Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਰਤਨ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਵਿਦਿਆਰਥੀਆਂ ਲਈ ਫੇਅਰਵੈੱਲ ਪਾਰਟੀ ਦਾ ਆਯੋਜਨ

Rattan Group, Rattan Group of Institutions, Sangeeta Aggarwal, Sunder Lal Aggarwal, Harsimran Singh Bal, Gurpreet Singh Bhular

Web Admin

Web Admin

5 Dariya News

ਮੋਹਾਲੀ , 01 Oct 2022

Last updated on: Oct 01, 2022, 00:00 IST

ਰਤਨ ਗਰੁੱਪ ਆਫ਼ ਇੰਸਟੀਚਿਊਟਸ ਸੋਹਾਣਾ ਵੱਲੋਂ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਦੇ  ਵਿਦਿਆਰਥੀਆਂ ਲਈ ਫੇਅਰਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਕਰਵਾਏ ਗਏ ਸਮਾਗਮ ਵਿਚ ਗੁਰਪ੍ਰੀਤ ਸਿੰਘ ਭੁੱਲਰ, ਡੀ ਆਈ ਜੀ , ਏ ਜੀ ਡੀ ਐੱਫ ਰੂਪਨਗਰ ਰੇਂਜ ਮੁੱਖ ਮਹਿਮਾਨ ਸਨ। ਜਦ ਕਿ ਡੀ ਐੱਸ ਪੀ ਹਰਸਿਮਰਨ ਸਿੰਘ ਭੁੱਲਰ ਖ਼ਾਸ ਮਹਿਮਾਨ ਸਨ।

ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦਿਆ ਭੰਗੜਾ, ਗਿੱਧਾ, ਹਿਮਾਚਲੀ ਡਾਂਸ, ਕਸ਼ਮੀਰੀ ਡਾਂਸ, ਪੰਜਾਬੀ ਡਾਂਸ ਅਤੇ ਰੈਂਪ ਵਾਕ ਵੀ ਪੇਸ਼ ਕੀਤਾ ਗਿਆ। 

ਇਸ ਸਮਾਗਮ ਦੇ ਅੰਤ ਵਿਚ ਮਿਸ. ਫੇਅਰਵੈੱਲ ਦਾ ਅਵਾਰਡ ਮੁਨਤਸਾ ਅਸ਼ਰਫ਼ ਨੇ ਜਿੱਤਿਆਂ ਜਦਕਿ  ਸਿਮਰਨਪ੍ਰੀਤ ਕੋਰ ਫਸਟ ਰਨਰ ਅੱਪ ਰਹੀ।  ਇਸ ਦੇ ਇਲਾਵਾ ਭਾਵਨਾ ਨੂੰ ਮਿਸ ਚਾਰਮਿੰਗ ਅਤੇ ਕਿਰਨਦੀਪ ਕੌਰ ਨੂੰ ਮਿਸ ਸਮਾਈਲ ਚੁਣਿਆ ਗਿਆ।  ਇਸ ਮੌਕੇ ਮੁੱਖ ਮਹਿਮਾਨਾਂ ਵੱਲੋਂ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਸਭਿਆਚਾਰ ਸਮਾਗਮ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ।

ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਭੁੱਲਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਿਰਸੇ ਅਤੇ ਸਭਿਆਚਾਰ ਨਾਲ ਜੋੜਦੇ ਹਨ ਅਤੇ ਉਨ੍ਹਾਂ ਨੂੰ ਹੋਰਨਾਂ ਰਾਜਾਂ ਦੇ ਲੋਕਗੀਤ ਜਾਂ ਲੋਕ ਨਾਚ ਦੇਖਣ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ। ਉਨ੍ਹਾਂ ਇਸ ਮੌਕੇ ਪਾਸ ਹੋ ਕੇ ਜਾਣ ਵਾਲੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।

ਰਤਨ ਗਰੁੱਪ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਨੇ ਕਿਹਾ ਕਿ ਸਿੱਖਿਆ ਦਾ ਮਨੁੱਖੀ ਜਾਤੀ ਦੀ ਤਰੱਕੀ ਵਿਚ ਅਹਿਮ ਯੋਗਦਾਨ ਹੈ । ਜਦ ਕਿ ਵਿਦਿਆਰਥੀ  ਰਤਨ ਗਰੁੱਪ ਵਿਚੋਂ ਸਿੱਖਿਆਂ ਲੈ ਕੇ ਇਕ ਬਿਹਤਰੀਨ ਨਾਗਰਿਕ ਅਤੇ ਇਕ ਸਫਲ ਇਨਸਾਨ ਬਣਨ ਲਈ ਦੁਨੀਆਂ ਵਿਚ ਵਿਚਰਨਗੇ। ਉਨ੍ਹਾਂ ਰਤਨ ਗਰੁੱਪ ਵੱਲੋਂ ਦਿਤੀ ਜਾ ਰਹੀ ਬਿਹਤਰੀਨ ਸਿੱਖਿਆਂ ਦੀ ਪ੍ਰੇਰਨਾ ਕਰਦੇ ਹੋਏ ਕਿਹਾ ਕਿ ਰਤਨ ਗਰੁੱਪ ਨੇ ਜਿੱਥੇ ਸਿੱਖਿਆਂ ਦੇ ਖੇਤਰ ਵਿਚ ਯੂਨੀਵਰਸਿਟੀ ਪੱਧਰ ਤੇ ਮੈਰਿਟ ਹਾਸਿਲ ਕੀਤੀਆਂ ਹਨ। 

ਉੱਥੇ ਹੀ ਯੂਨੀਵਰਸਿਟੀ ਨੂੰ ਖੇਡਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਲਈ ਬਿਹਤਰੀਨ ਖਿਡਾਰੀ ਅਤੇ ਪ੍ਰਤਿਭਾਵਾਨ ਨੌਜਵਾਨ ਦਿਤੇ ਹਨ। ਜੋ ਕਿ ਮਾਣ ਦਾ ਸਬੱਬ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਵਿਦਿਆਰਥੀ ਜੀਵਨ ਦੀ ਅਹਿਮੀਅਤ ਨੂੰ ਸਮਝਦੇ ਹੋਏ ਆਪਣੇ ਉੱਜਲ ਭਵਿਖ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿਤੀ। ਇਸ ਮੌਕੇ ਗਰੁੱਪ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਅਤੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਆਏ ਮੁੱਖ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।

 

Tags: Rattan Group , Rattan Group of Institutions , Sangeeta Aggarwal , Sunder Lal Aggarwal , Harsimran Singh Bal , Gurpreet Singh Bhular

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD