੇੜਲੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰੀ ਸਲਾਹ ਅਨੁਸਾਰ ਬਿਮਾਰੀ ਤੋਂ ਬਚਾਅ ਲਈ ਐਂਟੀ ਰੇਬੀਜ਼ ਦੇ ਟੀਕੇ ਲਗਵਾਉਣੇ ਬੇਹੱਦ ਜ਼ਰੂਰੀ ਹਨ, ਜਿਸ ਨਾਲ ਰੇਬੀਜ਼ ਬਿਮਾਰੀ ਹੋਣ ਤੋਂ ਕਾਫੀ ਹੱਦ ਤੱਕ ਬਚਿਆ ਜਾ ਸਕਦਾ ਹੈ। 

ਭਾਰਤ ਸਰਕਾਰ ਨੇ ਸਾਲ 2030 ਤੱਕ ਕੁੱਤਿਆਂ ਦੇ ਕੱਟਣ ਨਾਲ ਹੋਣ ਵਾਲੇ ਰੇਬੀਜ਼ ਨੂੰ ਖਤਮ ਕਰਨ ਦਾ ਟੀਚਾ ਮਿੱਥਿਆ ਹੋਇਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

 

Tags: Fazilka , Health , Civil Surgeon Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD