Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰ ਦੇ ਭਰੋਸੇ ਤੋਂ ਬਾਅਦ ਰੇਤ ਟਿੱਪਰ ਚਾਲਕਾਂ ਨੇ ਲਾਡੋਵਾਲ ਟੋਲ ਪਲਾਜ਼ਾ ਤੋਂ ਚੁੱਕਿਆ ਧਰਨਾ

ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਤਹਿਤ ਵਿਧਾਇਕਾਂ ਲੁਧਿਆਣਾ ਪੱਛਮੀ ਤੋਂ ਗੋਗੀ ਤੇ ਆਤਮ ਨਗਰ ਤੋਂ ਸਿੱਧੂ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਮੁਲਾਕਾਤ; ਪਿੰਡ ਰਤਨਗੜ੍ਹ 'ਚ ਸ਼ੁਰੂ ਹੋਈ ਮਾਈਨਿੰਗ

Kulwant Singh Sidhu, Gurpreet Bassi Gogi, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 01 Oct 2022

Last updated on: Oct 01, 2022, 00:00 IST

ਲੁਧਿਆਣਾ ਟਿੱਪਰ ਐਸੋਸੀਏਸ਼ਨ ਨੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਅਤੇ ਕੁਲਵੰਤ ਸਿੰਘ ਸਿੱਧੂ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰਤਨਗੜ੍ਹ ਵਿੱਚ ਮਾਈਨਿੰਗ ਦਾ ਕੰਮ ਸ਼ੁਰੂ ਕਰਨ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਲਾਡੋਵਾਲ ਟੋਲ ਪਲਾਜ਼ਾ ਤੋਂ ਆਪਣਾ ਧਰਨਾ ਚੁੱਕਿਆ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਧਰਨੇ ਵਾਲੀ ਥਾਂ ਦਾ ਦੌਰਾ ਕੀਤਾ ਸੀ।

ਵਿਧਾਇਕ ਗੋਗੀ ਅਤੇ ਸਿੱਧੂ ਨੇ ਆਪਰੇਟਰਾਂ ਨੂੰ ਦੱਸਿਆ ਕਿ ਮਾਈਨਿੰਗ ਨੀਤੀ ਅਨੁਸਾਰ ਅਤੇ ਖਣਨ ਅਤੇ ਭੂ-ਵਿਗਿਆਨ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਂਸ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਪਿੰਡ ਰਤਨਗੜ੍ਹ ਦੀ ਇੱਕ ਸਾਈਟ 'ਤੇ ਮਾਈਨਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੀਆਂ ਸਾਈਟਾਂ ਵੀ ਆਉਣ ਵਾਲੇ ਦਿਨਾਂ ਦੌਰਾਨ ਜ਼ਿਲ੍ਹੇ ਭਰ ਵਿੱਚ ਸ਼ੁਰੂ ਹੋ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਮਾਈਨਿੰਗ ਨੀਤੀ ਅਨੁਸਾਰ ਪਹਿਲੀ ਅਕਤੂਬਰ ਤੋਂ ਜ਼ਿਲ੍ਹੇ ਵਿੱਚ ਖਣਨ ਦਾ ਕੰਮ ਹਰ ਹੀਲੇ ਸ਼ੁਰੂ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 1 ਜੁਲਾਈ ਤੋਂ 30 ਸਤੰਬਰ ਤੱਕ ਬਰਸਾਤ ਦੇ ਸੀਜ਼ਨ ਦੌਰਾਨ ਦਰਿਆਈ ਰੇਤ ਦੀ ਖੁਦਾਈ 'ਤੇ ਮੁਕੰਮਲ ਪਾਬੰਦੀ ਸੀ ਪਰ ਹੁਣ ਮਾਨਸੂਨ ਦਾ ਸੀਜ਼ਨ ਖ਼ਤਮ ਹੋ ਗਿਆ ਹੈ ਅਤੇ ਮਾਈਨਿੰਗ ਦਾ ਕੰਮ ਹੁਣ ਮੁੜ ਸ਼ੁਰੂ ਹੋਵੇਗਾ ਅਤੇ ਟਿੱਪਰ ਚਾਲਕਾਂ ਨੂੰ ਗੇੜੇ ਮਿਲਣੇ ਸੁ਼ਰੂ ਹੋ ਜਾਣਗੇ।

ਵਿਧਾਇਕ ਗੋਗੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ ਅਤੇ ਬਾਅਦ ਵਿੱਚ ਇਸ ਸਬੰਧੀ ਮੁੱਖ ਮੰਤਰੀ ਅਤੇ ਟਿੱਪਰ ਮਾਲਕਾਂ ਦੇ ਵਫ਼ਦ ਵਿਚਕਾਰ ਮੀਟਿੰਗ ਵੀ ਹੋਈ। ਲੁਧਿਆਣਾ ਟਿੱਪਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੇ ਮਸਲੇ ਹੱਲ ਕਰਨ ਲਈ ਸਰਕਾਰ ਦਾ ਧੰਨਵਾਦ ਕੀਤਾ।

 

Tags: Kulwant Singh Sidhu , Gurpreet Bassi Gogi , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD