Saturday, 18 May 2024

 

 

ਖ਼ਾਸ ਖਬਰਾਂ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ

 

ਚੰਡੀਗੜ੍ਹ ਯੂਨੀਵਰਸਿਟੀ ਨੇ ਕੌਮੀ ਪੱਧਰ 'ਤੇ ਕਾਇਮ ਕੀਤਾ ਨਵਾਂ ਰਿਕਾਰਡ: 6154 ਪੇਸ਼ਕਸ਼ਾਂ ਨਾਲ ਬੈਚ-2023 ਦੀਆਂ ਕੈਂਪਸ ਪਲੇਸਮੈਂਟਾਂ ਦੀ ਹੋਈ ਸ਼ਾਨਦਾਰ ਸ਼ੁਰੂਆਤ

150 ਤੋਂ ਵੱਧ ਚੋਟੀ ਦੀਆਂ ਕੰਪਨੀਆਂ ਨੇ ਭਰਤੀ ਪ੍ਰੀਕਿਰਿਆ 'ਚ ਕੀਤੀ ਸ਼ਮੂਲੀਅਤ: 23 ਬਹੁਕੌਮੀ ਕੰਪਨੀਆਂ ਵੱਲੋਂ ਵਿਦਿਆਰਥੀਆਂ ਨੂੰ 30 ਲੱਖ ਤੋਂ ਵੱਧ ਦੇ ਪੈਕੇਜ਼ ਦੀ ਪੇਸ਼ਕਸ਼

Chandigarh University, Gharuan, Chandigarh University Gharuan, Chandigarh Group Of Colleges, Satnam Singh Sandhu, CGC Gharuan

Web Admin

Web Admin

5 Dariya News

ਘੜੂੰਆਂ , 29 Sep 2022

ਵਿਦਿਆਰਥੀਆਂ ਨੂੰ ਰੋਜ਼ਗਾਰ ਪ੍ਰਦਾਨ ਕਰਵਾਉਣ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਬੈਚ-2023 ਲਈ ਚੱਲ ਰਹੀਆਂ ਕੈਂਪਸ ਪਲੇਸਮੈਂਟਾਂ ਦੇ ਪਹਿਲੇ ਦੌਰ 'ਚ ਵਿਦਿਆਰਥੀਆਂ ਨੂੰ ਰਿਕਾਰਡਤੋੜ ਪਲੇਸਮੈਂਟ ਪ੍ਰਦਾਨ ਕਰਵਾਕੇ ਰਾਸ਼ਟਰੀ ਪੱਧਰ 'ਤੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਵਰ੍ਹੇ ਹੁਣ ਤੱਕ 150 ਤੋਂ ਵੱਧ ਬਹੁਕੌਮੀ ਕੰਪਨੀਆਂ ਵੱਲੋਂ ਬੈਚ 2023 ਦੇ ਵਿਦਿਆਰਥੀਆਂ ਨੂੰ 6154 ਪਲੇਸਮੈਂਟ ਪੇਸ਼ਕਸ਼ਾਂ ਪ੍ਰਦਾਨ ਕੀਤੀਆਂ ਗਈਆਂ ਹਨ। 

ਇਹ ਜਾਣਕਾਰੀ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰੰੰਘ ਸੰਧੂ ਨੇ ਪੱਤਰਕਾਰਾਂ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ 150 ਕੰਪਨੀਆਂ ਵਿਚੋਂ 23 ਕੰਪਨੀਆਂ ਅਜਿਹੀਆਂ ਹਨ ਜਿਨ੍ਹਾਂ ਵੱਲੋਂ ਭਰਤੀ ਪ੍ਰੀਕਿਰਿਆ ਦੌਰਾਨ ਵਿਦਿਆਰਥੀਆਂ ਨੂੰ 30 ਲੱਖ ਜਾਂ ਇਸ ਤੋਂ ਵੱਧ ਦੇ ਸਾਲਾਨਾ ਪੈਕੇਜ਼ ਦੀ ਪੇਸ਼ਕਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 'ਵਰਸਿਟੀ ਨੇ ਮਿਆਰੀ ਅਤੇ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨ ਦੀ ਆਪਣੀ ਵਿਰਾਸਤ ਨੂੰ ਜਾਰੀ ਰੱਖਦਿਆਂ ਇਹ ਰਿਕਾਰਡ ਕਾਇਮ ਕੀਤਾ ਹੈ।

ਸ. ਸੰਧੂ ਨੇ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਨੇ ਪਿਛਲੇ 6 ਸਾਲਾਂ ਤੋਂ ਲਗਾਤਾਰ ਪਲੇਸਮੈਂਟ ਦੇ ਖੇਤਰ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਂਦਿਆਂ ਇਸ ਸਾਲ ਵੀ ਕੈਂਪਸ ਪਲੇਸਮੈਂਟ ਵਿੱਚ ਆਪਣਾ ਦਬਦਬਾ ਕਾਇਮ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਹੁਣ ਤੱਕ 150 ਤੋਂ ਵੱਧ ਬਹੁਕੌਮੀ ਕੰਪਨੀਆਂ ਪਲੇਸਮੈਂਟ ਡਰਾਈਵ ਲਈ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਆ ਚੁੱਕੀਆਂ ਹਨ ਅਤੇ ਬੈਚ 2023 ਦੇ ਵਿਦਿਆਰਥੀਆਂ ਨੂੰ 6154 ਪਲੇਸਮੈਂਟ ਆਫ਼ਰ ਪ੍ਰਦਾਨ ਕੀਤੇ ਗਏ ਹਨ, ਜੋ ਸਮੁੱਚੇ ਦੇਸ਼ ਵਿਚੋਂ ਸੱਭ ਤੋਂ ਵੱਧ ਹੈ। 

ਉਨ੍ਹਾਂ ਕਿਹਾ ਕਿ 'ਵਰਸਿਟੀ ਵੱਲੋਂ ਵਿਦਿਆਰਥੀਆਂ ਨਾਲ ਰੁਜ਼ਗਾਰ ਸਬੰਧੀ ਪ੍ਰਗਟਾਈ ਵਚਨਬੱਧਤਾ ਦੀ ਪੂਰਤੀ ਵਾਸਤੇ ਸਿਰਤੋੜ ਯਤਨ ਕੀਤੇ ਗਏ ਹਨ, ਜਿਸ ਦੇ ਨਤੀਜੇ ਵਜੋਂ 'ਵਰਸਿਟੀ ਕੌਮੀ ਪੱਧਰ 'ਤੇ ਨਵਾਂ ਰਿਕਾਰਡ ਸਥਾਪਿਤ ਕਰਨ 'ਚ ਕਾਮਯਾਬ ਰਹੀ ਹੈ। ਔਸਤਨ ਪੈਕੇਜ਼ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਪਿਛਲੇ ਸਾਲ ਦੇ ਮੁਕਾਬਲੇ ਇਸ ਵਰ੍ਹੇ ਵਿਦਿਆਰਥੀਆਂ ਨੂੰ 9.54 ਲੱਖ ਸਾਲਾਨਾ ਦਾ ਔਸਤਨ ਪੈਕੇਜ਼ ਮਿਲਿਆ ਹੈ। 

ਇਸ ਪ੍ਰਾਪਤੀ ਦਾ ਸਿਹਰਾ ਵਿਦਿਆਰਥੀਆਂ, ਫੈਕਲਟੀ, ਸਾਬਕਾ ਵਿਦਿਆਰਥੀਆਂ, ਇੰਡਸਟਰੀ ਨੂੰ ਦਿੰਦਿਆਂ ਸ. ਸੰਧੂ ਨੇ ਕਿਹਾ ਕਿ ਬਿਹਤਰ ਟੀਮ ਹੀ ਅੱਵਲ ਨਤੀਜੇ ਸਾਹਮਣੇ ਲਿਆ ਸਕਦੀ ਹੈ।ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ. ਸੰਧੂ ਨੇ ਕਿਹਾ ਕਿ ਕਿਊ.ਐਸ ਵਿਸ਼ਵ ਯੂਨੀਵਰਸਿਟੀ ਰੈਕਿੰਗਜ਼-2023 ਅਤੇ ਐਨ.ਆਈ.ਆਰ.ਐਫ਼ (ਨਿਰਫ਼) ਰੈਕਿੰਗ 2022 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਪਲੇਸਮੈਂਟ ਦੇ ਖੇਤਰ 'ਚ ਨਵਾਂ ਰਿਕਾਰਡ ਕਾਇਮ ਕਰਨਾ ਵੱਡੀ ਪ੍ਰਾਪਤੀ ਸਮਝੀ ਗਈ ਹੈ। 

ਉਨ੍ਹਾਂ ਦੱਸਿਆ ਕਿ ਕਿਊ.ਐਸ ਵਿਸ਼ਵ ਯੂਨੀਵਰਸਿਟੀ ਰੈਕਿੰਗ 'ਚ ਸ਼ੁਮਾਰ ਹੁੰਦਿਆਂ ਸੀਯੂ ਨੇ ਦੁਨੀਆਂ ਭਰ ਦੀਆਂ ਚੋਟੀ ਦੀਆਂ 800 ਸੰਸਥਾਵਾਂ ਵਿੱਚ ਸਥਾਨ ਹਾਸਲ ਕੀਤਾ ਹੈ ਜਦਕਿ ਭਾਰਤੀ ਯੂਨੀਵਰਸਿਟੀਆਂ ਵਿਚੋਂ 21ਵਾਂ ਸਥਾਨ ਅਤੇ ਦੇਸ਼ ਦੀਆਂ ਪ੍ਰਾਈਵੇਟ ਸੰਸਥਾਵਾਂ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਨਿਰਫ਼ ਰੈਕਿੰਗ 2022 'ਚ ਦੇਸ਼ ਦੀਆਂ ਸਮੁੱਚੀਆਂ ਸਰਕਾਰੀ ਅਤੇ ਗ਼ੈਰ ਸਰਕਾਰੀ ਯੂਨੀਵਰਸਿਟੀਆਂ ਵਿਚੋਂ 29 ਸਥਾਨ ਹਾਸਲ ਕੀਤਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੀ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਪ੍ਰੋ. ਹਿਮਾਨੀ ਸੂਦ ਨੇ ਦੱਸਿਆ ਕਿ ਪਲੇਸਮੈਂਟ ਲਈ ਪਹੁੰਚਣ ਵਾਲੀਆਂ ਕੰਪਨੀਆਂ 'ਚ ਆਈ.ਟੀ, ਕੰਸਲਟੈਂਸੀ, ਫਾਰਮਾ, ਬਾਇਓਟੈਕ, ਹੈਲਥਕੇਅਰ, ਫਾਈਨਾਂਸ, ਜਨਰਲ ਮੈਨੇਜਮੈਂਟ, ਵਿਕਰੀ ਅਤੇ ਮਾਰਕਟਿੰਗ ਵਰਗੇ ਖੇਤਰਾਂ ਦੀਆਂ ਕੰਪਨੀਆਂ ਸ਼ਾਮਲ ਰਹੀਆਂ।

ਉਨ੍ਹਾਂ ਦੱਸਿਆ ਕਿ ਸੱਭ ਤੋਂ ਜ਼ਿਆਦਾ ਪਲੇਸਮੈਂਟਾਂ ਦੀ ਪੇਸ਼ਕਸ਼ ਕਰਨ ਵਾਲੀਆਂ ਫਾਰਚੂਨ-500 ਕੰਪਨੀਆਂ 'ਚ ਚੋਟੀ ਦੀ ਕੰਪਨੀ ਡੀ.ਐਕਸ.ਸੀ ਟੈਕਨਾਲੋਜੀ, ਕੈਪਜੈਮਿਨੀ, ਓਪਟਮ (ਯੂ.ਐਚ.ਜੀ) ਅਤੇ ਲੀਗਾਟੋ ਆਦਿ ਕੰਪਨੀਆਂ ਦੇ ਨਾਮ ਸ਼ਾਮਲ ਹਨ। ਇਸੇ ਤਰ੍ਹਾਂ ਉਤਰ ਭਾਰਤ 'ਚ ਸੱਭ ਤੋਂ ਵੱਧ ਪੇਸ਼ਕਸ਼ਾਂ ਦੇਣ ਵਾਲੀਆਂ ਕੰਪਨੀਆਂ 'ਚ ਕੌਂਗਨੀਜੈਂਟ ਅਤੇ ਬੈਂਕ ਆਫ਼ ਅਮਰੀਕਾ ਦਾ ਨਾਮ ਅਹਿਮ ਹੈ ਜਦਕਿ ਚੋਟੀ ਦੀਆਂ ਕੰਪਨੀਆਂ 'ਚ ਇਨਟੈਲ, ਵੈਸਟਰਨ ਡਿਜੀਟਲ, ਕੁਆਲਕਾੱਮ, ਮਾਰਵਲ ਵਰਗੀਆਂ ਕੰਪਨੀਆਂ ਦੇ ਨਾਮ ਸ਼ਾਮਲ ਹਨ।

ਪ੍ਰੋ. ਹਿਮਾਨੀ ਸੂਦ ਨੇ ਦੱਸਿਆ ਕਿ ਪਲੇਸਮੈਂਟ ਪ੍ਰੀਕਿਰਿਆ ਦੌਰਾਨ ਬਹੁਕੌਮੀ ਕੰਪਨੀਆਂ ਵੱਲੋਂ ਵਿਦਿਆਰਥੀਆਂ ਨੂੰ ਆਕਰਸ਼ਿਤ ਪੈਕੇਜ਼ਾਂ 'ਤੇ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੈਚ 2023 ਦੇ ਵਿਦਿਆਰਥੀਆਂ ਨੂੰ 2 ਕੰਪਨੀਆਂ ਵੱਲੋਂ 50 ਲੱਖ ਤੋਂ ਵੱਧ ਦੇ ਪੈਕੇਜ਼ ਦੀ ਪੇਸ਼ਕਸ਼ ਪ੍ਰਦਾਨ ਕੀਤੀ ਗਈ ਹੈ ਜਦਕਿ 2 ਕੰਪਨੀਆਂ ਵੱਲੋਂ 45 ਲੱਖ ਤੋਂ ਵੱਧ, 4 ਕੰਪਨੀਆਂ ਵੱਲੋਂ 40 ਲੱਖ, 9 ਕੰਪਨੀਆਂ ਵੱਲੋਂ 30 ਲੱਖ ਤੋਂ ਵੱਧ, 10 ਤੋਂ ਵੱਧ ਕੰਪਨੀਆਂ ਵੱਲੋਂ 25 ਲੱਖ ਤੋਂ ਵੱਧ, 25 ਕੰਪਨੀਆਂ ਵੱਲੋਂ 20-25 ਲੱਖ, 30 ਕੰਪਨੀਆਂ ਵੱਲੋਂ 15 ਲੱਖ, 60 ਕੰਪਨੀਆਂ ਵੱਲੋਂ 10 ਲੱਖ ਤੋਂ ਵੱਧ, 100 ਕੰਪਨੀਆਂ ਵੱਲੋਂ 7 ਲੱਖ ਅਤੇ 120 ਤੋਂ ਵੱਧ ਕੰਪਨੀਆਂ ਵੱਲੋਂ 5 ਲੱਖ ਸਾਲਾਨਾ ਪੈਕੇਜ਼ ਦੀ ਪੇਸ਼ਕਸ਼ ਵਿਦਿਆਰਥੀਆਂ ਨੂੰ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਕੰਪਨੀਆਂ ਵੱਲੋਂ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਇੰਡਸਟਰੀ ਸਪੌਂਸਰਡ ਇੰਟਰਨਸ਼ਿਪ (ਸਟਾਈਪੈਂਡ) ਪ੍ਰਦਾਨ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ 39 ਹਜ਼ਾਰ ਦੇ ਕਰੀਬ ਦਾ ਔਸਤਨ ਸਟਾਈਪੈਂਡ ਪ੍ਰਾਪਤ ਹੋਇਆ ਹੈ।ਉਨ੍ਹਾਂ ਦੱਸਿਆ ਕਿ 16 ਕੰਪਨੀਆਂ ਵੱਲੋਂ ਵਿਦਿਆਰਥੀਆਂ ਨੂੰ 50 ਹਜ਼ਾਰ ਤੋਂ ਵੱਧ, 10 ਵੱਲੋਂ 70 ਹਜ਼ਾਰ ਤੋਂ ਵੱਧ ਅਤੇ 3 ਕੰਪਨੀਆਂ ਵੱਲੋਂ 1 ਲੱਖ ਤੋਂ ਵੱਧ ਦਾ ਸਟਾਈਪੈਂਡ ਵਿਦਿਆਰਥੀਆਂ ਨੂੰ ਦਿੱਤਾ ਗਿਆ ਹੈ।

ਸ. ਸੰਧੂ ਨੇ ਕਿਹਾ ਕਿ ਪ੍ਰੋਫੈਸ਼ਨਲ ਐਜੂਕੇਸ਼ਨ ਦੇ ਨਾਲ-ਨਾਲ ਵਿਦਿਆਰਥੀਆਂ ਦੇ ਚੌਤਰਫ਼ੇ ਵਿਕਾਸ ਅਤੇ ਮਾਰਗ ਦਰਸ਼ਨ ਲਈ 'ਵਰਸਿਟੀ ਵੱਲੋਂ ਡਿਪਾਰਟਮੈਂਟ ਆਫ਼ ਕਰੀਅਰ ਪਲੈਨਿੰਗ ਐਂਡ ਡਿਵੈਲਪਮੈਂਟ ਵਿਭਾਗ ਸਥਾਪਿਤ ਕੀਤਾ ਗਿਆ ਹੈ। ਜਿਸ ਦੇ ਸਹਿਯੋਗ ਰਾਹੀਂ ਵਿਦਿਆਰਥੀਆਂ ਨੂੰ ਕੋਰਸ ਦੀ ਸ਼ੁਰੂਆਤ ਵੇਲੇ ਤੋਂ ਹੀ ਇੰਡਸਟਰੀ ਦੀਆਂ ਲੋੜਾਂ ਮੁਤਾਬਕ ਪ੍ਰੀ-ਪਲੇਸਮੈਂਟ ਸਿਖਲਾਈ ਮੁਹੱਈਆ ਕਰਵਾਕੇ ਪਲੇਸਮੈਂਟ ਲਈ ਤਿਆਰ ਬਣਾਇਆ ਜਾਂਦਾ ਹੈ। 

ਇੰਡਸਟਰੀ ਗਠਜੋੜਾਂ ਤਹਿਤ 'ਵਰਸਿਟੀ ਵਿਖੇ ਸਥਾਪਿਤ ਲੈਬਾਰਟਰੀਆਂ, ਖੋਜ ਕੇਂਦਰਾਂ 'ਚ ਪ੍ਰੈਕਟੀਕਲ ਮੌਕਿਆਂ, ਪ੍ਰੀ-ਪਲੇਸਮੈਂਟ ਸਿਖਲਾਈ ਅਤੇ ਉਦਯੋਗਾਂ ਨਾਲ ਲਾਈਵ ਪ੍ਰਾਜੈਕਟਾਂ ਦੇ ਸਹਿਯੋਗ ਰਾਹੀਂ ਵਿਦਿਆਰਥੀ ਇੰਡਸਟਰੀ ਦੀਆਂ ਮੌਜੂਦਾ ਜ਼ਰੂਰਤਾਂ ਅਤੇ ਸੰਭਾਵਨਾਵਾਂ ਨੂੰ ਸਮਝਣ 'ਚ ਕਾਮਯਾਬ ਰਹੇ ਹਨ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਗੁਣਾਤਮਿਕ ਤੇ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਦਾਨ ਕਰਵਾਕੇ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ 'ਚ ਰੁਜ਼ਗਾਰ ਪ੍ਰਾਪਤ ਕਰਨ ਦੇ ਯੋਗ ਬਣਾਇਆ ਜਾ ਰਿਹਾ ਹੈ।

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu , CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD