Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਤੇ ਵਿਧਾਇਕਾਂ ਨੇ ਨਵੀਂ ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਮੰਡੀਆਂ ’ਚ ਸਮੁੱਚੇ ਲੋੜੀਂਦੇ ਪ੍ਰਬੰਧ ਮੁਕੰਮਲ : ਜਸਪ੍ਰੀਤ ਸਿੰਘ

DC Jalandhar, Jaspreet Singh, Jalandhar, Deputy Commissioner Jalandhar, Raman Arora, Balkar Singh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲੰਧਰ , 01 Oct 2022

Last updated on: Oct 01, 2022, 00:00 IST

ਮੰਡੀਆਂ ਵਿੱਚ ਕਰੀਬ 11 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਦਰਮਿਆਨ ਅੱਜ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਖਰੀਦ ਸ਼ੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਦੇ ਨਾਲ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ।

ਖ਼ਰੀਦ ਸ਼ੁਰੂ ਕਰਵਾਉਣ ਮੌਕੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸੀਜ਼ਨ ਲਈ ਮੰਡੀਆਂ ਵਿੱਚ ਬਾਰਦਾਨੇ ਦੀ ਲੋੜੀਂਦੀ ਉਪਲਬਧਤਾ ਦੇ ਨਾਲ-ਨਾਲ ਸਮੁੱਚੇ ਜ਼ਰੂਰੀ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਦੀ ਮੌਜੂਦਗੀ ਵਿੱਚ ਸਬੰਧਤ ਅਧਿਕਾਰੀ ਵੱਲੋਂ ਪਿੰਡ ਗਿੱਲ ਦੇ ਕਿਸਾਨ ਰਸ਼ਪਾਲ ਸਿੰਘ ਵੱਲੋਂ ਲਿਆਂਦੀ ਫ਼ਸਲ ਦੀ ਢੇਰੀ ਦੀ ਖ਼ਰੀਦ ਕੀਤੀ ਗਈ। 

ਇਸੇ ਤਰ੍ਹਾਂ ਮਹਿਤਪੁਰ, ਭੋਗਪੁਰ, ਸ਼ਾਹਕੋਟ ਅਤੇ ਕਰਤਾਰਪੁਰ ਦੀਆਂ ਮੰਡੀਆਂ ਵਿੱਚ ਵੀ ਖ਼ਰੀਦ ਸ਼ੁਰੂ ਕੀਤੀ ਗਈ, ਜਿੱਥੇ ਕਿਸਾਨਾਂ ਦੀ ਫ਼ਸਲ ਨਿਰਵਿਘਨ ਢੰਗ ਨਾਲ ਖ਼ਰੀਦੀ ਗਈ।ਕਿਸਾਨਾਂ ਨੂੰ ਨਮੀ ਦੀ ਨਿਰਧਾਰਿਤ ਸੀਮਾ ਅਨੁਸਾਰ ਹੀ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਖਰੀਦ 2060 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਬੋਗਸ ਖ਼ਰੀਦ ਅਤੇ ਗੈਰ-ਕਾਨੂੰਨੀ ਢੰਗ ਨਾਲ ਦੂਜੇ ਰਾਜਾਂ ਤੋਂ ਫ਼ਸਲ ਦੀ ਆਮਦ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ, ਜਿਸ ਲਈ 12 ਉਡਨ ਦਸਤਿਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਦਸਤਿਆਂ ਦੀ ਅਗਵਾਈ ਵੱਖ-ਵੱਖ ਮਾਰਕੀਟ ਕਮੇਟੀਆਂ ਜਲੰਧਰ ਛਾਉਣੀ, ਆਦਮਪੁਰ, ਭੋਗਪੁਰ, ਫਿਲੌਰ, ਨੂਰਮਹਿਲ, ਬਿਲਗਾ, ਗੁਰਾਇਆ, ਸ਼ਾਹਕੋਟ, ਲੋਹੀਆਂ ਖਾਸ, ਨਕੋਦਰ ਅਤੇ ਮਹਿਤਪੁਰ ਵਿੱਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵੱਲੋਂ ਕੀਤੀ ਜਾਵੇਗੀ। 

ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਮੰਡੀਆਂ ਵਿੱਚ ਸਾਰੇ ਖ਼ਰੀਦ ਕਾਰਜਾਂ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਜੇਕਰ ਜ਼ਿਲ੍ਹੇ ਵਿੱਚ ਕਿਤੇ ਵੀ ਗੈਰ-ਕਾਨੂੰਨੀ ਗਤੀਵਿਧੀ ਪਾਈ ਜਾਂਦੀ ਹੈ ਤਾਂ ਉਸ ਸਬੰਧੀ ਸੂਚਿਤ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 14-ਏ ਵਿੱਚ ਬੋਗਸ ਖ਼ਰੀਦ, ਗੈਰ-ਕਾਨੂੰਨੀ ਰੀਸਾਈਕਲਿੰਗ ਜਾਂ ਖ਼ਰੀਦ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਇੱਕ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ ਅਤੇ ਟੈਲੀਫੋਨ ਰਾਹੀਂ 0181-2224417 'ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਸੀਜ਼ਨ ਲਈ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ 78 ਰੈਗੂਲਰ ਮੰਡੀਆਂ ਅਤੇ 28 ਆਰਜ਼ੀ ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕਿਸਾਨਾਂ, ਮਜ਼ਦੂਰਾਂ ਤੇ ਹੋਰਨਾਂ ਲਈ ਪੀਣ ਵਾਲੇ ਪਾਣੀ, ਯਾਰਡਾਂ ਵਿੱਚ ਲਾਈਟ, ਬਾਰਦਾਨੇ, ਸਾਫ-ਸਫਾਈ ਸਮੇਤ ਸਾਰੀਆਂ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਪਨਗ੍ਰੇਨ, ਪਨਸਪ, ਮਾਰਕਫੈੱਡ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਅਤੇ ਐੱਫ.ਸੀ.ਆਈ. ਵੱਲੋਂ ਕਿਸਾਨਾਂ ਦੀ ਫ਼ਸਲ ਦੀ ਖਰੀਦ ਕੀਤੀ ਜਾਵੇਗੀ। ਇਸ ਮੌਕੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ‘ਆਪ’ ਆਗੂ ਰਾਜਵਿੰਦਰ ਕੌਰ ਵੀ ਮੌਜੂਦ ਸਨ।

 

Tags: DC Jalandhar , Jaspreet Singh , Jalandhar , Deputy Commissioner Jalandhar , Raman Arora , Balkar Singh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD