Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜਾਬ ਵੱਲੋਂ ‘ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ, 2022 ਪਾਸ’

ਬਿੱਲ ਦਾ ਉਦੇਸ਼ ਵਪਾਰੀਆਂ ਨੂੰ ਫਾਇਦਾ ਪਹੁੰਚਾਉਣਾ ਅਤੇ ਮਾਲੀਆ ਵਧਾਉਣਾ ਹੈ: ਚੀਮਾ ਹਰਪਾਲ ਸਿੰਘ ਚੀਮਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 30 Sep 2022

Last updated on: Sep 30, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022 ਪਾਸ ਕਰ ਦਿੱਤਾ ਗਿਆ। ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਹ ਬਿੱਲ ਸਦਨ ਵਿੱਚ ਪੇਸ਼ ਕੀਤਾ, ਜਿਸ ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ ਗਿਆ।

ਸਦਨ ਵਿੱਚ ਬੇਬੁਨਿਆਦ ਰੌਲਾ ਪਾਉਣ ਲਈ ਵਿਰੋਧੀ ਧਿਰ ’ਤੇ ਤਿੱਖਾ ਹਮਲਾ ਕਰਦਿਆਂ ਸ. ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਖਜ਼ਾਨੇ ਦੀ ਵਿੱਤੀ ਹਾਲਤ ਸੁਧਾਰਨ ਲਈ ਕੋਈ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੀਆਂ ਖਾਮੀਆਂ ਦੂਰ ਕਰ ਦਿੱਤੀਆਂ ਹਨ ਅਤੇ ਜਾਅਲੀ ਬਿਲਿੰਗ ਬੰਦ ਕਰ ਦਿੱਤੀ ਹੈ, ਜਿਸ ਨਾਲ ਨਾ ਸਿਰਫ਼ ਵਪਾਰੀਆਂ ਨੂੰ ਫਾਇਦਾ ਹੋਵੇਗਾ ਸਗੋਂ ਸੂਬੇ ਦੇ ਮਾਲੀਏ ਵਿੱਚ ਵੀ ਵਾਧਾ ਹੋਵੇਗਾ।

ਹਰਪਾਲ ਸਿੰਘ ਚੀਮਾ ਨੇ ਇੱਥੇ ਜਾਰੀ ਆਪਣੇ ਬਿਆਨ ਵਿੱਚ ਐਕਟ ਵਿੱਚ ਕੀਤੀਆਂ ਸੋਧਾਂ ਦੀ ਮਹੱਤਤਾ ਦਾ ਖੁਲਾਸਾ ਕਰਦਿਆਂ ਕਿਹਾ ਕਿ ਕਰ ਚੋਰੀ ਕਰਨ ਵਾਲੇ ਲੋਕਾਂ ਤੇ ਰੋਕ ਲਾਉਣ ਲਈ ਸੈਕਸ਼ਨ-16 ਵਿੱਚ ਸੋਧ ਕੀਤੀ ਜਾ ਰਹੀ ਹੈ। ਇਸ ਸੋਧ ਨਾਲ ਸਰਕਾਰ ਕੋਲ ਅਧਿਕਾਰ ਆ ਜਾਵੇਗਾ, ਜਿਸ ਨਾਲ ਕਰ ਦਾਤਾ ਨੂੰ ਕੁਝ ਹਾਲਾਤਾਂ ਵਿੱਚ ਕਰ ਦਾ ਕ੍ਰੈਡਿਟ ਲੈਣ ਤੋਂ ਰੋਕਿਆ ਜਾ ਸਕੇਗਾ। 

ਉਨ੍ਹਾਂ ਕਿਹਾ ਕਿ ਵਪਾਰੀਆਂ ਦੀ ਸਹੂਲਤ ਲਈ ਕਰ ਦਾ ਕ੍ਰੈਡਿਟ ਲੈਣ ਦਾ ਸਮਾਂ 30 ਸਤੰਬਰ ਤੋਂ ਵਧਾ ਕੇ 30 ਨਵੰਬਰ ਕੀਤਾ ਜਾ ਰਿਹਾ ਹੈ ਜਿਸ ਨਾਲ ਵਪਾਰੀ ਜੋ ਵੀ ਖਰਚੇ ਕਰ ਚੁੱਕੇ ਹਨ ਉਨ੍ਹਾਂ ਦਾ ਕ੍ਰੈਡਿਟ 30 ਨਵੰਬਰ ਤੱਕ ਲੈ ਸਕਣਗੇ ਤੇ ਕਰ ਦਾ ਭੁਗਤਾਨ ਕਰ ਸਕਣਗੇ।ਵਿੱਤ ਮੰਤਰੀ ਨੇ ਕਿਹਾ ਕਿ ਕਰ ਦਾਤਾਵਾਂ ਦੁਆਰਾ ਰਿਟਰਨ ਪੇਸ਼ ਕਰਨ ਨੂੰ ਤਰਕਸੰਗਤ ਬਣਾਉਣ ਲਈ ਐਕਟ ਦੀ ਧਾਰਾ 37, 38 ਅਤੇ 39 ਵਿੱਚ ਸੋਧ ਪਾਸ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਕਰ ਦੀ ਪਾਲਣਾ ਵਧਾਉਣ ਅਤੇ ਕਰ ਦੀ ਚੋਰੀ ਰੋਕਣ ਲਈ ਸੈਕਸ਼ਨ-39 ਵਿੱਚ ਸੋਧ ਕੀਤੀ ਜਾ ਰਹੀ ਹੈ। ਇਸ ਨਾਲ ਸਪਲਾਈ ਦਾ ਵੇਰਵਾ ਦਿੱਤੇ ਬਿਨਾ ਕਰ ਦਾਤਾ ਆਪਣੀ ਰਿਟਰਨ ਫਾਈਲ ਨਹੀਂ ਕਰ ਸਕੇਗਾ। ਉਨ੍ਹਾਂ ਕਿਹਾ ਕਿ ਇਹ ਬੋਗਸ ਬਿੱਲ ਰੋਕਣ ਵਿੱਚ ਬਹੁਤ ਵੱਡਾ ਉਪਰਾਲਾ ਹੈ।ਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਰ ਪਾਲਣਾ ਨੂੰ ਬਿਹਤਰ ਬਣਾਉਣ ਲਈ ਟੈਕਸ ਦਾਤਾਵਾਂ ਜੋ ਟੈਕਸ ਕੁਲੈਕਟਰ ਹਨ ਜਿਵੇਂ ਕਿ ਈ-ਕਾਮਰਸ ਆਪਰੇਟਰਾਂ ਦੁਆਰਾ ਸਟੇਟਮੈਂਟ ਦੇਰ ਨਾਲ ਫਾਈਲ ਕਰਨ ਲਈ ਲੇਟ ਫੀਸ ਦੀ ਸ਼ੁਰੂਆਤ ਕੀਤੀ ਜਾਂਦੀ ਹੈ। 

ਉਨ੍ਹਾਂ ਕਿਹਾ ਕਿ ਅਨੁਪਾਲਨ ਵਿੱਚ ਸੁਧਾਰ ਲਈ ਧਾਰਾ 49 ਵਿੱਚ ਸੋਧ ਕੀਤੀ ਗਈ ਹੈ ਤਾਂ ਜੋ ਸਰਕਾਰ ਨੂੰ ਟੈਕਸਦਾਤਾਵਾਂ ਦੁਆਰਾ ਕਰ ਦੇ ਕ੍ਰੈਡਿਟ ਦੀ ਵਰਤੋਂ 'ਤੇ ਪਾਬੰਦੀਆਂ ਨਿਰਧਾਰਤ ਕਰਨ ਦਾ ਅਧਿਕਾਰ ਦਿੱਤਾ ਜਾ ਸਕੇ।ਵਿੱਤ ਮੰਤਰੀ ਨੇ ਕਿਹਾ ਕਿ ਕਾਰੋਬਾਰ ਦੀ ਸਹੂਲਤ ਲਈ ਕਾਫੀ ਦੇਰ ਤੋਂ ਮੰਗ ਸੀ ਕਿ ਵਿਆਜ ਸਿਰਫ ਉਸ ਕਰ ਦੇ ਕ੍ਰੈਡਿਟ ਤੇ ਲਗਾਇਆ ਜਾਵੇ ਜੋ ਕਿ ਲਿਆ ਗਿਆ ਅਤੇ ਉਪਯੋਗ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਸਵੀਕਾਰ ਕੀਤਾ ਗਿਆ ਹੈ ਅਤੇ ਸੈਕਸ਼ਨ-50 ਵਿੱਚ ਸੋਧ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਧਾਰਾ 54 ਵਿੱਚ ਵੀ ਸੋਧ ਕੀਤੀ ਗਈ ਹੈ ਤਾਂ ਜੋ ਰਿਫੰਡ ਦੇ ਪ੍ਰਬੰਧ ਹੋਰ ਆਸਾਨ ਹੋ ਸਕਣ। ਉਨ੍ਹਾਂ ਕਿਹਾ ਕਿ ਜਿਹੜੇ ਵਪਾਰੀ ਸਪੈਸ਼ਲ ਇਕਨਾਮਿਕ ਜੋਨ (ਐਸ.ਈ.ਜੈਡ) ਵਿੱਚ ਵਪਾਰ ਕਰ ਰਹੇ ਹਨ ਜਾਂ ਬਰਾਮਦ ਕਰਦੇ ਹਨ ਉਨ੍ਹਾਂ ਨੂੰ ਰਿਫੰਡ ਦੇਣ ਦਾ ਸਮਾਂ ਰਿਟਰਨ ਫਾਈਲ ਕਰਨ ਤੋਂ ਦੋ ਸਾਲ ਨਿਰਧਾਰਤ ਕੀਤਾ ਗਿਆ ਹੈ

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਜੀ.ਐੱਸ.ਟੀ. ਕੌਂਸਲ ਦੀ ਸਿਫ਼ਾਰਸ਼ 'ਤੇ ਵਿੱਤ ਐਕਟ, 2022 ਰਾਹੀਂ ਕੇਂਦਰੀ ਵਸਤੂਆਂ ਅਤੇ ਸੇਵਾਵਾਂ ਟੈਕਸ ਐਕਟ, 2017 ਵਿੱਚ ਸੋਧ ਕੀਤੀ ਸੀ। ਇਸੇ ਤਰ੍ਹਾਂ ਦੀਆਂ ਤਬਦੀਲੀਆਂ ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ ਐਕਟ, 2017 ਵਿੱਚ ਕੀਤੀਆਂ ਗਈਆਂ ਹਨ।     

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD