Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਸੀਜੀਸੀ ਲਾਂਡਰਾਂ ਵਿਖੇ ਵਿਸ਼ਵ ਹਾਰਟ ਦਿਵਸ ਮਨਾਇਆ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal, World Heart Day, Special Day, Health, National Family Health Survey, Heart Attacks

Web Admin

Web Admin

5 Dariya News

ਲਾਂਡਰਾਂ , 29 Sep 2022

Last updated on: Sep 29, 2022, 00:00 IST

ਵਿਸ਼ਵ ਹਾਰਟ ਦਿਵਸ ਮੌਕੇ ਬਾਇਓਟੈਕਨਾਲੋਜੀ ਵਿਭਾਗ (ਸੀਸੀਟੀ), ਸੀਜੀਸੀ ਲਾਂਡਰਾਂ ਵੱਲੋਂ ਆਈਵੀ ਹਸਪਤਾਲ ਮੋਹਾਲੀ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਦੁਨੀਆ ਭਰ ਵਿੱਚ ਹਰੇਕ ਸਾਲ ਮਨਾਏ ਜਾਂਦੇ ਇਸ ਵਿਸ਼ੇਸ਼ ਪ੍ਰੋਗਰਾਮ ਦਾ ਮੁੱਖ ਮਕਸਦ ਦਿਲ ਦੀ ਬਿਮਾਰੀ ਜਾਂ ਕਾਰਡੀਓਵੈਸਕੁਲਰ ਬਿਮਾਰੀ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ। 

ਸੀਜੀਸੀ ਵਿਖੇ ਕਰਵਾਏ ਇਸ ਖਾਸ ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਆਈਵੀ ਹਸਪਤਾਲ ਮੋਹਾਲੀ ਦੇ ਡਾਇਰੈਕਟਰ, ਕਾਰਡੀਓ ਵੈਸਕੁਲਰ, ਐਂਡੋਵੈਸਕੁਲਰ ਐਂਡ ਥੋਰਾਸਿਕ ਸਾਇੰਸਜ਼ ਡਾ.ਹਰਿੰਦਰ ਬੇਦੀ ਵੱਲੋਂ  ਡਾ. ਪੀਐਨ ਹਰੀਕੇਸ਼ਾ, ਕੈਂਪਸ ਡਾਇਰੈਕਟਰ, ਸੀਜੀਸੀ ਲਾਂਡਰਾ, ਖੁਰਾਕ ਅਤੇ ਪੋਸ਼ਣ ਵਿਭਾਗ ਦੀ ਡਾਇਟੀਸ਼ੀਅਨ ਦੀਪਸ਼ਿਖਾ, ਅਤੇ ਡਾ.ਸਿਮਰਨ, ਆਈਵੀ ਹਸਪਤਾਲ ਮੋਹਾਲੀ ਆਦਿ ਦੀ ਮੌਜੂਦਗੀ ਵਿੱਚ ਕੀਤਾ ਗਿਆ।

ਆਪਣੇ ਦਿਲ ਦੀ ਦੇਖਭਾਲ ਕਰਨ ਬਾਰੇ ਇੱਕ ਦਿਲਚਸਪ ਸੈਸ਼ਨ ਦੇ ਜ਼ਰੀਏ, ਬੀਟੀਂਗ ਹਾਰਟ ਸਰਜਰੀ ਦੇ ਖੇਤਰ ਦੀ ਮੋਢੀ ਅਤੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਹਾਰਟ ਸਰਜਨ, ਡਾ. ਬੇਦੀ ਨੇ ਹਾਜ਼ਰੀਨ ਨੂੰ “ਦਿਲ ਦੇ ਸਮਾਰਟ ਬਣਨ ਅਤੇ ਹਰੇਕ ਪਹਿਲੂ ਵਿੱਚ ਸੰਜਮ, ਹੌਂਸਲਾ ਰੱਖਦਿਆਂ ਇੱਕ ਸਰਗਰਮ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕੀਤੀ। 

ਜ਼ਿਕਰਯੋਗ ਹੈ ਭਾਰਤ ਵਿੱਚ ਖਾਸ ਤੌਰ ’ਤੇ ਨੌਜਵਾਨ ਬੱਚਿਆਂ ਵਿੱਚ ਦਿਲ ਦੀਆਂ ਬਿਮਾਰੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਡਾ.ਬੇਦੀ ਨੇ ਇਹ ਬਿਮਾਰੀ ਹੋਣ ਦੀਆਂ ਉਨ੍ਹਾਂ ਪ੍ਰਮੁੱਖ ਆਦਤਾਂ ਅਤੇ ਲਾਈਫ ਸਟਾਈਲ ਪ੍ਰੈਕਟਿਸ ’ਤੇ ਚਾਨਣਾ ਪਾਇਆ ਜਿਨਾਂ੍ਹ ਨੂੰ ਜੇਕਰ ਜੀਵਨ ਵਿੱਚ ਸੁਚੱਜੇ ਢੰਗ ਨਾਲ ਸ਼ਾਮਲ ਕੀਤਾ ਜਾਵੇ, ਤਾਂ ਹਾਰਟ ਦੀ ਤੰਦਰੁਸਤੀ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ। 

ਇਨ੍ਹਾਂ ਆਦਤਾਂ ਵਿੱਚੋਂ ਤਣਾਅ ਦੇ ਪੱਧਰ ਦਾ ਪ੍ਰਬੰਧਨ, ਸਾਧਾਰਨ ਚੀਜ਼ਾਂ ਵਿੱਚ ਖੁਸ਼ੀ ਲੱਭਣਾ, ਸਿਹਤਮੰਦ ਅਤੇ ਸੁਚੇਤ ਤੌਰ ’ਤੇ ਹੱਸਣਾ, ਸਰੀਰਕ ਗਤੀਵਿਧੀਆਂ ਜਿਵੇਂ ਕਿ ਯੋਗਾ ਅਤੇ ਸਾਲ ਵਿੱਚ ਇੱਕ ਵਾਰ ਦਿਲ ਦੀ ਜਾਂਚ ਕਰਵਾਉਣਾ ਆਦਿ ਸ਼ਾਮਲ ਹੈ। ਉਨ੍ਹਾਂ ਨੇ ਸਾਰਿਆਂ ਨੂੰ ਆਪਣੇ ਨਜ਼ਦੀਕੀ ਦੋਸਤਾਂ ਨਾਲ ਸਮਾਂ ਬਿਤਾਉਣ ਦੀ ਵੀ ਅਪੀਲ ਕੀਤੀ ਜੋ ਕਿ ਇੱਕ ਅਧਿਐਨ ਅਨੁਸਾਰ, ਤਣਾਅ ਨੂੰ ਘਟਾਉਣ ਦਾ ਸਭ ਤੋਂ ਪੱਕਾ ਤਰੀਕਾ ਹੈ।

ਇਸ ਉਪਰੰਤ, ਡਾਇਟੀਸ਼ੀਅਨ ਦੀਪਸ਼ਿਖਾ ਨੇ ਸੰਤੁਲਿਤ ਅਤੇ ਸਿਹਤਮੰਦ ਖੁਰਾਕ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਇੱਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ, ਜਿਸ ਦੀ ਜੇਕਰ ਪਾਲਣਾ ਕੀਤੀ ਜਾਵੇ ਤਾਂ ਦਿਲ ਦੀਆਂ ਬਿਮਾਰੀਆਂ ਨੂੰ ਰੋਕਣ ਵਿੱਚ ਬਹੁਤ ਮਦਦ ਮਿਲ ਸਕਦੀ ਹੈ। ਉਨ੍ਹਾਂ ਨੇ ਸਰਕੇਡੀਅਨ ਰਿਦਮ, ਜੋ ਕਿ ਸਾਡੇ ਸਰੀਰ ਦੇ 24 ਘੰਟਿਆਂ ਵਿੱਚ ਸੌਣ ਅਤੇ ਜਾਗਣ ਦਾ ਪੈਟਰਨ ਹੈ,  ਦੀ ਭੂਮਿਕਾ ’ਤੇ ਚਾਨਣਾ ਪਾਇਆ ਅਤੇ ਇਸ ਪੈਟਰਨ ਦੇ ਸਹੀ ਹੋਣ ਨਾਲ ਦਿਲ ਦੇ ਸਿਹਤਮੰਦ ਹੋਣ ਸੰਬੰਧੀ ਚੰਗੀ ਤਰ੍ਹਾਂ ਜਾਣੂ ਕਰਵਾਇਆ। 

ਉਨ੍ਹਾਂ ਨੇ ਹਾਜ਼ਰੀਨ ਨੂੰ ਜੰਕ ਫੂਡ ਅਤੇ ਫੇਡ ਡਾਈਟਿੰਗ ਦੀ ਵਰਤੋਂ ਘਟਾਉਣ, ਨਿਯਮਤ ਭੋਜਨ ਦੇ ਪੱਖ ਵਿੱਚ, ਰੋਜ਼ਾਨਾ ਦਰਮਿਆਨੀ ਕਸਰਤ ਕਰਨ ਤੋਂ ਇਲਾਵਾ ਵਧੇਰੇ ਫਲ, ਮੇਵੇ ਅਤੇ ਪਾਣੀ ਪੀਣ ਲਈ ਵੀ ਪ੍ਰੇਰਿਤ ਕੀਤਾ।ਅੰਤ ਵਿੱਚ ਵਿਸ਼ਵ ਹਾਰਟ ਦਿਵਸ ਦੇ ਜਸ਼ਨਾਂ ਦੀ ਸਮਾਪਤੀ ਇੱਕ ਮੈਡੀਕਲ ਕੈਂਪ ਦੇ ਨਾਲ ਹੋਈ ਜਿਸ ਉਪਰੰਤ ਸੀਜੀਸੀ ਦੇ ਵਿਿਦਆਰਥੀਆਂ ਵੱਲੋਂ ਇੱਕ ਹੈਲਥੀ ਹਾਰਟ ਅਵੇਅਰਨੈੱਸ ਤੇ ਰੈਲੀ ਕੱਢੀ ਗਈ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal , World Heart Day , Special Day , Health , National Family Health Survey , Heart Attacks

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD