Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣਾ ਯਕੀਨੀ ਬਣਾਇਆ ਜਾਵੇਗਾ : ਬ੍ਰਮ ਸ਼ੰਕਰ ਜਿੰਪਾ

ਕਿਹਾ, ਕਿਸਾਨਾਂ ਨੂੰ ਝੋਨੇ ਦੀ ਖਰੀਦ ਅਤੇ ਅਦਾਇਗੀ ਸਬੰਧੀ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 01 Oct 2022

Last updated on: Oct 01, 2022, 00:00 IST

ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣਾ ਯਕੀਨੀ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ, ਆੜਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ, ਅਦਾਇਗੀ ਜਾਂ ਲਿਫਟਿੰਗ ਸਬੰਧੀ ਕੋਈ ਸਮੱਸਿਆ ਨਾ ਆਵੇ, ਇਸ ਲਈ ਸਾਰੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਖਰੀਦ ਕੀਤੇ ਝੋਨੇ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾਵੇਗੀ। 

ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਰੌਸ਼ਨੀ, ਸਾਫ਼-ਸਫ਼ਾਈ ਅਤੇ ਪਖਾਨਿਆਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਦੂਜੇ ਰਾਜਾਂ ਤੋਂ ਝੋਨਾ ਲਿਆਉਣ ਤੋਂ ਰੋਕਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਜਿਥੇ ਵੀ ਅਜਿਹਾ ਕੋਈ ਫੜਿਆ ਗਿਆ, ਉਸ ਸਬੰਧੀ ਸਖਤ ਕਾਰਵਾਈ ਕੀਤੀ ਜਾਵੇਗੀ।ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਇਸ ਵਾਰ 4.23 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ, ਜਿਸ ਦੀ ਵੱਖ-ਵੱਖ ਖਰੀਦ ਏਜੰਸੀਆਂ ਅਤੇ ਵਪਾਰੀਆਂ ਵਲੋਂ ਖਰੀਦ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਲਈ ਜ਼ਿਲ੍ਹੇ ਵਿਚ ਕੁੱਲ 69 ਮੰਡੀਆਂ ਹਨ, ਜਿਨ੍ਹਾਂ ਵਿਚ ਮੰਡੀ ਬੋਰਡ ਵਲੋਂ ਐਲਾਨੇ 64 ਪੱਕੇ ਯਾਰਡ ਅਤੇ 5 ਆਰਜ਼ੀ ਯਾਰਡ ਸ਼ਾਮਲ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਵੇਲੇ ਫ਼ਸਲ ਦੀ ਕਟਾਈ ਨਾ ਕਰਨ ਅਤੇ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ, ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਖਰੀਦ ਬਿਨਾਂ ਕਿਸੇ ਦਿੱਕਤ ਤੋਂ ਹੋ ਸਕੇ। ਇਸ ਮੌਕੇ ਉਨ੍ਹਾਂ ਮੰਡੀਆਂ ਵਿਚ ਆਪਣੀ ਫ਼ਸਲ ਲੈ ਕੇ ਆਏ ਕਿਸਾਨਾਂ ਤੋਂ ਇਲਾਵਾ ਉਥੇ ਮੌਜੂਦ ਆੜਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ। 

ਇਸ ਦੌਰਾਨ ਉਨ੍ਹਾਂ ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ, ਸਕੱਤਰ ਮਾਰਕੀਟ ਕਮੇਟੀ ਵਿਨੋਦ ਕੁਮਾਰ ਸ਼ਰਮਾ, ਫੂਡ ਸਪਲਾਈ ਅਫ਼ਸਰ ਸੰਜੀਵ ਕੁਮਾਰ, ਸੀਨੀਅਰ ਐਡੀਟਰ ਪਰਮਜੀਤ ਸਿੰਘ, ਕੌਂਸਲਰ ਬਲਵਿੰਦਰ ਬਿੰਦੀ ਤੇ ਅਮਰੀਕ ਚੌਹਾਨ, ਸਾਬਕਾ ਐਮ ਸੀ. ਗੰਗਾ ਪ੍ਰਸਾਦ, ਸੁਮੇਸ਼ ਸੋਨੀ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਕਿਸਾਨ ਮੌਜੂਦ ਸਨ।  

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD