Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਡੇਂਗੂ ਤੋਂ ਬਚਾਓ ਲਈ ਸਾਵਧਾਨੀਆਂ ਦੀ ਕਰੋ ਪਾਲਣਾ, ਲੱਛਣ ਨਜਰ ਆਉਂਣ ਤੇ ਸਰਕਾਰੀ ਹਸਪਤਾਲ ਨਾਲ ਕਰੋਂ ਸੰਪਰਕ : ਹਰਬੀਰ ਸਿੰਘ

ਘਰ੍ਹਾਂ ਅੰਦਰ ਖਾਲੀ ਬਰਤਨਾਂ, ਪੀਪਿਆਂ, ਗਮਲਿਆਂ, ਕੁਲਰਾਂ ਆਦਿ ਵਿੱਚ ਪਾਣੀ ਖੜਾ ਨਾ ਰਹਿਣ ਦਿਓ

DC Pathankot, Deputy Commissioner Pathankot, Harbir Singh, Pathankot

Web Admin

Web Admin

5 Dariya News

ਪਠਾਨਕੋਟ , 29 Sep 2022

Last updated on: Sep 29, 2022, 00:00 IST

ਜਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਅਪੀਲ ਹੈ ਕਿ ਜਿਲ੍ਹੇ ਅੰਦਰ ਵੱਧ ਰਹੇ ਡੇਂਗੂ ਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਹਰੇਕ ਨਾਗਰਿਕ ਨੂੰ ਜਾਗਰੁਕ ਹੋਣ ਦੀ ਲੋੜ ਹੈ, ਇਸ ਲਈ ਘਰ੍ਹਾਂ ਅੰਦਰ ਕਿਸੇ ਵੀ ਜਗ੍ਹਾਂ ਤੇ ਪਾਣੀ ਖੜਾ ਨਾ ਰਹਿਣ ਦਿਓ, ਜਿਵੈਂ ਵਾਟਰ ਕੁਲਰ, ਗਮਲਿਆਂ, ਛੱਤ ਤੇ ਪਏ ਪੁਰਾਣੇ ਪੀਪੇ ਆਦਿ ਵਰਤਨ ਜਿਨ੍ਹਾਂ ਵਿੱਚ ਪਾਣੀ ਠਹਿਰ ਸਕਦਾ ਹੋਵੇ ਨੂੰ ਉਲਟਾ ਕਰ ਦਿਓ, ਅਤੇ ਘਰ੍ਹਾਂ ਤੋਂ ਬਾਹਰ ਨਿਕਲਣ ਲੱਗਿਆਂ ਕਪੜੇ ਪੂਰੀਆਂ ਬਾਹਵਾਂ ਵਾਲੇ ਪਾ ਕੇ ਹੀ ਘਰ ਤੋਂ ਬਾਹਰ ਨਿਕਲੋ ਤਾਂ ਜੋ ਡੇਂਗੂ ਤੇ ਕਾਬੂ ਪਾਇਆ ਜਾ ਸਕੇ। 

ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਡੇਂਗੂ ਦੇ ਪ੍ਰਭਾਵ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆਯੋਜਿਤ ਇੱਕ ਮੀਟਿੰਗ ਦੋਰਾਨ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ(ਜ), ਮੇਜਰ ਡਾ. ਸੁਮਿਤ ਮੁਧ ਸਹਾਇਕ ਕਮਿਸਨਰ ਜਰਨਲ, ਡਾ. ਸਾਕਸੀ ਸਗਲੋਤਰਾ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।

ਮੀਟਿੰਗ ਦੋਰਾਨ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੇ ਕੂਝ ਖੇਤਰਾਂ ਵਿੱਚ ਡੇਂਗੂ ਦੇ ਮਾਮਲੇ ਧਿਆਨ ਵਿੱਚ ਆਏ ਹਨ ਅਤੇ ਸਾਨੂੰ ਇਸ ਲਈ ਸਭ ਨੂੰ ਜਾਗਰੁਕ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਵੀ ਡੇਂਗੂ ਤੋਂ ਜਾਗਰੁਕ ਰਹਿਣ ਦੇ ਲਈ ਜਾਗਰੁਕਤਾ ਪ੍ਰੋਗਰਾਮ ਚਲਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਸਟੱਬਲ ਬਰਨਿੰਗ ਨੂੰ ਲੈ ਕੇ ਜੋ ਟੀਮਾਂ ਕੰਮ ਕਰ ਰਹੀਆਂ ਹਨ ਉਹ ਹੁਣ ਪਿੰਡਾਂ ਵਿੱਚ ਲੋਕਾਂ ਨੂੰ ਡੇਂਗੂ ਤੋਂ ਬਚਾਓ ਲਈ ਵੀ ਲੋਕਾਂ ਨੂੰ ਜਾਗਰੁਕ ਕਰਨਗੀਆਂ। ਉਨ੍ਹਾਂ ਨਗਰ ਨਿਗਮ ਪਠਾਨਕੋਟ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਿਟੀ ਅੰਦਰ ਜਿਨ੍ਹਾਂ ਖੇਤਰਾਂ ਅੰਦਰ ਡੇਂਗੂ ਫੈਲਣ ਦੀ ਸੰਭਾਵਨਾਂ ਹੈ ਉਨ੍ਹਾਂ ਖੇਤਰਾਂ ਅੰਦਰ ਫੋਗਿੰਗ ਕਰਵਾਈ ਜਾਵੈ ਅਤੇ ਮੱਛਰਮਾਰ ਦਵਾਈਆਂ ਦਾ ਛਿੜਕਾਓ ਕਰਵਾਇਆ ਜਾਵੈ।  

ਉਨ੍ਹਾਂ ਕਿਹਾ ਕਿ ਜਿਲ੍ਹਾਂ ਪਠਾਨਕੋਟ ਦੇ ਪਿੰਡਾਂ ਅੰਦਰ ਵੱਖ ਵੱਖ ਬਲਾਕਾਂ ਅੰਦਰ ਬੀ.ਡੀ.ਪੀ.ਓੁਜ ਟੀਮਾਂ ਬਣਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਓ ਲਈ ਜਾਗਰੁਕ ਕਰਨਗੀਆਂ ਅਤੇ ਪਿੰਡਾਂ ਅੰਦਰ ਫੋਗਿੰਗ ਕਰਨ ਦੀ ਵੀ ਵਿਵਸਥਾ ਕਰਨਗੀਆਂ। ਉਨ੍ਹਾਂ ਕਿਹਾ ਕਿ ਅਗਰ ਕਿਸੇ ਖੇਤਰ ਅੰਦਰ ਡੇਂਗੂ ਫੈਲਣ ਦੇ ਅਸਾਰ ਨਜਰ ਆਉਂਦੇ ਹਨ ਤਾਂ ਡਾ. ਸਾਕਸੀ ਸਗਲੋਤਰਾ ਦੇ ਮੋਬਾਇਲ ਨੰਬਰ 75082-64878 ਤੇ ਸੰਪਰਕ ਕਰਕੇ ਸੂਚਨਾ ਦਿੱਤੀ ਜਾਵੈ।

ਉਨ੍ਹਾਂ ਜਿਲ੍ਹਾਂ ਪਠਾਨਕੋਟ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਾਓ ਲਈ ਜੋ ਹਦਾਇਤਾਂ ਉਨ੍ਹਾਂ ਨੂੰ ਦਿੱਤੀਆਂ ਜਾਂਦੀਆਂ ਹਨ ਉਨ੍ਹਾਂ ਦੀ ਪਾਲਣਾ ਕਰੋ। ਉਨ੍ਹਾਂ ਕਿਹਾ ਕਿ ਵਿਸੇਸ ਤੋਰ ਤੇ ਦੇਖਣ ਵਿੱਚ ਆਇਆ ਹੈ ਕਿ ਘਰ੍ਹਾਂ ਅੰਦਰ ਪਾਣੀ ਦੀ ਬੋਤਲ ਅੰਦਰ ਮਨੀਪਲਾਂਟ ਲਗਾ ਦਿੱਤੇ ਜਾਂਦੇ ਹਨ ਅਤੇ ਇਸ ਪਾਣੀ ਅੰਦਰ ਵੀ ਡੇਂਗੂ ਦਾ ਲਾਰਵਾ ਹੋ ਸਕਦਾ ਹੈ ਇਸ ਲਈ ਜਾਗਰੁਕ ਰਹਿਣ ਦੀ ਲੋੜ ਹੈ, ਉਨ੍ਹਾਂ ਕਿਹਾ ਕਿ ਘਰ੍ਹਾਂ ਤੋਂ ਬਾਹਰ ਜਾਣ ਲੱਗਿਆ ਕਪੜੇ ਪੂਰੀਆਂ ਵਾਹਵਾਂ ਵਾਲੇ ਪਾਊ ਅਤੇ ਡੇਂਗੂ ਦੇ ਅਗਰ ਕੋਈ ਵੀ ਲੱਛਣ ਨਜਰ ਆਉਂਦੇ ਹਨ ਤਾਂ ਤੁਰੰਤ ਸਰਕਾਰੀ ਹਸਪਤਾਲ ਦੇ ਡਾਕਟਰਾਂ ਨਾਲ ਸੰਪਰਕ ਕਰੋ।

 

Tags: DC Pathankot , Deputy Commissioner Pathankot , Harbir Singh , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD