Monday, 13 May 2024

 

 

ਖ਼ਾਸ ਖਬਰਾਂ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ

 

ਵਾਤਾਵਰਨ ਦੀ ਸੰਭਾਲ ਲਈ ਕੀਤੇ ਕਾਰਜਾਂ ਦਾ ਜਾਇਜਾ ਲੈਣ ਲਈ ਕੀਤੀ ਰੀਵਿਓ ਮੀਟਿੰਗ ਆਯੋਜਿਤ

ਨਿਰਧਾਰਤ ਸਥਾਨ ਤੇ ਹੀ ਛੁੱਟਿਆ ਜਾਵੇ ਵੇਸਟ ਮਟੀਰਿਅਲ (ਇੱਟਾਂ, ਰੋੜੇ, ਰੇਤਾ, ਬੱਜਰੀ), ਗਲੀ ਜਾਂ ਸੜਕ ਵਿੱਚ ਲਗਾਇਆ ਤਾਂ ਕੱਟੇਗਾ ਚਲਾਨ

DC Pathankot, Deputy Commissioner Pathankot, Harbir Singh, Pathankot

Web Admin

Web Admin

5 Dariya News

ਪਠਾਨਕੋਟ , 30 Sep 2022

ਜਿਲ੍ਹਾ ਪਠਾਨਕੋਟ ਵਿੱਚ ਵਾਤਾਵਰਣ ਦੀ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਜੀ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਇੱਕ ਰੀਵਿਓ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੋਰਾਨ ਜਿਲ੍ਹਾ ਪਠਾਨਕੋਟ ਵਿੱਚ ਵਾਤਾਵਰਣ ਦੀ ਸੰਭਾਲ ਲਈ ਕੀਤੇ ਗਏ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਤੇ ਚਰਚਾ ਕੀਤੀ ਗਈ। 

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਧਰਮਵੀਰ ਸਿੰਘ ਵਣ ਮੰਡਲ ਅਧਿਕਾਰੀ ਪਠਾਨਕੋਟ, ਯੁਧਵੀਰ ਸਿੰਘ ਡੀ.ਡੀ.ਪੀ.ਓ.ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜਰ ਸਨ।ਮੀਟਿੰਗ ਵਿੱਚ ਨਗਰ ਨਿਗਮ ਪਠਾਨਕੋਟ, ਨਗਰ ਕੌਂਸਲ ਸੁਜਾਨਪੁਰ ਅਤੇ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਵੱਲੋਂ  ਗਿੱਲਾ ਕੂੜਾ ਅਤੇ ਸੁੱਕਾ ਕੂੜਾ ਅਲਗ ਅਲਗ ਕਰਨ ਲਈ ਕੀਤੇ ਗਏ ਕਾਰਜਾਂ ਨੂੰ ਲੈ ਕੇ ਚਰਚਾ ਕੀਤੀ ਗਈ।

ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਭ ਤੋਂ ਪਹਿਲਾ ਸਿਟੀ ਅਤੇ ਪਿੰਡਾਂ ਅੰਦਰ ਗਿੱਲਾ ਅਤੇ ਸੁੱਕਾ ਕੂੜਾ ਅਲਗ ਅਲਗ ਕਰਨ ਦੀ ਵਿਵਸਥਾ ਕੀਤੀ ਜਾਣੀ ਹੈ ਜਿਨ੍ਹਾਂ ਸਥਾਨਾਂ ਤੇ ਇਹ ਵਿਵਸਥਾ ਕਰ ਲਈ ਗਈ ਹੈ ਉੱਥੇ ਵਿਸੇਸ ਮੂਹਿੰਮ ਚਲਾ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾਵੇ ਅਤੇ ਸੁੱਕਾ ਅਤੇ ਗਿੱਲਾ ਕੂੜਾ ਅਲਗ ਅਲਗ ਕਰਨ ਦੇ ਫਾਇਦਿਆਂ ਤੋਂ ਜਾਣੂ ਵੀ ਕਰਵਾਇਆ ਜਾਵੈ ਅਤੇ ਜਿਨ੍ਹਾਂ ਖੇਤਰਾਂ ਵਿੱਚ ਅੱਜ ਤੱਕ ਕੋਈ ਵਿਵਸਥਾ ਨਹੀਂ ਕੀਤੀ ਗਈ ਉੱਥੇ ਗਿੱਲਾ ਅਤੇ ਸੁੱਕਾ ਕੂੜਾਂ ਅਲਗ ਅਲਗ ਕਰਨ ਲਈ ਪਿੰਡਾਂ ਅਤੇ ਸਿਟੀ ਅੰਦਰ ਸਥਾਨ ਨਿਸਚਿਤ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਸਿਟੀ ਪਠਾਨਕੋਟ ਅੰਦਰ ਇਹ ਵੇਖਣ ਵਿੱਚ ਆਇਆ ਹੈ ਕਿ ਜਦੋਂ ਵੀ ਕਿਸੇ ਵਿਅਕਤੀ ਵੱਲੋਂ ਮਕਾਨ ਨਿਰਮਾਣ ਦਾ ਕਾਰਜ ਕੀਤਾ ਜਾਂਦਾ ਹੈ ਤਾਂ ਮਕਾਨ ਬਣਾਉਂਦੇ ਸਮੇਂ ਵਾਧੂ ਇੱਟਾਂ ਦੇ ਰੋੜੇ, ਵਾਧੂ ਰੇਤਾ ਬੱਜਰੀ ਆਦਿ ਮਟੀਰਿਅਲ ਗਲੀਆਂ ਜਾਂ ਸੜਕ ਵਿੱਚ ਲਗਾ ਦਿੱਤੇ ਜਾਂਦੇ ਹਨ ਇਸ ਨਾਲ ਜਿੱਥੇ ਆਉਂਣ ਜਾਣ ਵਾਲੇ ਲੋਕਾਂ ਨੂੰ ਪ੍ਰੇਸਾਨੀ ਹੁੰਦੀ ਹੈ ਉੱਥੇ ਹੀ ਦੁਰਘਟਨਾਵਾਂ ਹੋਣ ਦੀ ਆਸੰਕਾ ਬਣੀ ਰਹਿੰਦੀ ਹੈ। 

ਉਨ੍ਹਾਂ ਦੱਸਿਆ ਕਿ ਨਗਰ ਨਿਗਮ ਪਠਾਨਕੋਟ ਵੱਲੋਂ ਸਵੀਮਿੰਗ ਪੂਲ ਦੇ ਨਜਦੀਕ ਕਾਰਪੋਰੇਸਨ ਦੀ ਜਗ੍ਹਾ ਹੈ ਜਿੱਥੇ ਵੇਸਟ ਮਟੀਰਿਅਲ ਸੁੱਟਣ ਦੇ ਲਈ ਜਗ੍ਹਾ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਘਰ ਨਿਰਮਾਣ ਤੋਂ ਬਾਅਦ ਵੇਸਟ ਮਟੀਰਿਅਲ ਨਿਰਧਾਰਤ ਸਥਾਨ ਤੇ ਹੀ ਸੁੱਟਿਆ ਜਾਵੇ ਅਤੇ ਅਗਰ ਕਿਸੇ ਵੱਲੋਂ ਵੇਸਟ ਮਟੀਰਿਅਲ ਗਲੀ ਜਾਂ ਖਾਲੀ ਸਥਾਨ ਤੇ ਸੁੱਟਦਿਆਂ ਪਾਇਆ ਗਿਆ ਤਾਂ ਕਾਰਵਾਈ ਕਰਦਿਆਂ ਚਲਾਨ ਕੱਟੇ ਜਾਣਗੇ।ਇਸ ਮੋਕੇ ਤੇ ਵਾਤਾਵਰਨ ਦੀ ਸੰਭਾਲ ਲਈ ਹੋਰ ਮੂੱਦਿਆ ਤੇ ਵੀ ਚਰਚਾ ਕੀਤੀ ਗਈ ਅਤੇ ਇਸ ਉਦੇਸ ਲਈ ਕੀਤੇ ਜਾ ਰਹੇ ਕਾਰਜ ਨਿਰਧਾਰਤ ਸਮੇਂ ਤੇ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।

 

Tags: DC Pathankot , Deputy Commissioner Pathankot , Harbir Singh , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD