Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਵੱਲੋਂ ਲੋਕ-ਪੱਖੀ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਸਰੋਤਾਂ ਦੀ ਢੁਕਵੀਂ ਵਰਤੋਂ 'ਤੇ ਜ਼ੋਰ

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀਆਂ ਵੱਖ-ਵੱਖ ਸ਼ਾਖਾਵਾਂ ਅਤੇ ਸੈਕਸ਼ਨਾਂ ਦੇ ਕੰਮਕਾਜ ਦੀ ਸਮੀਖਿਆ

Rahul Bhandari, Principal Secretary, Information And Public Relations, DIPR Punjab

Web Admin

Web Admin

5 Dariya News

ਚੰਡੀਗੜ੍ਹ , 01 Oct 2022

Last updated on: Oct 01, 2022, 00:00 IST

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਪੱਖੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਲਬਧ ਸਰੋਤਾਂ ਖਾਸ ਤੌਰ 'ਤੇ ਸੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਕਰਨ ‘ਤੇ ਜ਼ੋਰ ਦਿੱਤਾ।ਇੱਥੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਆਪਣੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਪ੍ਰਮੁੱਖ ਅਤੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਪ੍ਰਦਾਨ ਕਰਨ ਲਈ ਉਤਸ਼ਾਹਪੂਰਵਕ ਉਪਰਾਲੇ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਢੁਕਵੀਂ ਜਾਣਕਾਰੀ ਹੋਣ ਉਤੇ ਹੀ ਲੋਕ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਨੇ ਫੀਡਬੈਕ ਵਿਧੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।ਚੰਗੇ ਸਾਸ਼ਨ ਵਿੱਚ ਸੋਸ਼ਲ ਮੀਡੀਆ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਸੂਚਨਾ ਦੇ ਮੁੱਖ ਸਰੋਤ ਵਜੋਂ ਉੱਭਰਿਆ ਹੈ ਅਤੇ ਇਸ ਦੀ ਵਰਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੀ ਜਾ ਸਕਦੀ ਹੈ।

ਉਨ੍ਹਾਂ ਵਿਭਾਗ ਦੀਆਂ ਵੱਖ-ਵੱਖ ਸ਼ਾਖਾਵਾਂ ਅਤੇ ਸੈਕਸ਼ਨਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ ਜਿਨ੍ਹਾਂ ਵਿੱਚ ਪ੍ਰੈੱਸ ਸੈਕਸ਼ਨ, ਸੋਸ਼ਲ ਮੀਡੀਆ, ਇਸ਼ਤਿਹਾਰ ਸ਼ਾਖਾ, ਕਲਿੱਪਿੰਗਜ਼, ਅਮਲਾ ਸ਼ਾਖਾ, ਆਰ.ਟੀ.ਆਈ., ਪ੍ਰੋਡਕਸ਼ਨ, ਸੌਂਗ ਐਂਡ ਡਰਾਮਾ ਆਦਿ ਸ਼ਾਮਲ ਹਨ।ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਮੁੱਖ ਮੰਤਰੀ ਜਾਂ ਹੋਰ ਮੰਤਰੀਆਂ ਵੱਲੋਂ ਕੀਤੇ ਜਾਂਦੇ ਐਲਾਨ, ਭਲਾਈ ਸਕੀਮਾਂ, ਲੋਕ-ਪੱਖੀ ਪਹਿਲਕਦਮੀਆਂ ਅਤੇ ਹੋਰ ਸਰਕਾਰੀ ਹੁਕਮਾਂ ਨੂੰ ਸਰਕਾਰ ਦੇ ਸੋਸ਼ਲ ਮੀਡੀਆ ਹੈਂਡਲਾਂ ‘ਤੇ ਵੀ ਪੋਸਟ ਕੀਤਾ ਜਾਵੇ ਤਾਂ ਜੋ ਇਨ੍ਹਾਂ ਬਾਰੇ ਲੋਕਾਂ ਨੂੰ ਸਮੇਂ ਸਿਰ ਜਾਣਕਾਰੀ ਉਪਲਬਧ ਹੋ ਸਕੇ।

ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ-ਕਮ-ਵਧੀਕ ਡਾਇਰੈਕਟਰ (ਐਡਮਿਨ) ਸੂਚਨਾ ਤੇ ਲੋਕ ਸੰਪਰਕ ਵਿਭਾਗ ਸ੍ਰੀ ਸੰਦੀਪ ਸਿੰਘ ਗਾੜ੍ਹਾ ਨੇ ਪ੍ਰਮੁੱਖ ਸਕੱਤਰ ਨੂੰ ਦੱਸਿਆ ਕਿ ਸਰਕਾਰੀ ਐਲਾਨਾਂ, ਹੁਕਮਾਂ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਸਾਰੀ ਜਾਣਕਾਰੀ ਵੱਖ-ਵੱਖ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ, ਇਸ ਤੋਂ ਇਲਾਵਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪਹਿਲਕਦਮੀਆਂ ਦੀ ਸੋਸ਼ਲ ਮੀਡੀਆ ਕਵਰੇਜ ਵੀ  ਯਕੀਨੀ ਬਣਾਈ ਜਾ ਰਹੀ ਹੈ। 

ਇਸ ਮੌਕੇ ਵਧੀਕ ਡਾਇਰੈਕਟਰ ਡਾ. ਓਪਿੰਦਰ ਸਿੰਘ ਲਾਂਬਾ, ਜੁਆਇੰਟ ਡਾਇਰੈਕਟਰ ਸ੍ਰੀ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਸ੍ਰੀ ਹਰਜੀਤ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਸ੍ਰੀ ਇਸ਼ਵਿੰਦਰ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਸ੍ਰੀਮਤੀ ਸ਼ਿਖਾ ਨਹਿਰਾ ਅਤੇ ਡਿਪਟੀ ਡਾਇਰੈਕਟਰ ਸ੍ਰੀ ਮਨਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Rahul Bhandari , Principal Secretary , Information And Public Relations , DIPR Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD