Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਰਾਲੀ ਪ੍ਰਬੰਧਨ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਈਏ : ਡਾ. ਹਰੀਸ਼ ਨਈਅਰ

ਖੇਤੀਬਾੜੀ ਵਿਭਾਗ ਵੱਲੋਂ ਹਾੜ੍ਹੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕੈਂਪ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 29 Sep 2022

Last updated on: Sep 29, 2022, 00:00 IST

ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਦੀ ਅਗਵਾਈ ਹੇਠ ਹਾੜ੍ਹੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦੇਣ ਲਈ  ਜ਼ਿਲ੍ਹਾ ਪੱਧਰੀ ਕੈਂਪ ਇਥੇ ਅਨਾਜ ਮੰਡੀ ਵਿਖੇ ਲਾਇਆ ਗਿਆ।ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਡਾ. ਹਰੀਸ਼ ਨਈਅਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੋਵੇਗਾ, ਉੱਥੇ ਪਰਾਲੀ ਦੇ ਧੂੰਏੰ ਕਾਰਨ ਸਾਹ ਲੈਣ ਵਿੱਚ ਮੁਸ਼ਕਲ ਆਉਣ 'ਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਖਤਰਾ ਬਣਿਆ ਰਹਿੰਦਾ ਹੈ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪਬੰਧਨ ਕਰਕੇ ਵਾਤਾਵਰਣ ਸੰਭਾਲਣ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਫਸਲੀ ਵਿਭਿੰਨਤਾ ਅਪਣਾਉਣ। ਇਸ ਮੌਕੇ ਕੇਨ ਕਮਿਸ਼ਨਰ ਪੰਜਾਬ ਡਾ. ਰਾਜੇਸ਼ ਕੁਮਾਰ ਰਹੇਜਾ ਨੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਸਬਸਿਡੀ ਅਤੇ ਖੇਤੀ ਮਸ਼ੀਨਰੀ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ।

ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਵਰਿੰਦਰ ਕੁਮਾਰ ਨੇ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਤੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਟੀਮ, ਜਿਨ੍ਹਾਂ ਵਿੱਚ ਡਾ. ਅਸ਼ੋਕ ਕੁਮਾਰ ਨੇ ਮਿੱਟੀ , ਡਾ. ਅਮਨਦੀਪ ਕੌਰ ਨੇ ਫਸਲਾਂ ਤੇ ਸੰਭਾਲ, ਡਾ.ਅਰਸ਼ਦੀਪ ਸਿੰਘ ਨੇ ਮਸ਼ੀਨਰੀ ਸਬੰਧੀ ਤੇ  ਭੁਪਿੰਦਰ ਸਿੰਘ ਐਸਡੀਓ ਨੇ ਪਾਣੀ ਦੀ ਸੰਭਾਲ ਕਰਨ ਬਾਰੇ ਜਾਣਕਾਰੀ ਦਿੱਤੀ। 

ਇਸ ਮੌਕੇ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਵੱਲੋਂ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ 'ਚ ਕਿਸਾਨ ਹਰਦੇਵ ਸਿੰਘ  ਪਿੰਡ ਗਹਿਲ, ਜਰਨੈਲ ਸਿੰਘ ਮਹਿਲ ਕਲਾਂ, ਮੇਜਰ ਸਿੰਘ ਵਾਸੀ ਭਗਤਪੁਰਾ, ਸੁਖਵੰਤ ਸਿੰਘ ਵਾਸੀ ਧੂਰਕੋਟ, ਹਰਿਮੰਦਰ ਸਿੰਘ ਪਿੰਡ ਬੱਲੋਕੇ ਆਦਿ ਸ਼ਾਮਲ ਸਨ।ਇਸ ਮੌਕੇ ਸਕੂਲੀ ਵਿਦਿਆਰਥਣਾਂ ਵੱਲੋਂ ਪਰਾਲੀ ਪ੍ਰਬੰਧਨ ਬਾਰੇ ਜਾਗੋ ਕੱਢ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐੱਸਡੀਐੱਮ ਗੋਪਾਲ ਸਿੰਘ, ਫਾਰਮ ਸਲਾਹਕਾਰ ਕੇਂਦਰ ਦੇ ਇੰਚਾਰਜ ਡਾ. ਨਵਦੀਪ ਸਿੰਘ ਗਿੱਲ, ਡੇਅਰੀ ਵਿਭਾਗ ਤੋਂ ਲਖਮੀਤ ਸਿੰਘ, ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਜਰਨੈਲ ਸਿੰਘ, ਗੁਰਚਰਨ ਸਿੰਘ,   ਡਾ. ਜਸਵਿੰਦਰ ਸਿੰਘ, ਗੁਰਮੀਤ ਸਿੰਘ, ਜਸਮੀਨ ਸਿੱਧੂ, ਸੁੱਖਦੀਪ ਸਿੰਘ ਏਡੀਓ ਹਾਜ਼ਰ ਸਨ। 

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD