Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਧਾਰੀਵਾਲ `ਚ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਆਯੋਜਿਤ

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 11 ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਧਾਰੀਵਾਲ/ਗੁਰਦਾਸਪੁਰ , 01 Oct 2022

Last updated on: Oct 01, 2022, 00:00 IST

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਧਾਰੀਵਾਲ ਦੀ ਦਾਣਾ ਮੰਡੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ।ਇਸ ਮੇਲੇ ਦੀ ਪ੍ਰਧਾਨਗੀ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਕੀਤੀ ਜਦੋਂ ਕਿ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਤੇ ਉੱਘੇ ਜਨਤਕ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਉਘੇ ਜਨਤਕ ਆਗੂ ਸ਼ਮਸ਼ੇਰ ਸਿੰਘ, ਗੁਰਦੀਪ ਸਿੰਘ ਰੰਧਾਵਾ ਨੇ ਉਚੇਚੇ ਤੌਰ ’ਤੇ ਇਸ ਕਿਸਾਨ ਮੇਲੇ ਵਿੱਚ ਸ਼ਿਰਕਤ ਕੀਤੀ। 

ਕਿਸਾਨ ਮੇਲੇ ਦੌਰਾਨ ਖੇਤੀਬਾੜੀ ਨਾਲ ਸਬੰਧਤ ਵੱਖ ਵੱਖ ਵਿਭਾਗਾਂ ਅਤੇ ਸੈੱਲਫ ਹੈੱਲਪ ਗਰੁੱਪਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।ਕਿਸਾਨ ਮੇਲੇ ਦੌਰਾਨ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ਤੇ ਚੱਲਦਿਆਂ ਖੇਤਾਂ ਵਿੱਚ ਅੱਗ ਨਹੀਂ ਲਾਉਣੀ ਚਾਹੀਦੀ ਅਤੇ ਮਿੱਟੀ ਹਵਾ ਪਾਣੀ ਨੂੰ ਬਚਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਖੇਤੀ ਰਹਿੰਦ-ਖੂੰਹਦ ਦਾ ਨਿਪਟਾਰਾ ਵਿਗਿਆਨਿਕ ਢੰਗ ਨਾਲ ਕੀਤਾ ਜਾ ਸਕਦਾ ਹੈ ਇਸ ਲਈ ਖੇਤੀ ਮਾਹਿਰਾਂ ਦੀ ਸਲਾਹ ’ਤੇ ਅਮਲ ਕਰਨਾ ਚਾਹੀਦਾ ਹੈ।ਇਸ ਮੌਕੇ ਸ. ਜਗਰੂਪ ਸਿੰਘ ਸੇਖਵਾਂ ਨੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲੇ ਲਗਾ ਕੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਦੇ ਨਾਲ ਸਹਾਇਕ ਧੰਦਿਆਂ ਨੂੰ ਅਪਣਾਅ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ।

ਇਸ ਤੋਂ ਪਹਿਲਾਂ ਬੋਲਦਿਆਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਦੇ ਦਰਦ ਅਤੇ ਲੋੜਾਂ ਨੂੰ ਸਮਝਦੇ ਹੋਏ ਅਨੇਕਾਂ ਉਪਰਾਲੇ ਕੀਤੇ ਹਨ ਅਤੇ ਖੇਤਾਂ ਵਿੱਚ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਗੈਰ ਨਿਪਟਾਉਣ ਲਈ ਸਬਸਿਡੀ ’ਤੇ ਖੇਤੀ ਮਸ਼ੀਨਰੀ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਅਤੇ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਕੇ ਵਿਗਿਆਨਕ ਖੇਤੀ ਕਰਨ।

ਸ੍ਰੀ ਸ਼ਮਸ਼ੇਰ ਸਿੰਘ ਅਤੇ ਗੁਰਦੀਪ ਸਿੰਘ ਰੰਧਾਵਾ ਨੇ ਵੀ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜੋਕੇ ਦੌਰ ਵਿੱਚ ਮਿੱਟੀ ਹਵਾ ਪਾਣੀ ਨੂੰ ਬਚਾਉਣ ਲਈ ਬਹੁਤ ਗੰਭੀਰ ਹੋਣ ਦੀ ਲੋਡ਼ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸੋਮਿਆਂ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ। ਧਰਤੀ ਹੇਠਲਾ ਪਾਣੀ ਦਾ ਪੱਧਰ ਡਿੱਗ ਰਿਹਾ ਹੈ ਕਿ ਕਿਸਾਨਾਂ ਨੂੰ ਪਾਣੀ ਦੀ ਵਰਤੋਂ ਬਹੁਤ ਸੰਜਮ ਨਾਲ ਕਰਨ ਦੀ ਲੋੜ ਹੈ।

ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾਡ਼ੀ ਅਫਸਰ ਡਾ ਕੰਵਲਪ੍ਰੀਤ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ, ਅਧਿਕਾਰੀਆਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ ਜਦੋਂ ਕਿ ਸਟੇਜ ਸਕੱਤਰ ਦੇ ਫ਼ਰਜ਼ ਨਿਭਾਉਂਦਿਆਂ ਡਾ ਪਰਮਵੀਰ ਸਿੰਘ ਕਾਹਲੋਂ ਨੇ ਖੇਤੀਬਾੜੀ ਵਿਭਾਗ ਦੀਆਂ ਯੋਜਨਾਵਾਂ ਅਤੇ ਪ੍ਰਾਪਤੀਆਂ ਤੋਂ ਵੀ ਜਾਣੂ ਕਰਵਾਇਆ। ਇਸ ਮੌਕੇ ਜਿਨ੍ਹਾਂ 11 ਅਗਾਂਹਵਧੂ ਕਿਸਾਨਾਂ ਨੇ ਖੇਤਾਂ ਵਿੱਚ ਅੱਗ ਲਗਾਏ ਬਗੈਰ ਹੀ ਫ਼ਸਲ ਦੀ ਬਿਜਾਈ ਕੀਤੀ ਸੀ, ਉਨ੍ਹਾਂ ਨੂੰ  ਡਿਪਟੀ ਕਮਿਸ਼ਨਰ ਵੱਲੋਂ ਸਨਮਾਨਤ ਕੀਤਾ ਗਿਆ।

ਇਸ ਤੋਂ ਪਹਿਲਾਂ ਮੇਲੇ ਦੇ ਤਕਨੀਕੀ ਸੈਸ਼ਨ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ ਸਰਬਜੀਤ ਸਿੰਘ ਔਲਖ, ਹਰਪਿੰਦਰ ਸਿੰਘ, ਸਰਵਣ ਸਿੰਘ,ਡਿਪਟੀ ਡਾਇਰੈਕਟਰ ਡੇਅਰੀ ਕਸ਼ਮੀਰ ਸਿੰਘ, ਡਾ ਹਰਚਰਨ ਸਿੰਘ ਕੰਗ, ਡਾ ਮਨਦੀਪ ਗਿੱਲ, ਡਾ ਜਤਿੰਦਰ ਸਿੰਘ ਬੱਲ, ਡਾ ਜਗਦੀਸ਼ ਸਿੰਘ ਸਮੇਤ ਹੋਰ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਆਪਣੇ-ਆਪਣੇ ਵਿਭਾਗਾਂ ਦੀਆਂ ਯੋਜਨਾਵਾਂ, ਫਸਲਾਂ ਦੀ ਕਾਸ਼ਤ ਕਰਨ ਸਮੇਤ ਹੋਰ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ। 

ਅਗਾਂਹਵਧੂ ਕਿਸਾਨ ਗੁਰਬਿੰਦਰ ਸਿੰਘ ਬਾਜਵਾ ਨੇ ਵੀ ਝੋਨੇ ਦੀ ਸਿੱਧੀ ਬਿਜਾਈ ਅਤੇ ਹੋਰ ਖੇਤੀ ਤਕਨੀਕਾਂ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ।ਇਸ ਕਿਸਾਨ ਕੈਂਪ ਦੌਰਾਨ ਖੇਤੀਬਾੜੀ ਅਫ਼ਸਰ ਹੈੱਡਕੁਆਰਟਰ ਡਾ ਰਣਧੀਰ ਸਿੰਘ ਠਾਕੁਰ, ਡਾ ਰਵਿੰਦਰ ਸਿੰਘ, ਡਾ ਮਨਧੀਰ ਸਿੰਘ, ਡਾ ਬਲਜਿੰਦਰ ਸਿੰਘ ਭੁੱਲਰ, ਡਾ ਡੀਐਸ ਭੱਟੀ, ਜਤਿੰਦਰ ਸਿੰਘ ਏਡੀਓ, ਅਰਜਿੰਦਰ ਸਿੰਘ ਏ ਈ ਓ, ਹਰਮਨਬੀਰ ਸਿੰਘ ਏਡੀਓ, ਪਰਮਿੰਦਰ ਕੁਮਾਰ ਏਡੀਓ, ਗੁਰਮੀਤ ਸਿੰਘ ਜੌਹਲ, ਰਾਜੇਸ਼ ਜੋਸ਼ੀ, ਗਗਨਦੀਪ ਸਿੰਘ ਸਮੇਤ ਵੱਖ-ਵੱਖ ਖੇਤੀ ਅਧਿਕਾਰੀ ਅਤੇ ਕਿਸਾਨ ਮੌਜੂਦ ਸਨ।    

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD