Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਝੋਨੇ ਦੀ ਨਾੜ ਨੂੰ ਅੱਗ ਨਾ ਲਗਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲਾਮਬੰਦ, ਨੋਡਲ ਅਫਸਰ, ਕਲਸਟਰ ਕੋਆਰਡੀਨੇਟਰ ਕੀਤੇ ਤੈਨਾਤ

ਝੋਨੇ ਦੀ ਪਰਾਲੀ ਸੰਭਾਲਣ ਲਈ ਪਿੰਡਾਂ ਚ ਮੌਜੂਦ ਖੇਤੀ ਸੰਦਾਂ ਦੀ ਇਕੱਠੀ ਲਿਸਟ ਕੀਤੀ ਜਾ ਰਹੀ ਹੈ ਤਿਆਰ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 30 Sep 2022

Last updated on: Sep 30, 2022, 00:00 IST

ਝੋਨੇ ਦੀ ਪਰਾਲੀ ਦੀ ਨਾੜ ਨੂੰ ਅੱਗ ਨਾ ਲਗਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲਾਮਬੰਦ ਹੈ । ਪਰਾਲੀ ਨੂੰ ਸਾੜਨ ਕਾਰਨ ਪੈਦਾ ਹੋਣ ਵਾਲੇ ਪ੍ਰਦੂਸ਼ਨ ਅਤੇ ਇਸ ਸਬੰਧੀ ਸਾਕਾਰ ਵਲੋਂ ਦਿੱਤੇ ਗਏ ਆਦੇਸ਼ ਦੀ ਉਲੰਘਣ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਸੈਕਟਰ ਅਫਸਰ ਅਤੇ ਕਲੱਸਟਰ ਕੋਆਰਡੀਨੇਟਰ ਤੈਨਾਤ ਕੀਤੇ ਗਏ ਹਨ ।

ਇਨ੍ਹਾਂ ਸਾਰੇ ਅਫਸਰਾਂ ਦੀ ਮੀਟਿੰਗ ਦੀ ਅੱਜ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਡਾ ਹਰੀਸ਼ ਨਈਅਰ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਕਾਨੂੰਗੋ ਸਰਕਲ ਦੇ ਅਨੁਸਾਰ ਵੰਡਿਆ ਗਿਆ ਹੈ। ਉਹਨਾਂ ਦੱਸਿਆ ਕਿ ਇਹ ਸਾਰੇ ਸੈਕਟਰ ਅਫਸਰ ਨੋਡਲ ਅਫਸਰਾਂ ਨਾਲ ਤਾਲਮੇਲ ਰੱਖਣਗੇ। ਜਿਥੇ ਵੀ ਨਾੜ ਨੂੰ ਅੱਗ ਲਗਾਉਣ ਦੀ ਘਟਨਾ ਬਾਰੇ ਪਤਾ ਲੱਗੇਗਾ, ਉੱਥੇ ਸਬੰਧਿਤ ਅਫਸਰ ਜਾ ਕੇ ਮੌਕਾ ਵੇਖਣਗੇ ਅਤੇ ਕਾਨੂੰਨੀ ਕਾਰਵਾਈ ਲਈ ਪੁਲਿਸ ਨੂੰ ਲਿਖਣਗੇ।

ਉਹਨਾਂ ਦੱਸਿਆ ਕਿ ਹੈ ਇਕ ਨੋਡਲ ਅਫਸਰ ਨੂੰ 2 ਤੋਂ 4 ਪਿੰਡ ਦਿੱਤੇ ਗਏ ਹਨ ਅਤੇ ਹਰ ਇਕ 10 ਪਿੰਡਾਂ ਉੱਤੇ ਇਕ ਕਲੱਸਟਰ ਅਫਸਰ ਨੂੰ ਲਗਾਇਆ ਗਿਆ ਹੈ । ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਕਾਨੂੰਗੋ ਹਲਕਾ ਬਰਨਾਲਾ, ਚੰਨਣਵਾਲ  ਅਤੇ ਹਲਕਾ ਸੰਘੇੜਾ ਦੇ ਕਲੱਸਟਰ ਅਫਸਰ ਨੇ। ਇਸੇ ਤਰ੍ਹਾਂ ਸਕੱਤਰ ਮਾਰਕੀਟ ਕਮੇਟੀ ਬਰਨਾਲਾ ਨੂੰ ਕਾਨੂੰਗੋ ਹਲਕਾ ਵਜੀਦਕੇ ਕਲਾਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਾਨੂੰਗੋ ਹਲਕਾ ਧਨੌਲਾ ਅਤੇ ਕਾਨੂੰਗੋ ਹਲਕਾ ਕਾਲੇਕੇ, ਉਪ ਮੰਡਲ ਮਾਜਸਟ੍ਰੇਟ ਤਪਾ ਨੂੰ ਕਾਨੂੰਗੋ ਹਲਕਾ ਰੂੜੇਕੇ, ਢਿਲਵਾਂ ਅਤੇ ਤਪਾ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਕਾਨੂੰਗੋ ਹਲਕਾ ਭਦੌੜ ਅਤੇ ਟੱਲੇਵਾਲ, ਸਕੱਤਰ ਮਾਰਕੀਟ ਕਮੇਟੀ ਬਰਨਾਲਾ ਨੂੰ ਮਹਿਲ ਕਲਾਂ ਆਦਿ ਵੰਡੇ ਗਏ ਹਨ।

ਉਹਨਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਖੇਤਾਂ 'ਚ ਪਰਾਲੀ ਦੀ ਨਾੜ ਨੂੰ ਅੱਗ ਨਾ ਲਗਾਉਣ। ਉਹਨਾਂ ਦੱਸਿਆ ਕਿ ਸਰਕਾਰ ਵਲੋਂ ਪਰਾਲੀ ਦੇ ਪ੍ਰਬੰਧਾਂ ਲਈ ਮਸ਼ੀਨਾਂ ਵੰਡੀਆਂ ਗਈਆਂ ਹਨ ਜਿਹੜੀਆਂ ਕਿ ਵੱਖ ਵੱਖ ਪਿੰਡਾਂ 'ਚ ਮੌਜਦ ਨੇ। ਇਸ ਸਬੰਧੀ ਸਾਰੇ ਖੇਤੀ ਸੰਦਾਂ ਦੀ ਲਿਸਟ ਬਣਾ ਕੇ ਸਾਂਝੀ ਕੀਤੀ ਜਾ ਰਹੀ ਹੈ ਜਿਸ ਵਿਚ ਕਿਸ ਪਿੰਡ 'ਚ ਕਿਹੜੇ ਕਿਸਾਨ ਕੋਲ ਕਿਹੜਾ ਸੰਦ ਹੈ ਉਸ ਸਬੰਧੀ ਸਾਰੇ ਵੇਰਵੇ ਮੌਜੂਦ ਹੋਣਗੇ ।

ਇਸੇ ਤਰ੍ਹਾਂ ਉਹਨਾਂ ਨੇ ਨਗਰ ਕੌਂਸਲ ਦੇ ਕਾਰਜਕਾਰੀ ਅਫਸਰਾਂ ਨੂੰ ਹਿਦਾਅਤ ਕੀਤੀ ਕਿ ਵੱਖ ਵੱਖ ਨਗਰ ਕੌਂਸਲਾਂ ਕੋਲ ਮੌਜੂਦ ਅੱਗ ਬੁਝਾਉਣ ਵਾਲੀਆਂ ਗੱਡੀਆਂ ਨੂੰ ਹਾਈ ਵੇ ਉੱਤੇ ਇਸ ਤਰ੍ਹਾਂ ਨਾਲ ਤੈਨਾਤ ਕੀਤਾ ਜਾਵੇ ਕਿ ਲੋੜ ਪੈਣ ਉੱਤੇ ਇਹ ਗੱਡੀਆਂ ਜਲਦ ਤੋਂ ਜਲਦ ਅੱਗ ਵਾਲੀ ਥਾਂ ਉੱਤੇ ਪਹੁੰਚ ਸਕਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਸ਼੍ਰੀ ਗੋਪਾਲ ਸਿੰਘ, ਤਹਿਸੀਲਦਾਰ ਮਿਸ ਦਿਵਿਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD