Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਵਲੋਂ ਸਵੱਛ ਭਾਰਤ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

2 ਅਕਤੂਬਰ ਨੂੰ ਹੁਸ਼ਿਆਰਪੁਰ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 30 Sep 2022

Last updated on: Sep 30, 2022, 00:00 IST

ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ’ਤੇ ਸਵੱਛ ਭਾਰਤ ਦਿਵਸ ਮੌਕੇ 2 ਅਕਤੂਬਰ ਨੂੰ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਕਰਵਾਏ ਜਾ ਰਹੇ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਚੀਫ ਇੰਜੀਨੀਅਰ ਕੇ.ਐਸ. ਸੈਣੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।  

ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਇਸ ਮੌਕੇ ਦੱਸਿਆ ਕਿ ਜੈਮਜ਼ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਆਡੀਟੋਰੀਅਮ ਵਿਖੇ 2 ਅਕਤੂਬਰ ਨੂੰ ਸਵੇਰੇ 10 ਵਜੇ ਕਰਵਾਏ ਜਾ ਰਹੇ ਇਸ ਰਾਜ ਪੱਧਰੀ ਸਮਾਗਮ ਵਿਚ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਮੁੱਖ ਮਹਿਮਾਨ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।  

ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਵਿਧਾਇਕ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਡੀ.ਕੇ. ਤਿਵਾਰੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਵੱਛਤਾ ਦੇ ਖੇਤਰ ਵਿਚ ਬਿਹਤਰੀਨ ਕੰਮ ਕਰਨ ਵਾਲੀਆਂ ਸੂਬੇ ਦੀਆਂ ਪੰਚਾਇਤਾਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਧੀਆ ਕਾਰਗੁਜਾਰੀ ਵਾਲੇ ਅਧਿਕਾਰੀਆਂ ਦਾ ਵੀ ਸਨਮਾਨ ਹੋਵੇਗਾ। 

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਵੱਛਤਾ ਸਬੰਧੀ ਨੁੱਕੜ ਨਾਟਕ, ਲਘੂ ਫਿਲਮ ਅਤੇ ਹੋਰ ਪੇਸ਼ਕਾਰੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਚੀਫ ਇੰਜੀਨੀਅਰ ਕੇ.ਐਸ. ਸੈਣੀ ਨੇ ਇਸ ਮੌਕੇ ਦੱਸਿਆ ਕਿ ਇਸ ਸਮਾਗਮ ਦੀ ਸਫ਼ਲਤਾ ਲਈ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਰਬਾਰਾ ਸਿੰਘ, ਐਸ.ਡੀ.ਐਮ. ਪ੍ਰੀਤਇੰਦਰ ਸਿੰਘ, ਸਹਾਇਕ ਕਮਿਸ਼ਨਰ ਸ਼੍ਰੀ ਵਿਓਮ ਭਾਰਦਵਾਜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੀਰਜ ਕੁਮਾਰ, ਸੁਪਰਡੈਂਟ ਇੰਜੀਨੀਅਰ ਰਾਜੇਸ਼ ਦੂਬੇ, ਤਹਿਸੀਲਦਾਰ ਹਰਕਰਮ ਸਿੰਘ, ਕਾਰਜਕਾਰੀ ਇੰਜੀਨੀਅਰ ਸਿਮਰਨਜੀਤ ਸਿੰਘ ਤੇ ਗੁਰਪ੍ਰੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਸ਼ਰਤ ਕੁਮਾਰ ਸਿੰਘ, ਕਰਨਲ ਮਨਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

 

Tags: DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD