Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਝੋਨੇ ਦੀ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ - ਤਰੁਨਪ੍ਰੀਤ ਸਿੰਘ ਸੌਂਦ

ਵਿਧਾਇਕ ਸੌਂਦ ਵੱਲੋਂ ਏਸ਼ੀਆ ਦੀ ਸੱਭ ਤੋਂ ਵੱਡੀ ਦਾਣਾ ਮੰਡੀ ਖੰਨਾ 'ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਖੰਨਾ/ਲੁਧਿਆਣਾ , 01 Oct 2022

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆਂ ਦੀ ਸੱਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ।

ਉਹਨਾਂ ਦੱਸਿਆ ਕਿ ਸਰਕਾਰ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਬਿਜਲੀ, ਪਾਣੀ ਆਦਿ ਸਮੇਤ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਦੇ ਮੁੱਖ ਗੇਟਾਂ 'ਤੇ ਸੇਵਾਦਾਰਾਂ ਦੀ ਡਿਊਟੀ ਲਗਾ ਝੋਨੇ ਦੀ ਨਮੀ ਵੀ ਚੈੱਕ ਕੀਤੀ ਜਾਵੇਗੀ, ਰੋਜ਼ਾਨਾ ਖ਼ਰੀਦ ਕੀਤੀ ਜਾਵੇਗੀ ਉਸ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਚਲੀ ਜਾਵੇਗੀ।

ਉਹਨਾਂ ਦੱਸਿਆ ਕਿ ਖੰਨਾ ਮੰਡੀ ਵਿਖੇ ਪਨਗ੍ਰੇਨ, ਮਾਰਕਫੈੱਡ, ਵੇਅਰਹਾਊਸ ਅਤੇ ਪਨਸਪ ਵੱਲੋਂ ਖਰੀਦ ਕੀਤੀ ਜਾਣੀ ਹੈ ਪਿਛਲੀ ਵਾਰ ਸਰਹਿੰਦ ਮੰਡੀ ਵਿਖੇ 1 ਲੱਖ 90 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ. ਇਸ ਸਾਲ ਵੀ 1 ਲੱਖ 80 ਤੋਂ 85 ਹਜ਼ਾਰ ਮੀਟ੍ਰਿਕ ਟਨ ਝੋਨਾ ਸਰਹਿੰਦ ਮੰਡੀ ਵਿਖੇ ਆਮਦ ਹੋਣ ਦੀ ਸੰਭਾਵਨਾ ਹੈ। 

ਇਸ ਮੌਕੇ ਐਸ.ਡੀ.ਐਮ. ਖੰਨਾ ਸ੍ਰੀਮਤੀ ਮਨਜੀਤ ਕੌਰ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਪੂਰਬੀ) ਸ੍ਰੀਮਤੀ ਸਿਫਾਲੀ ਚੋਪੜਾ, ਡੀ.ਐਫ.ਐਸ.ਓ. ਖੰਨਾ ਸ. ਲਖਵੀਰ ਸਿੰਘ, ਏ.ਐਫ.ਐਸ.ਓ. ਸ. ਸੁਖਦੇਵ ਸਿਘ, ਸਕੱਤਰ ਮਾਰਕੀਟ ਕਮੇਟੀ ਸ. ਸੁਰਜੀਤ ਸਿੰਘ, ਆੜ੍ਹਤੀਆ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਸ. ਹਰਬੰਸ ਸਿੰਘ ਰੋਸ਼ਾ, ਰਾਈਸ ਮਿੱਲ ਐਸੋਸੀਏਸ਼ਨ ਦੇ ਪ੍ਰਧਾਨ ਸ. ਗੁਰਦਿਆਲ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD