Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਹੀਦੇ ਆਜਮ ਸ. ਭਗਤ ਸਿੰਘ ਜੀ ਨੂੰ ਸਰਧਾ ਦੇ ਫੁੱਲ ਭੇਂਟ ਕਰਕੇ ਕੀਤਾ ਯਾਦ

ਪੰਜਾਬ ਪੁਲਿਸ ਦੇ ਕਰੀਬ 28 ਜਵਾਨਾਂ ਵੱਲੋਂ ਸਹੀਦੇ ਆਜਮ ਸ. ਭਗਤ ਸਿੰਘ ਜੀ ਨੂੰ ਦਿੱਤੀ ਸਲਾਮੀ

DC Pathankot, Deputy Commissioner Pathankot, Harbir Singh, Pathankot

Web Admin

Web Admin

5 Dariya News

ਪਠਾਨਕੋਟ , 29 Sep 2022

Last updated on: Sep 29, 2022, 00:00 IST

ਜਿਲ੍ਹਾ ਪ੍ਰਸਾਸਨ ਵੱਲੋਂ ਸਹੀਦੇ ਆਜਮ ਸ. ਭਗਤ ਸਿੰਘ ਜੀ ਦਾ 115ਵਾਂ ਜਨਮ ਦਿਹਾੜਾ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ। ਇਸ ਮੋਕੇ ਤੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਅਤੇ ਸ. ਹਰਕਮਲਪ੍ਰੀਤ ਸਿੰਘ ਖੱਖ ਐਸ.ਐਸ.ਪੀ. ਪਠਾਨਕੋਟ ਵਿਸੇਸ ਮਹਿਮਾਨ ਵਜੋਂ ਹਾਜਰ ਹੋਏ। 

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਧਰਮਵੀਰ ਸਿੰਘ ਵਣ ਮੰਡਲ ਅਧਿਕਾਰੀ ਪਠਾਨਕੋਟ, ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਮੇਜਰ ਡਾ. ਸੁਮਿਤ ਮੁਧ ਸਹਾਇਕ ਕਮਿਸਨਰ ਪਠਾਨਕੋਟ, ਪੰਜਾਬ ਪੁਲਿਸ ਦੇ ਹੋਰ ਅਧਿਕਾਰੀ, ਆਦਿ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਅਤੇ ਸਟਾਫ ਹਾਜਰ ਸੀ।

ਪ੍ਰੋਗਰਾਮ ਦੇ ਸੁਰੂ ਵਿੱਚ ਮੁੱਖ ਮਹਿਮਾਨ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ, ਹਰਕਮਲਪ੍ਰੀਤ ਸਿੰਘ ਖੱਖ ਐਸ.ਐਸ.ਪੀ. ਪਠਾਨਕੋਟ ਅਤੇ ਹੋਰ ਜਿਲ੍ਹਾ ਅਧਿਕਾਰੀਆਂ ਨੇ ਸਹੀਦੇ ਆਜਮ ਸ. ਭਗਤ ਸਿੰਘ ਜੀ ਦੀ ਫੋਟੋ ਅੱਗੇ ਸਰਧਾ ਦੇ ਫੁੱਲ ਭੇਂਟ ਕਰਕੇ ਨਮਨ ਕੀਤਾ। ਇਸ ਤੋਂ ਬਾਅਦ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮੋਮਬੱਤੀਆਂ ਜਗ੍ਹਾਈਆਂ ਗਈਆਂ ਅਤੇ ਸ. ਭਗਤ ਸਿੰਘ ਜੀ ਨੂੰ ਨਮਨ ਕਰਕੇ ਯਾਦ ਕੀਤਾ ਗਿਆ। 

ਇਸ ਮੋਕੇ ਤੇ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਐਲ.ਈ.ਡੀ. ਸਕਰੀਨ ਤੇ ਸੰਹੁ ਚੁੱਕੀ ਗਈ ਅਤੇ ਸਹੀਦੇ ਆਜਮ ਸ. ਭਗਤ ਸਿੰਘ ਜੀ ਦੇ ਨਕਸੇ ਕਦਮ ਤੇ ਚਲਣ ਲਈ ਸਭ ਨੂੰ ਪ੍ਰੇਰਿਤ ਕੀਤਾ। ਇਸ ਮੋਕੇ ਤੇ ਪੰਜਾਬ ਪੁਲਿਸ ਪਠਾਨਕੋਟ ਦੇ ਕਰੀਬ 28 ਜਵਾਨਾਂ ਵੱਲੋਂ ਸਹੀਦੇ ਆਜਮ ਸ. ਭਗਤ ਸਿੰਘ ਜੀ ਨੂੰ ਸਲਾਮੀ ਵੀ ਦਿੱਤੀ ਗਈ।

ਇਸ ਮੋਕੇ ਤੇ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਸਹੀਦੇ ਆਜਮ ਸ. ਭਗਤ ਸਿੰਘ ਦੇਸ ਦੇ ਅਸਲੀ ਹੀਰੋ ਹਨ ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਆਜਾਦ ਫਿਜਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਮਨਾਉਂਣਾਂ ਇੱਕ ਬਹੁਤ ਹੀ ਵਧੀਆ ਉਪਰਾਲਾ ਹੈ ਕਿ ਆਉਂਣ ਵਾਲੀਆਂ ਪੀੜੀਆਂ ਤੱਕ ਇੱਕ ਸੰਦੇਸ ਜਾਂਦਾ ਹੈ ਤਾਂ ਜੋ ਉਹ ਵੀ ਇਨ੍ਹਾਂ ਸਹੀਦਾਂ ਦੀ ਯਾਦ ਨੂੰ ਅੱਗੇ ਭਵਿੱਖ ਵਿੱਚ ਜਿੰਦਾ ਰੱਖ ਸਕਣ। 

ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰ ਤੇ ਇਨ੍ਹਾਂ ਵੱਡਾ ਪ੍ਰੋਗਰਾਮ ਆਯੋਜਿਤ ਕਰਕੇ ਸ. ਭਗਤ ਸਿੰਘ ਜੀ ਨੂੰ ਯਾਦ ਕਰਨਾ ਅਤੇ ਉਨ੍ਹਾਂ ਦੇ ਦੱਸੇ ਹੋਏ ਮਾਰਗ ਤੇ ਚਲ ਕੇ ਦੇਸ ਨੂੰ ਤਰੱਕੀ ਦੀ ਰਾਹ ਤੇ ਲੈ ਕੇ ਜਾਣਾ ਉਨ੍ਹਾਂ ਦੇ ਪ੍ਰਤੀ ਸੱਚਾ ਮਾਨ ਤੇ ਸਨਮਾਨ ਹੈ। ਉਨ੍ਹਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਅਸੀਂ ਵੀ ਦੇਸ ਦੀ ਉੱਨਤੀ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਈਏ ਅਤੇ ਜਿਨ੍ਹਾਂ ਸਹੀਦਾਂ ਨੇ ਦੇਸ ਲਈ, ਸਾਡੇ ਲਈ ਕੁਰਬਾਨੀਆਂ ਦਿੱਤੀਆਂ ਉਨ੍ਹਾਂ ਨੂੰ ਯਾਦ ਕਰਕੇ ਮਾਨ ਸਨਮਾਨ ਦੇਈਏ। 

 

Tags: DC Pathankot , Deputy Commissioner Pathankot , Harbir Singh , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD